ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪਤੀ ਨੇ ਪਤਨੀ ਨੂੰ ਬੇਰਹਿਮੀ ਨਾਲ ਕੁੱਟ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਇਸ ਤੋਂ ਬਾਅਦ ਉਸ ਨੇ ਸਕੂਲ ਦੇ ਬਾਹਰ ਬਣੀ ਟੈਂਕੀ 'ਤੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਪੁਲਸ ਦੀ ਮੁੱਢਲੀ ਜਾਂਚ 'ਚ ਘਰੇਲੂ ਝਗੜਾ ਅਤੇ ਪਤਨੀ ਦੇ ਕਥਿਤ ਪ੍ਰੇਮ ਸਬੰਧਾਂ ਦੇ ਸ਼ੱਕ ਨੂੰ ਇਸ ਘਟਨਾ ਦਾ ਕਾਰਨ ਦੱਸਿਆ ਜਾ ਰਿਹਾ ਹੈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਦੀ ਇੱਕ ਮਹਿਲਾ ਸਥਾਨਕ ਸਕੂਲ 'ਚ ਕੁੱਕ ਵਜੋਂ ਕੰਮ ਕਰਦੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦੀ ਚਿਤਾਵਨੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ, ਇਨ੍ਹਾਂ ਤਾਰੀਖ਼ਾਂ ਨੂੰ...
ਡੀ. ਐੱਸ. ਪੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਹਿਲਾ ਦੇ ਪਤੀ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਦੇ ਸਕੂਲ ਦੇ ਇੱਕ ਅਧਿਆਪਕ ਨਾਲ ਕਥਿਤ ਨਾਜਾਇਜ਼ ਸਬੰਧ ਹਨ। ਇਸੇ ਸ਼ੱਕ ਦੇ ਚਲਦਿਆਂ ਦੋਹਾਂ ਵਿਚਾਲੇ ਝਗੜਾ ਹੋਇਆ ਅਤੇ ਪਤੀ ਨੇ ਆਪਣੀ ਪਤਨੀ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈ। ਜ਼ਖ਼ਮੀ ਮਹਿਲਾ ਨੂੰ ਫਰੀਦਕੋਟ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ ਅਤੇ ਇਲਾਜ ਜਾਰੀ ਹੈ।
ਇਹ ਵੀ ਪੜ੍ਹੋ : ਡਾਕਟਰਾਂ ਲਈ ਵੱਡੇ ਖ਼ਤਰੇ ਦੀ ਘੰਟੀ! ਲੰਬੀਆਂ ਡਿਊਟੀਆਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ, ਪੜ੍ਹੋ ਕੀ ਹੈ ਪੂਰੀ ਖ਼ਬਰ
ਉੱਧਰ ਇਸ ਘਟਨਾ ਤੋਂ ਬਾਅਦ ਪਤੀ ਨੇ ਉਸੇ ਸਕੂਲ ਦੇ ਵਿਹੜੇ ਵਿੱਚ ਪਾਣੀ ਵਾਲੀ ਟੈਂਕੀ ਕੋਲ ਫ਼ਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਸਨਸਨੀ ਦਾ ਮਾਹੌਲ ਬਣ ਗਿਆ। ਸੂਚਨਾ ਮਿਲਣ 'ਤੇ ਪੁਲਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਜਾਂਚ ਹਰ ਪੱਖ ਤੋਂ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਦੇ ਅਸਲ ਤੱਥ ਸਪੱਸ਼ਟ ਹੋ ਸਕਣਗੇ। ਇਸ ਵੇਲੇ ਜ਼ਖ਼ਮੀ ਮਹਿਲਾ ਦਾ ਇਲਾਜ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੁਸ਼ੀਆਂ ਨੂੰ ਲੱਗਿਆ ਗ੍ਰਹਿਣ, ਧੀ ਦੇ ਵਿਆਹ ਤੋਂ ਪਹਿਲਾਂ ਘਰ 'ਚ ਵਾਪਰੀ ਵੱਡੀ ਘਟਨਾ
NEXT STORY