ਲੁਧਿਆਣਾ : ਪੰਜਾਬ 'ਚ ਦਿਨੋਂ-ਦਿਨ ਗਰਮੀ ਦਾ ਕਹਿਰ ਵੱਧਦਾ ਜਾ ਰਿਹਾ ਹੈ ਅਤੇ ਲੋਕਾਂ ਦੇ ਪਸੀਨੇ ਛੁੱਟਣ ਲੱਗੇ ਹਨ। ਇਸ ਦਰਮਿਆਨ ਸੋਮਵਾਰ ਨੂੰ ਪੰਜਾਬ 'ਚ ਪਾਰਾ 43 ਡਿਗਰੀ ਨੂੰ ਪਾਰ ਕਰ ਗਿਆ। ਝੁਲਸਾ ਕੇ ਰੱਖ ਦੇਣ ਵਾਲੀ ਧੁੱਪ ਕਾਰਨ ਪਾਰੇ 'ਚ 1.2 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ 'ਚ ਗਰਮੀ ਦਾ ਕਹਿਰ ਹੋ ਵੀ ਵਧੇਗਾ। ਮੌਸਮ ਵਿਭਾਗ ਨੇ 'ਲੂ' (ਹੀਟ ਵੇਵ) ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਛੋਟੇ ਬੱਚਿਆਂ ਤੇ ਬਜ਼ੁਰਗਾਂ ਲਈ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਦਿੱਤੀ ਖ਼ਾਸ ਸਲਾਹ, ਪੜ੍ਹੋ ਪੂਰੀ ਖ਼ਬਰ
ਵਿਭਾਗ ਦੇ ਮੁਤਾਬਕ 16 ਮਈ ਨੂੰ ਪੂਰੇ ਸੂਬੇ ਦੇ 'ਲੂ' ਦੀ ਲਪੇਟ 'ਚ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਅਜਿਹੇ 'ਚ ਬੇਹੱਦ ਸਾਵਧਾਨੀ ਵਰਤਣ ਦੀ ਲੋੜ ਹੈ। ਮੌਸਮ ਵਿਭਾਗ ਨੇ ਮੌਸਮ ਖ਼ੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਹਾਲਾਂਕਿ 9 ਮਈ ਤੋਂ ਬਾਅਦ ਪੰਜਾਬ ਦੇ ਕੁੱਝ ਇਲਾਕਿਆਂ 'ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਖ਼ਾਸ ਤੌਰ 'ਤੇ 10 ਮਈ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੀਂਹ ਦੇ ਨਾਲ ਤੇਜ਼ ਹਵਾਵਾਂ ਵੀ ਚੱਲਣਗੀਆਂ।
ਇਹ ਵੀ ਪੜ੍ਹੋ : ਔਖੇ ਫਾਰਮੂਲਿਆਂ ਨੂੰ ਹਊਆ ਮੰਨਣ ਵਾਲੇ PSEB ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੜ੍ਹੋ ਪੂਰੀ ਖ਼ਬਰ
ਬਜ਼ੁਰਗ, ਬੱਚੇ ਅਤੇ ਗਰਭਵਤੀ ਔਰਤਾਂ ਰੱਖਣ ਖ਼ਾਸ ਧਿਆਨ
ਲੁਧਿਆਣਾ ਦੇ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਲੋਕਾਂ ਨੂੰ ਆਉਣ ਵਾਲੇ ਦਿਨਾਂ ’ਚ ਗਰਮੀ ਤੋਂ ਬਚਣ ਲਈ ਸੁਚੇਤ ਰਹਿਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਨਾਂ ’ਚ ਤੇਜ਼ੀ ਨਾਲ ਵੱਧ ਰਹੀ ਗਰਮੀ ਨਵ-ਜੰਮੇ, ਛੋਟੇ ਬੱਚਿਆਂ, ਗਰਭਵਤੀ ਔਰਤਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ 'ਲੂ' ਤੋਂ ਬਚਣ ਲਈ ਆਪਣਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰੇ ਅਤੇ ਸ਼ਾਮ ਨੂੰ ਘਰ ਤੋਂ ਬਾਹਰ ਕੰਮ ਕਰਨਾ ਚਾਹੀਦਾ ਹੈ। ਜੇਕਰ ਤੁਹਾਨੂੰ ਪਿਆਸ ਨਾ ਵੀ ਲੱਗੀ ਹੋਵੇ ਤਾਂ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਮਿਰਗੀ ਜਾਂ ਦਿਲ ਦੀ ਬੀਮਾਰੀ, ਗੁਰਦੇ ਜਾਂ ਜਿਗਰ ਦੀ ਬੀਮਾਰੀ ਤੋਂ ਪੀੜਤ ਲੋਕ ਜੋ ਤਰਲ-ਪ੍ਰਤੀਬੰਧਿਤ ਖ਼ੁਰਾਕ ’ਤੇ ਹਨ, ਉਨ੍ਹਾਂ ਨੂੰ ਪਾਣੀ ਦੇ ਸੇਵਨ ਨੂੰ ਵਧਾਉਣ ਤੋਂ ਪਹਿਲਾਂ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਣਾਂ ਬਾਰੇ ਕਿਸੇ ਤਰ੍ਹਾਂ ਦੀ ਵੀ ਸ਼ਿਕਾਇਤ ਕਰਨ ਲਈ ਵਟਸਐਪ ਨੰਬਰ ਜਾਰੀ
NEXT STORY