ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਸਾਹਮਣੇ ਆਈ ਹੈ। ਦਰਅਸਲ ਮੌਸਮ ਵਿਭਾਗ ਨੇ ਸੂਬੇ 'ਚ ਗਰਮੀ ਵੱਧਣ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਮੁਤਾਬਕ ਸੂਬੇ ਦੇ ਤਾਪਮਾਨ 'ਚ 0.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਅਜਿਹੇ 'ਚ ਸਭ ਤੋਂ ਜ਼ਿਆਦਾ ਤਾਪਮਾਨ ਬਠਿੰਡਾ ਦਾ 29.03 ਰਿਕਾਰਡ ਕੀਤਾ ਗਿਆ ਹੈ। ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ ਅੰਦਰ ਮੀਂਹ ਦੇ ਕੋਈ ਆਸਾਰ ਨਹੀਂ ਹਨ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮਾਂ ਲਈ ਜਾਰੀ ਹੋਏ ਨਵੇਂ ਹੁਕਮ! ਹੁਣ 2 ਸਾਲ ਤੋਂ ਵੱਧ...
ਅਜਿਹੇ 'ਚ ਆਉਣ ਵਾਲੇ ਦਿਨਾਂ ਦੌਰਾਨ ਗਰਮੀ ਹੋਰ ਵੱਧ ਜਾਵੇਗੀ। ਹਾਲਾਂਕਿ ਰਾਤ ਦੇ ਤਾਪਮਾਨ 'ਚ ਕੋਈ ਖ਼ਾਸ ਬਦਲਾਅ ਦੇਖਣ ਨੂੰ ਨਹੀਂ ਮਿਲੇਗਾ। ਕਿਹਾ ਜਾ ਰਿਹਾ ਹੈ ਕਿ ਸੂਬੇ 'ਚ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ 'ਚ 5 ਡਿਗਰੀ ਤੱਕ ਦਾ ਵਾਧਾ ਹੋ ਸਕਦਾ ਹੈ।
ਇਹ ਵੀ ਪੜ੍ਹੋ : NSA ਹਟਾ ਅੰਮ੍ਰਿਤਪਾਲ ਦੇ 7 ਸਾਥੀਆਂ ਨੂੰ ਲਿਆਂਦਾ ਜਾਵੇਗਾ ਪੰਜਾਬ! LIST ਆਈ ਸਾਹਮਣੇ
ਦੱਸਣਯੋਗ ਹੈ ਕਿ ਵਿਭਾਗ ਵਲੋਂ ਪਹਿਲਾਂ ਹੀ ਸੰਭਾਵਨਾ ਜਤਾਈ ਗਈ ਸੀ ਕਿ 18 ਤੋਂ 23 ਮਾਰਚ ਤੱਕ ਮੌਸਮ ਖ਼ੁਸ਼ਕ ਬਣਿਆ ਰਹੇਗਾ ਅਤੇ ਧੁੱਪ ਖਿੜੇਗੀ, ਜਿਸ ਨਾਲ ਤਾਪਮਾਨ 'ਚ ਵਾਧਾ ਹੋਵੇਗਾ। ਵਿਭਾਗ ਮੁਤਾਬਕ ਅਗਲੇ 4 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਤੱਕ ਵੱਧ ਸਕਦਾ ਹੈ। ਪੱਛਮੀ ਗੜਬੜੀ ਦਾ ਅਸਰ ਲਗਭਗ ਖ਼ਤਮ ਹੋ ਚੁੱਕਾ ਹੈ, ਜਿਸ ਕਾਰਨ ਤਾਪਮਾਨ 'ਚ ਵਾਧਾ ਹੋ ਰਿਹਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟ੍ਰੈਫਿਕ ਨਿਯਮਾਂ ਦੀ ਉਲੰਘਣਾ 'ਤੇ ਸਖ਼ਤ ਹੋਈ ਸਰਕਾਰ, ਮਾਰਚ ਮਹੀਨੇ ਤੋਂ ਲੱਗਣਗੇ ਮੋਟੇ ਜੁਰਮਾਨੇ
NEXT STORY