ਜਲੰਧਰ- ਪੰਜਾਬ 'ਚ ਦਿਨੋਂ-ਦਿਨ ਤਾਪਮਾਨ ਵੱਧਣ ਕਾਰਨ ਗਰਮੀਆਂ ਦੀ ਸ਼ੁਰੂਆਤ ਹੋ ਚੁੱਕੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ 'ਚ ਤਾਪਮਾਨ 'ਚ ਮਾਮੂਲੀ ਵਾਧਾ ਵੇਖਿਆ ਜਾ ਰਿਹਾ ਹੈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਹੋਰ ਵਧ ਸਕਦਾ ਹੈ, ਜਿਸ ਨਾਲ ਗਰਮੀ ਦੀ ਲਹਿਰ ਤੇਜ਼ ਹੋ ਸਕਦੀ ਹੈ। ਹਾਲਾਂਕਿ ਰਾਤ ਨੂੰ ਤਾਪਮਾਨ ਠੰਡਾ ਰਹੇਗਾ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ 10 ਤੋਂ 15 ਡਿਗਰੀ ਦਾ ਅੰਤਰ ਹੋ ਸਕਦਾ ਹੈ, ਜਿਸ ਕਾਰਨ ਦਿਨ ਵੇਲੇ ਗਰਮੀ ਮਹਿਸੂਸ ਹੋਵੇਗੀ, ਜਦਕਿ ਰਾਤਾਂ ਠੰਡੀਆਂ ਰਹਿਣਗੀਆਂ।
ਇਹ ਵੀ ਪੜ੍ਹੋ- ਪਿਆਕੜਾਂ ਨੂੰ ਲੱਗੀਆਂ ਮੌਜਾਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਸਸਤੀ ਹੋ ਗਈ ਸ਼ਰਾਬ
ਮਾਹਿਰਾਂ ਦਾ ਕਹਿਣਾ ਹੈ ਕਿ ਹੁਣ ਤਾਪਮਾਨ ਹੌਲੀ-ਹੌਲੀ ਵਧੇਗਾ ਅਤੇ ਅਗਲੇ ਹਫ਼ਤੇ ਤੱਕ ਇਹ ਕਈ ਥਾਵਾਂ 'ਤੇ 34 ਤੋਂ 36 ਡਿਗਰੀ ਤਾਪਮਾਨ ਤੱਕ ਪਹੁੰਚ ਸਕਦਾ ਹੈ। ਸੂਬੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਤੇਜ਼ ਧੁੱਪ ਅਤੇ ਵਧਦੀ ਗਰਮੀ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਗਰਮੀ ਦਾ ਪ੍ਰਭਾਵ ਖਾਸ ਕਰਕੇ ਦੁਪਹਿਰ ਵੇਲੇ ਵਧੇਰੇ ਮਹਿਸੂਸ ਕੀਤਾ ਜਾਵੇਗਾ।
ਇਹ ਵੀ ਪੜ੍ਹੋ- Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ
ਮੌਸਮ ਵਿਗਿਆਨ ਕੇਂਦਰ ਅਨੁਸਾਰ ਅੱਜ ਵੀ ਪੰਜਾਬ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਇਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ 'ਚ 4 ਡਿਗਰੀ ਦਾ ਵਾਧਾ ਹੋ ਸਕਦਾ ਹੈ, ਜਿਸ ਕਾਰਨ ਗਰਮੀ ਦਾ ਪ੍ਰਭਾਵ ਵਧ ਸਕਦਾ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ 'ਚ ਕੁਝ ਜ਼ਿਲ੍ਹਿਆਂ 'ਚ ਤਾਪਮਾਨ ਵਿਚ ਹੋਰ ਵਾਧਾ ਦਰਜ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬੀਓ ਲੱਗ ਗਈਆਂ ਮੌਜਾਂ, ਇਕੱਠੀਆਂ ਤਿੰਨ ਛੁੱਟੀਆਂ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
212 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ, ਮਾਮਲਾ ਦਰਜ
NEXT STORY