ਚੰਡੀਗੜ੍ਹ : ਪੰਜਾਬ ਵਿਚ ਪੈ ਰਹੀ ਗਰਮੀ ਨੇ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਆਲਮ ਇਹ ਹੈ ਕਿ ਤਾਪਮਾਨ 45 ਡਿਗਰੀ ਸੈਲਸੀਅਸ ਦੇ ਨੇੜੇ ਪੁੱਜ ਗਿਆ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 3-4 ਦਿਨਾਂ ਵਿਚ ਪੰਜਾਬ ਦਾ ਤਾਪਮਾਨ 46-47 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਤਾਪਮਾਨ ਵਧਣ ਕਾਰਨ ਮੌਸਮ ਵਿਭਾਗ ਨੇ ਪੰਜਾਬ ’ਚ 9 ਅਤੇ 10 ਜੂਨ ਲਈ ਸੰਤਰੀ ਅਤੇ 11 ਜੂਨ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਾਪਮਾਨ ਵਧਣ ਦੇ ਨਾਲ-ਨਾਲ ਲੂ ਚੱਲਣ ਦੀ ਪੇਸ਼ੀਨਗੋਈ ਕੀਤੀ ਗਈ ਹੈ।
ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਰਕਾਰੀ ਸਕੂਲ 'ਚ ਹੈਰਾਨੀਜਨਕ ਘਟਨਾ, ਜਾਰੀ ਹੋ ਗਏ ਨੋਟਿਸ
ਐਤਵਾਰ ਨੂੰ ਪੰਜਾਬ ਦਾ ਤਾਪਮਾਨ ਆਮ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ। ਪੰਜਾਬ ’ਚ ਬਠਿੰਡਾ ਏਅਰਪੋਰਟ ਦਾ ਇਲਾਕਾ ਅਤੇ ਹਰਿਆਣਾ ਵਿਚ ਸਿਰਸਾ ਸਭ ਤੋਂ ਗਰਮ ਰਹੇ ਹਨ। ਬਠਿੰਡਾ ਏਅਰਪੋਰਟ ’ਤੇ ਵੱਧ ਤੋਂ ਵੱਧ ਤਾਪਮਾਨ 44.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਹੈ। ਜਦੋਂ ਕਿ ਇੱਥੇ ਘੱਟ ਤੋਂ ਘੱਟ ਤਾਪਮਾਨ 29.6 ਡਿਗਰੀ ਸੈਲਸੀਅਸ ਦੇ ਕਰੀਬ ਰਿਹਾ। ਇਹ ਵੀ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ ਦੀਆਂ ਲੱਗਣਗੀਆਂ ਮੌਜਾਂ! ਸ਼ੁਰੂ ਹੋਣ ਜਾ ਰਿਹਾ ਵੱਡਾ ਪ੍ਰਾਜੈਕਟ
ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿਚ 44 ਡਿਗਰੀ ਸੈਲਸੀਅਸ, ਲੁਧਿਆਣਾ ਵਿਚ 43.4 ਡਿਗਰੀ, ਪਟਿਆਲਾ ਵਿਚ 42.8, ਪਠਾਨਕੋਟ ਵਿਚ 43, ਗੁਰਦਾਸਪੁਰ ਵਿਚ 39, ਨਵਾਂ ਸ਼ਹਿਰ ਵਿਚ 40.1 , ਫਤਹਿਗੜ੍ਹ ਸਾਹਿਬ ਵਿਚ 40.9, ਫ਼ਾਜ਼ਿਲਕਾ ਵਿਚ 43, ਫ਼ਿਰੋਜ਼ਪੁਰ ਵਿਚ 42.3, ਹੁਸ਼ਿਆਰਪੁਰ ਵਿਚ 40.9, ਜਲੰਧਰ ਵਿਚ 41.7, ਮੋਗਾ ਵਿਚ 41.8, ਰੂਪਨਗਰ ਵਿਚ 40.3 ਤੇ ਮੁਹਾਲੀ ਵਿਚ 40.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ਵਿਗਿਆਨੀਆਂ ਨੇ ਲੋਕਾਂ ਨੂੰ ਹਲਕੇ ਰੰਗ ਦੇ ਕੱਪੜੇ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗਰਮੀ ਵਿਚ ਘਰ ਤੋਂ ਬਾਹਰ ਨਿਕਲਣ ਸਮੇਂ ਆਪਣੇ ਸਿਰ ਨੂੰ ਢੱਕ ਕੇ ਬਾਹਰ ਨਿਕਲਿਆ ਜਾਵੇ। ਦਿਨ ਵਿਚ ਵੱਧ ਤੋਂ ਵੱਧ ਪਾਣੀ ਦੀ ਵਰਤੋਂ ਕੀਤੀ ਜਾਵੇ।
ਇਹ ਵੀ ਪੜ੍ਹੋ : ਪੰਜਾਬ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਨੇ ਵੱਡੇ ਪ੍ਰੋਜੈਕਟ ਨੂੰ ਦਿੱਤੀ ਮਨਜ਼ੂਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ Good News, ਕੇਂਦਰ ਸਰਕਾਰ ਨੇ ਵੱਡੀ ਮੰਗ ਕੀਤੀ ਪੂਰੀ
NEXT STORY