ਚੰਡੀਗੜ੍ਹ (ਪਾਲ) : ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਵੱਧ ਤੋਂ ਵੱਧ ਤਾਪਮਾਨ 45.7 ਡਿਗਰੀ ’ਤੇ ਪਹੁੰਚ ਗਿਆ ਹੈ, ਜਿਸ ਨੇ ਚੰਡੀਗੜ੍ਹ ਦੇ ਹੁਣ ਤੱਕ ਦੇ ਰਿਕਾਰਡ ਨੂੰ ਤੋੜ ਦਿੱਤਾ ਹੈ। ਇਸ ਤੋਂ ਪਹਿਲਾਂ 1995 ’ਚ ਪਹਿਲੀ ਵਾਰ 8 ਜੂਨ, 2012 ’ਚ 1 ਜੂਨ ਤੇ ਇਸ ਸਾਲ 13 ਜੂਨ ਨੂੰ ਸਭ ਤੋਂ ਵੱਧ ਤਾਪਮਾਨ 45.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਇਹ ਪਹਿਲੀ ਵਾਰ ਹੈ ਜਦੋਂ ਵੱਧ ਤੋਂ ਵੱਧ ਤਾਪਮਾਨ ਇਸ ਤੋਂ ਵੱਧ ਗਿਆ ਹੈ। ਸ਼ਹਿਰ ’ਚ 18 ਤੋਂ 21 ਜੂਨ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਪੂਰੀ ਤਰ੍ਹਾਂ Active, ਜਨਤਾ ਦੀ ਨਬਜ਼ ਟਟੋਲਣ 'ਚ ਲੱਗੀਆਂ
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਅਨੁਸਾਰ ਸ਼ਹਿਰ ’ਚ ਪੱਛਮੀ ਗੜਬੜੀ ਸਰਗਰਮ ਹੈ, ਜਿਸ ਕਾਰਨ ਹਨ੍ਹੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੂਫ਼ਾਨ ਵੀ ਚੱਲ ਸਕਦਾ ਹੈ। ਵਿਭਾਗ ਨੇ 20 ਤਾਰੀਖ਼ ਤੱਕ ਅਲਰਟ ਵੀ ਜਾਰੀ ਕੀਤਾ ਹੈ। ਕੇਂਦਰ ਨੇ ਸੋਮਵਾਰ ਨੂੰ ਰੈੱਡ ਅਲਰਟ ਜਾਰੀ ਕੀਤਾ ਹੈ, ਜਿਸ ਮੁਤਾਬਕ ਸੋਮਵਾਰ ਨੂੰ ਸ਼ਹਿਰ ’ਚ ਭਿਆਨਕ ਗਰਮੀ ਦੇ ਹਾਲਾਤ ਪੈਦਾ ਹੋ ਗਏ ਹਨ। 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ 44.4 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 8 ਡਿਗਰੀ ਵੱਧ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ-ਤੂਫ਼ਾਨ ਦਾ Alert, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ, ਹੋ ਜਾਓ ਖ਼ੁਸ਼ (ਵੀਡੀਓ)
ਜੂਨ ਦੀ ਸਭ ਤੋਂ ਗਰਮ ਰਾਤ ਹੋਈ ਰਿਕਾਰਡ
ਇਸ ਦੇ ਨਾਲ ਹੀ ਸ਼ਨੀਵਾਰ ਦਾ ਘੱਟੋ-ਘੱਟ ਤਾਪਮਾਨ 31.3 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 5 ਡਿਗਰੀ ਵੱਧ ਹੈ। ਇਹ ਜੂਨ ਮਹੀਨੇ ਦਾ ਹੁਣ ਤੱਕ ਦਾ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ ਰਿਹਾ ਹੈ। ਮੌਸਮ ਕੇਂਦਰ ਮੁਤਾਬਕ ਕੁਝ ਦਿਨਾਂ ’ਚ ਰਾਤ ਦਾ ਤਾਪਮਾਨ 32 ਤੋਂ 33 ਡਿਗਰੀ ਤੱਕ ਪਹੁੰਚ ਸਕਦਾ ਹੈ। ਹਲਕਾ ਮੀਂਹ ਤੇ ਤੂਫ਼ਾਨ ਹੋਣ ’ਤੇ ਤਾਪਮਾਨ ’ਚ ਮਾਮੂਲੀ ਗਿਰਾਵਟ ਆਉਣ ਦੀ ਸੰਭਾਵਨਾ ਹੈ। 20 ਤੇ 21 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਤੱਕ ਪਹੁੰਚ ਸਕਦਾ ਹੈ।
ਜਾਣੋ ਅੱਗੇ ਦਾ ਮੌਸਮ
ਸੋਮਵਾਰ ਲਈ ਰੈੱਡ ਅਲਰਟ। ਭਿਆਨਕ ਲੂ ਦੇ ਹਾਲਾਤ ਬਣੇ ਹੋਏ ਹਨ। ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਮੰਗਲਵਾਰ ਨੂੰ ਆਰੈਂਜ ਅਲਰਟ। ਗਰਜ ਨਾਲ ਮੀਂਹ ਦੀ ਸੰਭਾਵਨਾ ਹੈ ਤੇ ਹਨ੍ਹੇਰੀ ਚੱਲ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਰਹਿਣ ਦੀ ਸੰਭਾਵਨਾ ਹੈ।
ਬੁੱਧਵਾਰ ਨੂੰ ਯੈਲੋ ਅਲਰਟ ਹੈ। ਗੰਭੀਰ ਲੂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦਾਸਪੁਰ 'ਚ ਗਰਮੀ ਦੇ ਮੱਦੇਨਜ਼ਰ ਇਹ ਚਾਰ ਦਿਨ ਸੁਨਿਆਰਿਆਂ ਦੀਆਂ ਦੁਕਾਨਾਂ ਰਹਿਣਗੀਆਂ ਬੰਦ
NEXT STORY