ਲੁਧਿਆਣਾ (ਸਲੂਜਾ) : ਲੁਧਿਆਣਾ ’ਚ ਬੀਤੇ ਦਿਨ ਸਵੇਰ ਦੇ ਸਮੇਂ ਹੀ ਤੇਜ਼ ਹਵਾਵਾਂ ਚੱਲਣ ਨਾਲ ਹੀ ਆਸਮਾਨ ’ਤੇ ਬੱਦਲ ਛਾਏ ਰਹੇ। ਦੁਪਹਿਰ ਹੁੰਦੇ ਹੀ ਕੜਕਦੀ ਧੁੱਪ ਨਿਕਲਣ ਨਾਲ ਮੌਸਮ ਦੇ ਮਿਜਾਜ਼ ’ਚ ਜ਼ਬਰਦਸਤ ਗਰਮਾਹਟ ਮਹਿਸੂਸ ਹੋਣ ਲੱਗੀ। ਰਾਹਗੀਰ ਸੜਕਾਂ ’ਤੇ ਜਾਂਦੇ ਸਮੇਂ ਦਰੱਖਤਾਂ ਦੀ ਛਾਂ ਦੀ ਭਾਲ ਕਰਦੇ ਦਿਖਾਈ ਦਿੱਤੇ।
ਇਹ ਵੀ ਪੜ੍ਹੋ : ਝੁੱਗੀ-ਝੌਂਪੜੀ 'ਚ ਰਹਿੰਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਮਿਲੇਗਾ ਮਾਲਕਾਨਾ ਹੱਕ
ਗਰਮੀ ਦਾ ਪ੍ਰਕੋਪ ਵੱਧਣ ਨਾਲ ਦੁਪਹਿਰ ਤੋਂ ਲੈ ਕੇ ਸ਼ਾਮ ਢਲਣ ਤੱਕ ਸੜਕਾਂ ’ਤੇ ਸੰਨਾਟਾ ਛਾਇਆ ਰਿਹਾ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਵੱਧ ਤੋਂ ਵੱਧ ਤਾਪਮਾਨ 36.4 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 20 ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਇਨ੍ਹਾਂ ਵਿਭਾਗਾਂ 'ਚ ਨਿਕਲੀਆਂ ਕਲਰਕ ਦੀਆਂ ਨੌਕਰੀਆਂ, ਇਸ ਤਾਰੀਖ਼ ਤੋਂ ਕਰੋ ਅਪਲਾਈ
ਸਵੇਰੇ ਹਵਾ ਵਿਚ ਨਮੀ ਦੀ ਮਾਤਰਾ 29 ਫ਼ੀਸਦੀ ਅਤੇ ਸ਼ਾਮ ਨੂੰ 12 ਫ਼ੀਸਦੀ ਰਿਕਾਰਡ ਕੀਤੀ ਗਈ। ਮੌਸਮ ਮਾਹਿਰਾਂ ਨੇ ਆਉਣ ਵਾਲੇ 24 ਘੰਟਿਆਂ ’ਚ ਮੌਸਮ ਦਾ ਮਿਜਾਜ਼ ਖੁਸ਼ਕ ਬਣੇ ਰਹਿਣ ਦੀ ਸੰਭਾਵਨਾ ਹੈ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ
ਝੁੱਗੀ-ਝੌਂਪੜੀ 'ਚ ਰਹਿੰਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਮਿਲੇਗਾ ਮਾਲਕਾਨਾ ਹੱਕ
NEXT STORY