ਲੁਧਿਆਣਾ (ਬਸਰਾ) : ਪੰਜਾਬ 'ਚ ਗਰਮੀ ਨੇ ਪੂਰੀ ਤਰ੍ਹਾਂ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਪਾਰਾ ਲਗਾਤਾਰ ਵੱਧਦਾ ਜਾ ਰਿਹਾ ਹੈ। ਬੀਤੇ ਦਿਨ ਪੰਜਾਬ ਦਾ ਪਾਰਾ 42 ਡਿਗਰੀ ਸੈਲਸੀਅਸ ਤੋਂ ਪਾਰ ਹੋ ਗਿਆ। ਇਹ ਇਸ ਗਰਮੀ ਦੇ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਪਹਿਲੀ ਵਾਰ ਹੈ ਕਿ ਤਾਪਮਾਨ ’ਚ ਇੰਨਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਮੁਤਾਬਕ ਬੀਤੇ ਦਿਨ ਤਾਪਮਾਨ ’ਚ 3.1 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : ਜ਼ਿਮਨੀ ਚੋਣ ਤੋਂ ਫਰੀ ਹੁੰਦੇ ਹੀ ਥਕਾਵਟ ਦੇ ਬਾਵਜੂਦ ਦਫ਼ਤਰਾਂ 'ਚ ਹਾਜ਼ਰ ਹੋਏ ਮੰਤਰੀ
ਸੂਬੇ ’ਚ ਸਭ ਤੋ ਵੱਧ ਤਾਪਮਾਨ ਫਰੀਦਕੋਟ ਦਾ 42.1 ਡਿਗਰੀ ਸੈਲਸੀਅਸ, ਜਦਕਿ ਸਭ ਤੋਂ ਘੱਟ ਤਾਪਮਾਨ ਹੁਸ਼ਿਆਰਪੁਰ ਦਾ 15.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਚੰਡੀਗੜ੍ਹ, ਪਟਿਆਲਾ, ਬਠਿੰਡਾ, ਬਰਨਾਲਾ, ਫਤਿਹਗੜ੍ਹ ਸਾਹਿਬ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਰਿਹਾ।
ਇਹ ਵੀ ਪੜ੍ਹੋ : ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਖ਼ਿਲਾਫ਼ FIR ਦਰਜ, ਜਾਣੋ ਪੂਰਾ ਮਾਮਲਾ
ਆਉਣ ਵਾਲੇ ਦਿਨਾਂ ’ਚ ਇਸ 'ਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਪਿਛਲੇ ਤਕਰੀਬਨ 1 ਮਹੀਨੇ ਤੋਂ ਬੱਦਲਵਾਈ, ਤੇਜ਼ ਹਵਾਵਾਂ ਤੇ ਹਲਕੇ ਮੀਂਹ ਨੇ ਗਰਮੀ ਤੋਂ ਰਾਹਤ ਦਿੱਤੀ ਸੀ ਪਰ ਹੁਣ ਦਿਨੋ-ਦਿਨ ਤਾਪਮਾਨ ’ਚ ਹੋ ਰਿਹਾ ਵਾਧਾ ਮੁਸੀਬਤ ਬਣਦਾ ਜਾ ਰਿਹਾ ਹੈ। ਧੁੱਪ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦੁਪਹਿਰ ਸਮੇਂ ਸੜਕਾਂ ’ਤੇ ਸੁੰਨ ਪੱਸਰਨ ਲੱਗ ਪਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਕੰਢੀ ਏਰੀਆ 'ਚ ਹਰ ਘਰ ਪਹੁੰਚੇਗਾ 'ਨਹਿਰੀ ਪਾਣੀ', ਵਰਲਡ ਬੈਂਕ ਰਾਹੀਂ ਯੋਜਨਾ ਹੋਵੇਗੀ ਸਾਕਾਰ
NEXT STORY