Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    4:51:37 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੋਲਟਰੀ ਉਦਯੋਗ ਦਾ ਲੱਕ ਤੋੜ ਰਹੀ ਹੀਟ ਸਟ੍ਰੈੱਸ ਦੀ ਮਾਰ, ਗਰਮੀ ਕਾਰਨ ਮਰ ਰਹੇ ਚੂਚੇ

PUNJAB News Punjabi(ਪੰਜਾਬ)

ਪੋਲਟਰੀ ਉਦਯੋਗ ਦਾ ਲੱਕ ਤੋੜ ਰਹੀ ਹੀਟ ਸਟ੍ਰੈੱਸ ਦੀ ਮਾਰ, ਗਰਮੀ ਕਾਰਨ ਮਰ ਰਹੇ ਚੂਚੇ

  • Edited By Shivani Bassan,
  • Updated: 14 Jun, 2025 05:31 PM
Gurdaspur
heat stress is taking a toll on the poultry industry
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ)- ਗਰਮੀ ਨੇ ਜਿੱਥੇ ਹੋਰ ਕਾਰੋਬਾਰੀਆਂ ਦੇ ਕਾਰੋਬਾਰ ਅਤੇ ਆਮ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਉਥੇ ਹੀ 42 ਡਿਗਰੀ ਤੋਂ ਪਾਰ ਹੋ ਚੁੱਕੇ ਤਾਪਮਾਨ ’ਚ ਹੀਟ ਸਟ੍ਰੈੱਸ ਦੀ ਮਾਰ ਪੋਲਟਰੀ ਉਦਯੋਗ ਦਾ ਵੀ ਲੱਕ ਤੋੜ ਰਹੀ ਹੈ। ਹਾਲਾਤ ਇਹ ਬਣੇ ਹੋਏ ਹਨ ਕਿ ਪੋਲਟਰੀ ਦਾ ਕੰਮ ਕਰਨ ਵਾਲੇ ਵੱਖ-ਵੱਖ ਨੌਜਵਾਨ ਅਤੇ ਕਿਸਾਨ ਆਰਥਿਕ ਮੰਦਹਾਲੀ ਦੇ ਦੌਰ ’ਚੋਂ ਲੰਘ ਰਹੇ ਹਨ, ਜਿਨ੍ਹਾਂ ਨੂੰ ਗਰਮੀ ਦੇ ਦਿਨਾਂ ’ਚ ਚੂਚੇ ਪਾਲ ਕੇ ਹੋਣ ਵਾਲੇ ਖਰਚੇ ਵੀ ਪੂਰੇ ਕਰਨੇ ਮੁਸ਼ਕਿਲ ਹੋ ਗਏ ਹਨ ਪਰ ਦੂਜੇ ਪਾਸੇ ਚੂਚੇ ਖਰੀਦ ਕੇ ਅੱਗੋਂ ਮੀਟ ਵੇਚਣ ਵਾਲਿਆਂ ਦੀ ਇਸ ਮੌਕੇ ਕਾਫੀ ਚਾਂਦੀ ਹੋਈ ਪਈ ਹੈ ਕਿਉਂਕਿ ਬਾਜ਼ਾਰ ’ਚ ਮੀਟ ਦੇ ਰੇਟ ਗਰਮੀ ਕਾਰਨ ਆਸਮਾਨੀ ਚੜ੍ਹੇ ਹੋਏ ਹਨ। ਇਸ ਵੱਡੇ ਸੰਕਟ ਅਤੇ ਪ੍ਰੇਸ਼ਾਨੀ ਕਾਰਨ ਅਨੇਕਾਂ ਪੋਲਟਰੀ ਫਾਰਮ ਮਾਲਕਾਂ ਨੇ ਆਪਣੇ ਪੋਲਟਰੀ ਫਾਰਮ ਖਾਲੀ ਕਰ ਦਿੱਤੇ ਹਨ, ਤਾਂ ਜੋ ਉਨ੍ਹਾਂ ਨੂੰ ਆਰਥਿਕ ਘਾਟਾ ਨਾ ਹੋਵੇ।

ਕੀ ਹੈ ਰੇਟ ਦੀ ਸਥਿਤੀ?

ਜੇਕਰ ਮਾਰਕੀਟ ’ਚ ਇਸ ਮੌਕੇ ਮੁਰਗੇ ਦੇ ਮੀਟ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ ਕੁਝ ਦਿਨਾਂ ਤੋਂ ਮੀਟ ਦਾ ਰੇਟ 200 ਤੋਂ 220 ਰੁਪਏ ਪ੍ਰਤੀ ਕਿਲੋ ਤੱਕ ਰਿਹਾ ਹੈ, ਜਦੋਂ ਕਿ ਮੁਰਗਿਆਂ ਦਾ ਰੇਟ 120 ਰੁਪਏ ਕਿਲੋ ਹੈ। ਇਸ ਤਰ੍ਹਾਂ ਮੁਰਗੇ ਖਰੀਦ ਕੇ ਉਨ੍ਹਾਂ ਤੋਂ ਮੀਟ ਤਿਆਰ ਕਰਕੇ ਵੇਚਣ ਵਾਲੇ ਵੱਖ-ਵੱਖ ਦੁਕਾਨਦਾਰਾਂ ਨੂੰ ਤਾਂ ਇਸ ਮੌਕੇ ਜ਼ਿਆਦਾ ਨੁਕਸਾਨ ਹੁੰਦਾ ਨਜ਼ਰ ਨਹੀਂ ਆ ਰਿਹਾ ਪਰ ਜਿਹੜੇ ਪੋਲਟਰੀ ਫਾਰਮਿੰਗ ਵਾਲੇ ਲੋਕ ਮੁਰਗੇ ਤਿਆਰ ਕਰ ਰਹੇ ਹਨ, ਉਨ੍ਹਾਂ ਨੂੰ ਇਸ ਮੌਕੇ ਬੜੀ ਮੁਸ਼ਕਿਲ ਦੇ ਨਾਲ 70 ਤੋਂ 80 ਰੁਪਏ ਪ੍ਰਤੀ ਕਿਲੋ ਰੇਟ ਮਿਲ ਰਿਹਾ ਹੈ, ਜਦੋਂ ਕਿ ਗਰਮੀ ਦੇ ਦਿਨਾਂ ’ਚ ਵੱਖ-ਵੱਖ ਚੂਚਿਆਂ ਅਤੇ ਮੁਰਗਿਆਂ ਦੀ ਮੌਤ ਦਰ ਵੀ ਬੇਹੱਦ ਵੱਧ ਜਾਂਦੀ ਹੈ ਅਤੇ ਮੁਰਗਿਆਂ ਨੂੰ ਬਚਾਉਣ ਲਈ ਖਰਚਾ ਵੀ ਵੱਧ ਜਾਂਦਾ ਹੈ। ਜੇਕਰ ਚੂਚੇ ਪਾਲਣ ਤੋਂ ਵੇਚਣ ਤੱਕ ਦੇ ਸਮੁੱਚੇ ਖਰਚਿਆਂ ਦੀ ਸਮੀਖਿਆ ਕੀਤੀ ਜਾਵੇ ਤਾਂ ਪੋਲਟਰੀ ਫਾਰਮਿੰਗ ਕਰਨ ਵਾਲਿਆਂ ਦੇ ਖਰਚੇ ਵੀ ਪੂਰੇ ਨਹੀਂ ਹੁੰਦੇ। ਗੁਰਦਾਸਪੁਰ ਵਿਖੇ ਮੀਟ ਵੇਚਣ ਦਾ ਕੰਮ ਕਰਦੇ ਵੱਖ-ਵੱਖ ਦੁਕਾਨਦਾਰਾਂ ਨੇ ਦੱਸਿਆ ਕਿ ਆਮ ਤੌਰ ’ਤੇ ਸਰਦੀਆਂ ਦੇ ਦਿਨਾਂ ’ਚ ਉਨ੍ਹਾਂ ਨੂੰ ਮੁਰਗੇ 80 ਤੋਂ 90 ਰੁਪਏ ਪ੍ਰਤੀ ਕਿਲੋ ਰੇਟ ’ਤੇ ਮਿਲ ਜਾਂਦੇ ਹਨ, ਜਿਸ ਤੋਂ ਬਾਅਦ ਉਹ ਕਰੀਬ 150 ਤੋਂ 160 ਰੁਪਏ ਤੱਕ ਮੀਟ ਵੇਚਦੇ ਹਨ ਪਰ ਗਰਮੀ ਦੇ ਦਿਨਾਂ ’ਚ ਮੁਰਗਿਆਂ ਦਾ ਰੇਟ ਵੀ ਵੱਧ ਜਾਂਦਾ ਹੈ ਅਤੇ ਸਪਲਾਈ ’ਚ ਕਮੀ ਹੋਣ ਕਾਰਨ ਮੀਟ ਮਹਿੰਗੇ ਭਾਅ ਵਿਕਦਾ ਹੈ।

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਪੋਲਟਰੀ ਫਾਰਮਿੰਗ ਕਰਨ ਵਾਲਿਆਂ ਦੇ ਪੱਲੇ ਪੈਂਦੀ ਹੈ ਨਿਰਾਸ਼ਾ

ਪੋਲਟਰੀ ਫਾਰਮਿੰਗ ਕਰਨ ਵਾਲੇ ਵੱਖ-ਵੱਖ ਕਾਰੋਬਾਰੀਆਂ ਦੀ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ, ਗਗਨਦੀਪ ਸਿੰਘ ਅਤੇ ਗੁਰਬਚਨ ਸਿੰਘ ਸਮੇਤ ਹੋਰਨਾਂ ਨੇ ਦੱਸਿਆ ਕਿ ਪੋਲਟਰੀ ਦਾ ਕਾਰੋਬਾਰ ਹੁਣ ਕਈ ਤਰ੍ਹਾਂ ਦੀਆਂ ਚੁਣੌਤੀਆਂ ਨਾਲ ਘਿਰਿਆ ਹੋਇਆ ਹੈ। ਦਿਲਬਾਗ ਸਿੰਘ ਨੇ ਦੱਸਿਆ ਕਿ ਪਹਿਲਾਂ ਤਾਂ ਪੋਲਟਰੀ ਫਾਰਮਿੰਗ ਕਰਵਾਉਣ ਵਾਲੀਆਂ ਵੱਖ-ਵੱਖ ਵੇਟ ਕੰਪਨੀਆਂ ਵੀ ਕਥਿਤ ਤੌਰ ’ਤੇ ਕਈ ਤਰ੍ਹਾਂ ਦੀਆਂ ਬੇਲੋੜੀਆਂ ਸ਼ਰਤਾਂ ਅਤੇ ਨਿਯਮ ਬਣਾ ਕੇ ਪੋਲਟਰੀ ਫਾਰਮਿੰਗ ਕਰਨ ਵਾਲਿਆਂ ਦਾ ਕਥਿਤ ਸ਼ੋਸ਼ਣ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਕੰਪਨੀਆਂ ਤਾਂ ਮੋਟੀ ਕਮਾਈ ਕਰ ਰਹੀਆਂ ਹਨ ਪਰ ਜਿਹੜੇ ਨੌਜਵਾਨਾਂ ਨੇ ਆਪਣੀਆਂ ਕੀਮਤੀ ਜ਼ਮੀਨਾਂ ਉੱਪਰ ਭਾਰੀ ਖਰਚ ਕਰਕੇ ਸ਼ੈੱਡ ਬਣਾਏ ਹਨ ਅਤੇ ਵੱਖ-ਵੱਖ ਤਰ੍ਹਾਂ ਦਾ ਸਾਜ਼ੋ-ਸਾਮਾਨ ਇਕੱਤਰ ਕਰਕੇ ਸਖਤ ਮਿਹਨਤ ਕਰਦੇ ਹੋਏ ਆਪਣਾ ਰੋਜ਼ਗਾਰ ਸਥਾਪਿਤ ਕੀਤਾ ਹੈ, ਉਨ੍ਹਾਂ ਦੇ ਪੱਲੇ ਨਿਰਾਸ਼ਾ ਤੋਂ ਬਿਨਾਂ ਕੁਝ ਵੀ ਨਹੀਂ ਪੈਂਦਾ।

ਖਾਸ ਤੌਰ ’ਤੇ ਹੁਣ ਜਦੋਂ ਗਰਮੀਆਂ ਦੇ ਦਿਨਾਂ ’ਚ ਚੂਚਿਆਂ ਨੂੰ ਪਾਲਣਾ ਬੇਹੱਦ ਮੁਸ਼ਕਲ ਦਾ ਕੰਮ ਹੈ ਤਾਂ ਇਨ੍ਹਾਂ ਦਿਨਾਂ ’ਚ ਵੀ ਸਾਰਾ ਨੁਕਸਾਨ ਪੋਲਟਰੀ ਫਾਰਮ ਦੇ ਮਾਲਕ ਉੱਪਰ ਹੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕੰਪਨੀਆਂ ਤਾਂ ਕਿਸੇ ਨਾ ਕਿਸੇ ਤਰੀਕੇ ਆਪਣੇ ਖਰਚੇ ਕੱਢ ਲੈਂਦੀਆਂ ਹਨ ਪਰ ਸਖਤ ਮਿਹਨਤ ਕਰਨ ਦੇ ਬਾਵਜੂਦ ਪੋਲਟਰੀ ਫਾਰਮਿੰਗ ਕਰਨ ਵਾਲਿਆਂ ਦੇ ਪੱਲੇ ਨਿਰਾਸ਼ਾ ਤੋਂ ਬਿਨਾਂ ਹੋਰ ਕੁਝ ਨਹੀਂ ਪੈਂਦਾ। ਇਸੇ ਕਾਰਨ ਬਹੁਤ ਸਾਰੇ ਲੋਕ ਹੁਣ ਇਹ ਕੰਮ ਛੱਡਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪੋਲਟਰੀ ਫਾਰਮਿੰਗ ਵਾਲਿਆਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਪੰਜਾਬ ਪੱਧਰ ’ਤੇ ਸਬੰਧਤ ਅਧਿਕਾਰੀਆਂ ਅਤੇ ਮੰਤਰੀਆਂ ਨਾਲ ਕਈ ਮੀਟਿੰਗਾਂ ਵੀ ਕੀਤੀਆਂ ਹਨ ਅਤੇ ਵੱਖ-ਵੱਖ ਮੰਗ ਪੱਤਰ ਸੌਂਪ ਕੇ ਇਹ ਸਾਰੇ ਮਸਲੇ ਹੱਲ ਕਰਨ ਲਈ ਵੀ ਅਪੀਲ ਕੀਤੀ ਹੈ ਪਰ ਅਜੇ ਤੱਕ ਉਨ੍ਹਾਂ ਦੀ ਸੁਣਵਾਈ ਪੂਰੀ ਤਰ੍ਹਾਂ ਨਹੀਂ ਹੋਈ। ਜੇਕਰ ਇਹੀ ਹਾਲ ਰਿਹਾ ਤਾਂ ਆਉਣ ਵਾਲੇ ਦਿਨਾਂ ’ਚ ਇਹ ਕਾਰੋਬਾਰ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਨੇ ਇਸ ਕਾਰੋਬਾਰ ਨੂੰ ਪੂਰੀ ਤਰ੍ਹਾਂ ਕਾਰਪੋਰੇਟ ਪੱਖੀ ਬਣਾਇਆ ਹੋਇਆ ਹੈ, ਜਿਸ ’ਚ ਕਿਸੇ ਵੀ ਤਰ੍ਹਾਂ ਨਾਲ ਮਿਹਨਤ ਕਰਨ ਵਾਲੇ ਕਿਸਾਨਾਂ ਦੇ ਪੱਲੇ ਜ਼ਿਆਦਾ ਕੁਝ ਨਹੀਂ ਪੈਂਦਾ।

ਇਹ ਵੀ ਪੜ੍ਹੋ- ਐਤਵਾਰ ਨੂੰ ਹੋਵੇਗਾ ਡੇਰਾ ਬਿਆਸ ਭੰਡਾਰਾ, ਵੱਡੀ ਗਿਣਤੀ 'ਚ ਸੰਗਤਾਂ ਦੇ ਪਹੁੰਚਣ ਦੀ ਉਮੀਦ

ਗਰਮੀ ਕਾਰਨ ਜ਼ਿਆਦਾਤਰ ਸ਼ੈੱਡ ਪਏ ਹਨ ਖਾਲੀ

ਗੁਰਦਾਸਪੁਰ ਨਾਲ ਸਬੰਧਤ ਗੁਰਬਚਨ ਸਿੰਘ ਨਾਂ ਦੇ ਇਕ ਵਿਅਕਤੀ ਨੇ ਦੱਸਿਆ ਕਿ ਗਰਮੀ ਦੇ ਦਿਨਾਂ ’ਚ ਪੈਂਦੇ ਘਾਟੇ ਕਾਰਨ ਉਨ੍ਹਾਂ ਨੇ ਇਨ੍ਹਾਂ ਮਹੀਨਿਆਂ ’ਚ ਸ਼ੈੱਡ ਖਾਲੀ ਹੀ ਰੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇਕਰ ਉਹ ਚੂਚੇ ਲੈ ਕੇ ਮੁਰਗੇ ਤਿਆਰ ਵੀ ਕਰਦੇ ਹਨ ਤਾਂ ਵੀ ਉਨ੍ਹਾਂ ਨੂੰ ਨੁਕਸਾਨ ਹੀ ਹੁੰਦਾ ਹੈ ਕਿਉਂਕਿ ਗਰਮੀ ਕਾਰਨ ਬਹੁਤ ਸਾਰੇ ਚੂਚੇ ਮਰ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਦਾ ਖਰਚਾ ਵੀ ਪੂਰਾ ਨਹੀਂ ਹੁੰਦਾ ਅਤੇ ਜਿਹੜੀ ਕੰਪਨੀ ਉਨ੍ਹਾਂ ਨਾਲ ਕੰਟਰੈਕਟ ਕਰਕੇ ਚੂਚੇ ਦਿੰਦੀ ਹੈ, ਉਹ ਵੀ ਖੁਦ ਨੁਕਸਾਨ ਝੱਲਣ ਦੀ ਬਜਾਏ ਸਿੱਧੇ-ਅਸਿੱਧੇ ਰੂਪ ’ਚ ਸਾਰਾ ਨੁਕਸਾਨ ਪੋਲਟਰੀ ਮਾਲਕ ਦੇ ਸਿਰ ’ਤੇ ਹੀ ਥੋਪ ਦਿੰਦੀ ਹੈ, ਜਿਸ ਕਾਰਨ ਕੋਈ ਵੀ ਸਧਾਰਨ ਪੋਲਟਰੀ ਮਾਲਕ ਇੰਨੀ ਹਿੰਮਤ ਨਹੀਂ ਕਰਦਾ ਕਿ ਉਹ ਅੱਤ ਦੀ ਗਰਮੀ ਦੇ ਦਿਨਾਂ ’ਚ ਪੋਲਟਰੀ ਦਾ ਕੰਮ ਕਰਕੇ ਆਪਣੇ ਸਿਰ ’ਤੇ ਵੱਡਾ ਆਰਥਿਕ ਬੋਝ ਪਾ ਕੇ ਰਿਸਕ ਲੈ ਸਕੇ। ਇਸੇ ਕਾਰਨ ਹੀ ਗਰਮੀ ਦੇ ਦਿਨਾਂ ’ਚ ਕਈ ਪੋਲਟਰੀ ਫਾਰਮਿੰਗ ਵਾਲੇ ਆਪਣੇ ਸ਼ੈੱਡ ਖਾਲੀ ਰੱਖਣ ਨੂੰ ਬਿਹਤਰ ਸਮਝਦੇ ਹਨ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ

ਗਰਮੀ ਤੋਂ ਬਚਾਅ ਲਈ ਕੀ ਕੀਤਾ ਜਾਵੇ

ਮਾਹਿਰਾਂ ਅਨੁਸਾਰ ਗਰਮੀ ਦੇ ਦਿਨਾਂ ’ਚ ਛੋਟੇ ਚੂਚਿਆਂ ਦੀ ਮੌਤ ਦਰ ਬਹੁਤ ਵੱਧ ਜਾਂਦੀ ਹੈ ਕਿਉਂਕਿ ਉਹ ਹੀਟ ਸਟ੍ਰੈੱਸ ਨੂੰ ਸਹਿਣ ਨਹੀਂ ਕਰ ਪਾਉਂਦੇ। ਇਸ ਦੇ ਨਾਲ ਹੀ ਪੋਲਟਰੀ ਫਾਰਮ ਦੇ ਨੇੜਲੇ ਖੇਤਾਂ ’ਚ ਝੋਨੇ ਦੀ ਲਵਾਈ ਹੋਣ ਕਾਰਨ ਹੁੰਮਸ ਵੀ ਵੱਧ ਜਾਂਦਾ ਹੈ, ਜਿਸ ਕਾਰਨ ਛੋਟੇ ਚੂਚੇ ਹੋਰ ਵੀ ਪ੍ਰਭਾਵਿਤ ਹੁੰਦੇ ਹਨ। ਗਰਮੀ ਦੇ ਅਸਰ ਕਾਰਨ ਜਿੱਥੇ ਮੌਤ ਦਰ ਵੱਧਦੀ ਹੈ, ਉਸ ਦੇ ਨਾਲ ਹੀ ਆਂਡਿਆਂ ਦਾ ਉਤਪਾਦਨ, ਮੀਟ ਉਤਪਾਦਨ ਅਤੇ ਮੀਟ ਦੀ ਗੁਣਵੱਤਾ ਵੀ ਵੱਡੇ ਪੱਧਰ ’ਤੇ ਪ੍ਰਭਾਵਿਤ ਹੁੰਦੀ ਹੈ। ਅਜਿਹੀ ਸਮੱਸਿਆ ਤੋਂ ਬਚਾਅ ਲਈ ਚੂਚਿਆਂ ਦੀਆਂ ਅਜਿਹੀਆਂ ਕਿਸਮਾਂ ਦੀ ਚੋਣ ਕਰਨ ਦੀ ਲੋੜ ਹੈ ਜੋ ਹੀਟ ਸਟ੍ਰੈਸ ਨੂੰ ਸਹਿਣ ਕਰ ਸਕਣ। ਇਸ ਦੇ ਨਾਲ ਹੀ ਸਮੇਂ ਸਿਰ ਪਾਣੀ ਅਤੇ ਵਧੀਆ ਖੁਰਾਕ ਦੇਣ ਦੇ ਨਾਲ-ਨਾਲ ਮੁਰਗਿਆਂ ਦੀਆਂ ਸ਼ੈੱਡਾਂ ’ਚ ਕੂਲਿੰਗ ਸਿਸਟਮ ਲਾਉਣਾ ਚਾਹੀਦਾ ਹੈ, ਤਾਂ ਜੋ ਮੁਰਗਿਆਂ ਨੂੰ ਜ਼ਿਆਦਾ ਨੁਕਸਾਨ ਨਾ ਹੋਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Heat stress
  • poultry industry
  • chicks
  • ਗਰਮੀ ਦਾ ਤਣਾਅ
  • ਪੋਲਟਰੀ ਉਦਯੋਗ
  • ਚੂਚੇ

ਗਰਮੀ ਕਾਰਨ ਵਿਅਕਤੀ ਦੀ ਮੌਤ

NEXT STORY

Stories You May Like

  • storm late at night destroys poultry farm
    ਦੀਨਾਨਗਰ 'ਚ ਕੁਦਰਤ ਦੀ ਮਾਰ, ਦੇਰ ਰਾਤ ਆਏ ਤੇਜ਼ ਤੂਫ਼ਾਨ ਨੇ ਪੋਲਟਰੀ ਫਾਰਮ ਕੀਤਾ ਤਬਾਹ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • inflation  congress  jairam ramesh
    ਗਰੀਬਾਂ-ਮੱਧ ਵਰਗ ਦੀ ਕਮਰ ਤੋੜ ਰਹੀ ਮਹਿੰਗਾਈ ਨੂੰ ਰੋਕਣ ਲਈ ਸਖ਼ਤ ਉਪਾਅ ਜ਼ਰੂਰੀ: ਕਾਂਗਰਸ
  • cotton and woolen yarn prices increase by 45 percent
    ਸੂਤੀ ਅਤੇ ਊਨੀ ਧਾਗੇ ਦੇ ਭਾਅ 45 ਫੀਸਦੀ ਤੱਕ ਵਧੇ, ਉਦਯੋਗ ’ਤੇ ਮੰਡਰਾਇਆ ਮੰਦੀ ਦਾ ਖ਼ਤਰਾ
  • youth  murder  moga police
    ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੀ ਲੱਕੜ ਦਾ ਬਾਲਾ ਮਾਰ ਕੇ ਕੀਤੀ ਕਤਲ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • loan obtained in deceased woman  s name
    ਮਰ ਚੁੱਕੀ ਔਰਤ ਦੇ ਨਾਂ ’ਤੇ ਲਿਆ ਕਰਜ਼ਾ, ਪਰਚਾ ਦਰਜ
  • screen time increased  students   reading ability decreased
    ਜ਼ਿਆਦਾ ਸਕ੍ਰੀਨ ਦੇਖਣ ਕਾਰਨ ਵਿਦਿਆਰਥੀਆਂ ਦੀ ਪੜ੍ਹਣ ਦੀ ਸਮਰੱਥਾ ਹੋ ਰਹੀ ਘੱਟ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +