ਲੁਧਿਆਣਾ (ਸਲੂਜਾ) : ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ 'ਚ ਗਰਮੀ ਨੇ ਪਿਛਲੇ 5 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। ਸੋਮਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45.2 ਪੁੱਜ ਗਿਆ। ਸਾਲ 2014 ਨੂੰ ਇਸ ਦਿਨ ਵੱਧ ਤੋਂ ਵੱਧ ਤਾਪਮਾਨ 44.6 ਡਿਗਰੀ ਸੈਲਸੀਅਸ ਸੀ। ਲੁਧਿਆਣਵੀ ਸਵੇਰੇ ਸੂਰਜ ਦੀ ਕਿਰਨ ਨਿਕਲਣ ਤੋਂ ਲੈ ਕੇ ਸ਼ਾਮ ਢਲਣ ਤੱਕ ਲੂਹ ਦੇ ਥਪੇੜਿਆਂ ਤੋਂ ਬੇਹਾਲ ਰਹੇ। ਸਵੇਰ ਦੇ ਸਮੇਂ ਹਵਾ 'ਚ ਨਮੀ ਦੀ ਮਾਤਰਾ 39 ਫੀਸਦੀ ਅਤੇ ਸ਼ਾਮ ਨੂੰ 31 ਫੀਸਦੀ ਰਹੀ।
ਕਿਵੇਂ ਰਹੇਗਾ ਮੌਸਮ ਦਾ ਮਿਜਾਜ਼
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਇੰਚਾਰਜ ਡਾ. ਪ੍ਰਭਜੋਤ ਕੌਰ ਨੇ ਦੱਸਿਆ ਕਿ ਵੱਧ ਤੋਂ ਵੱਧ ਤਾਪਮਾਨ ਦੇ ਪਾਰੇ 'ਚ ਉਛਾਲ ਆਉਣ ਨਾਲ ਕੁਦਰਤੀ ਤੌਰ 'ਤੇ ਇਕ ਤਰ੍ਹਾਂ ਦਾ ਸਿਸਟਮ ਵਿਕਸਿਤ ਹੋ ਰਿਹਾ ਹੈ, ਜਿਸ ਨਾਲ ਆਉਣ ਵਾਲੇ 24 ਘੰਟਿਆਂ ਦੌਰਾਨ ਲੁਧਿਆਣਾ ਅਤੇ ਨੇੜੇ ਦੇ ਇਲਾਕਿਆਂ 'ਚ ਧੂੜ ਭਰੀ ਹਨ੍ਹੇਰੀ ਚੱਲ ਸਕਦੀ ਹੈ।
ਫਤਿਹ ਦੀ ਮੌਤ ਤੋਂ ਬਾਅਦ ਬੁੱਧਵਾਰ ਨੂੰ ਸੰਗਰੂਰ ਬੰਦ ਦਾ ਸੱਦਾ
NEXT STORY