ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ 'ਚ ਉਸ ਵੇਲੇ ਰੂਹ ਕੰਬਾਊ ਘਟਨਾ ਵਾਪਰੀ, ਜਦੋਂ ਇੱਕ ਹੀ ਪਰਿਵਾਰ ਦੇ ਚਾਰ ਲੋਕਾਂ ਦੀ ਗੋਲੀ ਲੱਗਣ ਕਾਰਨ ਮੌਤ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਡੇਰਾ ਬਾਬਾ ਰਾਮ ਲਾਲ ਦੇ ਨਜ਼ਦੀਕ ਬਣੀ ਕਾਲੋਨੀ 'ਚ ਇੱਕ ਪਰਿਵਾਰ ਰਹਿ ਰਿਹਾ ਸੀ, ਜੋ ਪੇਸ਼ੇ ਤੋਂ ਸੈਲੂਨ ਦਾ ਕੰਮ ਕਰਦਾ ਸੀ। ਦੋਹਾਂ ਪਤੀ-ਪਤਨੀ ਸਮੇਤ ਦੋ ਬੱਚੀਆਂ ਦੀਆਂ ਲਾਸ਼ਾਂ ਘਰ ਵਿੱਚੋਂ ਬਰਾਮਦ ਹੋਈਆਂ ਹਨ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਬਾਕੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਵੇਰੇ ਜਦੋਂ ਘਰ ਕੰਮ ਵਾਲੀ ਆਈ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਉੱਪਰ ਕਿਰਾਏਦਾਰਾਂ ਨੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਬੁਲਾਇਆ। ਜਦੋਂ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਅੰਦਰ ਚਾਰ ਲੋਕਾਂ ਦੀਆਂ ਲਾਸ਼ਾਂ ਪਈਆਂ ਹੋਈਆਂ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਧਾਉਣ ਬਾਰੇ ਵੱਡਾ ਫ਼ੈਸਲਾ! ਸਿੱਖਿਆ ਮੰਤਰੀ ਬੋਲੇ- ਬੁੱਧਵਾਰ ਨੂੰ...
ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ ਅਤੇ ਮੌਕੇ 'ਤੇ ਪੁਲਸ ਵੀ ਪਹੁੰਚੀ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਅਮਨਦੀਪ, ਉਸ ਦੀ ਪਤਨੀ ਜਸਵੀਰ ਕੌਰ, ਦੋ ਬੱਚੀਆਂ ਮਨਵੀਰ ਅਤੇ ਪਰਨੀਤ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਜ਼ਿਲ੍ਹਾ ਮਾਲੇਰਕੋਟਲਾ 'ਚ 17 ਜਨਵਰੀ ਨੂੰ ਛੁੱਟੀ ਦਾ ਐਲਾਨ, ਵਿੱਦਿਅਕ ਅਦਾਰੇ ਅਤੇ ਦਫ਼ਤਰ ਰਹਿਣਗੇ ਬੰਦ
ਲਾਸ਼ਾਂ ਦੇ ਕੋਲੋਂ ਇੱਕ ਪਿਸਤੌਲ ਵੀ ਬਰਾਮਦ ਹੋਇਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਆਖ਼ਰ ਗੋਲੀ ਇਨ੍ਹਾਂ ਨੇ ਖ਼ੁਦ ਚਲਾਈ ਜਾਂ ਕੋਈ ਹੋਰ ਕਾਰਨ ਰਿਹਾ। ਉਨ੍ਹਾਂ ਕਿਹਾ ਕਿ ਤਫਤੀਸ਼ ਤੋਂ ਬਾਅਦ ਹੀ ਸੱਚ ਸਾਹਮਣੇ ਆ ਸਕਦਾ ਹੈ। ਫਿਲਹਾਲ ਮ੍ਰਿਤਕਾਂ ਦੀ ਲਾਸ਼ਾਂ ਨੂੰ ਸਿਵਲ ਹਸਪਤਾਲ ਫਿਰੋਜ਼ਪੁਰ ਭੇਜਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਆਤਿਸ਼ੀ ਦੀ ਵਿਧਾਨ ਸਭਾ ਤੋਂ ਮੈਂਬਰਸ਼ਿਪ ਹੋਵੇ ਰੱਦ : ਸੁਖਬੀਰ ਸਿੰਘ ਬਾਦਲ
NEXT STORY