ਜਲੰਧਰ- ਪੰਜਾਬ ਵਿਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਸੂਬੇ ਵਿੱਚ 30 ਤੋਂ 35 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ ਅਤੇ ਨਾ ਹੀ ਕੋਈ ਪੱਛਮੀ ਗੜਬੜੀ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਧਦਾ ਰਹਿ ਸਕਦਾ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਹੋਰ ਵੀ ਪਰੇਸ਼ਾਨ ਕਰਨ ਵਾਲੀ ਹੈ। ਜਿਥੇ ਦਿਨ ਨੂੰ ਗਰਮੀ ਹੋਵੇਗੀ ਉੱਥੇ ਰਾਤ ਨੂੰ ਵੀ ਕੋਈ ਰਾਹਤ ਨਹੀਂ ਮਿਲ ਸਕੇਗੀ।
ਇਹ ਵੀ ਪੜ੍ਹੋ- Punjab: ਮੌਤ ਬਣ ਕੇ ਆਏ ਟਰੱਕ ਨੇ ਉਜਾੜ 'ਤਾ ਘਰ, ਪਰਿਵਾਰ ਸਾਹਮਣੇ ਇਕਲੌਤੇ ਪੁੱਤ ਦੀ ਨਿਕਲੀ ਜਾਨ
ਤਾਪਮਾਨ 'ਚ ਲਗਾਤਾਰ ਵਾਧੇ ਕਾਰਨ ਲੋਕਾਂ ਨੂੰ ਦਿਨ ਵੇਲੇ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਾਸ ਕਰਕੇ ਦੁਪਹਿਰ ਵੇਲੇ, ਗਰਮ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਬਾਹਰ ਨਿਕਲਣਾ ਮੁਸ਼ਕਲ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਤਾਪਮਾਨ ਹੋਰ ਵਧ ਸਕਦਾ ਹੈ। ਗਰਮੀ ਦਾ ਪ੍ਰਭਾਵ ਖਾਸ ਕਰਕੇ ਮੈਦਾਨੀ ਇਲਾਕਿਆਂ ਵਿੱਚ ਵਧੇਰੇ ਹੋਵੇਗਾ। ਮੌਸਮ ਵਿਭਾਗ ਮੁਤਾਬਕ ਲੁਧਿਆਣਾ ਅਤੇ ਬਠਿੰਡਾ 'ਚ ਅੱਜ ਤੋਂ ਵੱਧ ਤਾਪਮਾਨ ਜ਼ਿਲ੍ਹਾ ਮਨਿਆ ਗਿਆ ਹੈ।
ਇਹ ਵੀ ਪੜ੍ਹੋ- ਰੋਜ਼ੀ ਰੋਟੀ ਲਈ ਵਿਦੇਸ਼ ਗਏ ਨੌਜਵਾਨ ਦੀ ਮੌਤ, 4 ਸਾਲਾ ਬੱਚੇ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
ਇੱਥੇ ਦੱਸ ਦੇਈਏ ਕਿ ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ ਹਫ਼ਤੇ ਤੱਕ ਯਾਨੀ ਅਪ੍ਰੈਲ ਦੇ ਪਹਿਲੇ ਹਫ਼ਤੇ ਕਈ ਥਾਵਾਂ 'ਤੇ 34 ਤੋਂ 36 ਡਿਗਰੀ ਤਾਪਮਾਨ ਤੱਕ ਪਹੁੰਚ ਸਕਦਾ ਹੈ। ਸੂਬੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਤੇਜ਼ ਧੁੱਪ ਅਤੇ ਵਧਦੀ ਗਰਮੀ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਗਰਮੀ ਦਾ ਪ੍ਰਭਾਵ ਖਾਸ ਕਰਕੇ ਦੁਪਹਿਰ ਵੇਲੇ ਵਧੇਰੇ ਮਹਿਸੂਸ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਸਨੈਚਰ ਵਿਚਾਲੇ ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫਰੀਦਕੋਟ 'ਚ ਖ਼ੌਫਨਾਕ ਵਾਰਦਾਤ, ਭਰਾ ਵੱਲੋਂ ਭੈਣ ਤੇ ਜੀਜੇ ਦਾ ਬੇਰਹਿਮੀ ਨਾਲ ਕਤਲ
NEXT STORY