Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 26, 2026

    10:02:24 PM

  • chandigarh university athletes won 3 gold medals at asian games

    Asian Games: ਜਪਾਨ 'ਚ ਛਾਏ ਚੰਡੀਗੜ੍ਹ ਯੂਨੀਵਰਸਿਟੀ...

  • bjp captain amarinder singh congress

    ਭਾਜਪਾ ਛੱਡਣ ਦੀਆਂ ਅਟਕਲਾਂ ਵਿਚਾਲੇ ਕੈਪਟਨ ਅਮਰਿੰਦਰ...

  • major revelation in head constable murder case chandigarh

    ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ...

  • punjab police sho arrested

    ਵੱਡੀ ਖ਼ਬਰ: ਪੰਜਾਬ ਪੁਲਸ ਨੇ ਆਪਣੇ ਹੀ SHO ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ ਚੱਲੇਗੀ ਗਰਮੀ ਦੀ ਲਹਿਰ! ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

PUNJAB News Punjabi(ਪੰਜਾਬ)

ਪੰਜਾਬ 'ਚ ਚੱਲੇਗੀ ਗਰਮੀ ਦੀ ਲਹਿਰ! ਇੰਝ ਰੱਖੋ ਆਪਣੀ ਸਿਹਤ ਦਾ ਧਿਆਨ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

  • Edited By Anmol Tagra,
  • Updated: 09 May, 2023 05:20 AM
Chandigarh
heat wave in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਮੌਸਮ ਵਿਭਾਗ ਵੱਲੋਂ ਆਗਾਮੀ ਦਿਨਾਂ ਵਿਚ ਤਾਪਮਾਨ ਵਿਚ ਹੋਣ ਵਾਲੇ ਵਾਧੇ ਸਬੰਧੀ ਲਗਾਏ ਅਨੁਮਾਨ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਅੱਜ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਇਹ ਐਡਵਾਈਜ਼ਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ।

ਇਹ ਖ਼ਬਰ ਵੀ ਪੜ੍ਹੋ - ਚੱਕਰਵਾਤੀ ਤੂਫ਼ਾਨ ਕਾਰਨ ਮੌਸਮ ਵਿਭਾਗ ਦਾ ਵੱਡਾ ਅਲਰਟ: 50 ਤੋਂ ਵੱਧ ਸ਼ਹਿਰਾਂ ’ਚ ਹੋਵੇਗੀ ਭਾਰੀ ਬਾਰਿਸ਼

ਜ਼ਿਕਰਯੋਗ ਹੈ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ, ਤੱਟਵਰਤੀ ਖੇਤਰਾਂ ਲਈ 37 ਡਿਗਰੀ ਜਾਂ ਇਸ ਤੋਂ ਵੱਧ ਅਤੇ ਪਹਾੜੀ ਖੇਤਰਾਂ ਲਈ 30 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ।

ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ http://mausam.imd.gov.in/ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ।

ਇਹ ਖ਼ਬਰ ਵੀ ਪੜ੍ਹੋ - ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ’ਤੇ ਬਲਾਸਟ ਵਾਲੀ ਜਗ੍ਹਾ ਪਹੁੰਚੀ NIA ਦੀ ਟੀਮ

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਇਸ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਹੀਟ ਸਟ੍ਰੋਕ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਦੇਖਭਾਲ ਲਈ ਹਸਪਤਾਲਾਂ ਵਿੱਚ ਮੁਕੰਮਲ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਹੀਟ ਸਟ੍ਰੋਕ ਤੋਂ ਬਚਣ ਲਈ ਕੀ ਕਰਨਾ ਅਤੇ ਕੀ ਨਹੀਂ ਕਰਨਾ

ਵਧੇਰੇ ਜੋਖ਼ਮ 'ਤੇ ਹਨ:

- ਨਵਜੰਮੇ ਅਤੇ ਛੋਟੇ ਬੱਚੇ
- ਗਰਭਵਤੀ ਔਰਤਾਂ
- 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ
- ਮਜ਼ਦੂਰ
- ਮੋਟਾਪੇ ਤੋਂ ਪੀੜਤ ਵਿਅਕਤੀ
- ਮਾਨਸਿਕ ਰੋਗੀ
- ਜੋ ਸਰੀਰਕ ਤੌਰ 'ਤੇ ਬਿਮਾਰ ਹਨ, ਖਾਸ ਕਰਕੇ ਜਿਨ੍ਹਾਂ ਨੂੰ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈਸ਼ਰ ਹੈ

ਕੀ ਕਰਨਾ ਚਾਹੀਦਾ ਹੈ:

- ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਸਵੇਰ ਤੇ ਸ਼ਾਮ ਨੂੰ ਕੀਤੇ ਜਾਣੇ ਚਾਹੀਦੇ ਹਨ।
- ਪਿਆਸ ਨਾ ਲੱਗਣ 'ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ 'ਤੇ ਹਨ, ਉਨ੍ਹਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ।
- ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਓ। ਕੋਸ਼ਿਸ਼ ਕਰੋ ਕਿ ਗਰਮੀਆਂ ਵਿਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ।
- ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰੋ।
- ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ।
- ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ 'ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ।
- ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ।
- ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ਼, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ।
- ਉਨ੍ਹਾਂ ਲੋਕਾਂ ਨੂੰ ਪਾਣੀ ਦੀ ਪੇਸ਼ਕਸ਼ ਕਰੋ ਜੋ ਤੁਹਾਡੇ ਘਰ ਜਾਂ ਦਫਤਰ ਵਿੱਚ ਸਮਾਨ ਜਾਂ ਭੋਜਨ ਦੀ ਡਿਲਿਵਰੀ ਲਈ ਆਉਂਦੇ ਹਨ।
- ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਵਰਗੇ ਘਰੇਲੂ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਅਤੇ ਸੇਵਨ ਵਧਾਓ।
- ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਅਤੇ ਅੱਖਾਂ ਦੀ ਸੁਰੱਖਿਆ ਲਈ ਗੂੜ੍ਹੇ ਚਸ਼ਮੇ ਪਾਓ।
- ਘੱਟ ਭੋਜਨ ਖਾਓ ਅਤੇ ਜ਼ਿਆਦਾ ਵਾਰ ਖਾਓ।
- ਠੰਡੇ ਪਾਣੀ ਨਾਲ ਵਾਰ-ਵਾਰ ਨਹਾਓ।
- ਛੱਤਾਂ 'ਤੇ ਤੂੜੀ ਪਾ ਕੇ ਜਾਂ ਸਬਜ਼ੀਆਂ ਉਗਾ ਕੇ ਤਾਪਮਾਨ ਘੱਟ ਰੱਖਿਆ ਜਾ ਸਕਦਾ ਹੈ।
- ਜੇਕਰ ਕਸਰਤ ਕਰ ਰਹੇ ਹੋ, ਤਾਂ ਹੌਲੀ-ਹੌਲੀ ਸ਼ੁਰੂ ਕਰੋ ਅਤੇ ਅੰਤ ਵਿਚ ਸਰੀਰ ਦੇ ਵਧਦੇ ਤਾਪਮਾਨ ਦੇ ਅਨੁਕੂਲ ਹੋਣ ਤੱਕ ਇਸ ਨੂੰ ਕੁਝ ਦਿਨਾਂ ਵਿਚ ਵਧਾਓ।
- ਪਿਆਜ਼ ਦਾ ਸਲਾਦ ਅਤੇ ਕੱਚੇ ਅੰਬ ਨੂੰ ਨਮਕ ਅਤੇ ਜੀਰੇ ਨਾਲ ਖਾਣ ਵਰਗੇ ਰਵਾਇਤੀ ਉਪਚਾਰ ਹੀਟ ਸਟ੍ਰੋਕ ਤੋਂ ਬਚਾ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ - ਭਾਰਤ-ਪਾਕਿ ਕ੍ਰਿਕਟ ਮੈਚ ਦੀ ਉਡੀਕ 'ਚ ਬੈਠੇ ਫੈਨਜ਼ ਨੂੰ ਝਟਕਾ! ਏਸ਼ੀਆ ਕੱਪ ਨੂੰ ਲੈ ਕੇ ਰੇੜਕਾ ਵਧਿਆ

ਕੀ ਨਹੀਂ ਕਰਨਾ ਚਾਹੀਦਾ ਹੈ:

- ਧੁੱਪ ਵਿਚ ਖ਼ਾਸ ਤੌਰ ‘ਤੇ ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਜਾਣ ਤੋਂ ਪਰਹੇਜ਼ ਕਰੋ।
- ਵੱਧ ਗਰਮੀ ਵਾਲੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਗੁਰੇਜ਼ ਕੀਤਾ ਜਾਵੇ, ਰਸੋਈ ਨੂੰ ਚੰਗੀ ਤਰ੍ਹਾਂ ਹਵਾਦਾਰ ਰੱਖਣ ਲਈ ਦਰਵਾਜ਼ੇ ਅਤੇ ਖਿੜਕੀਆਂ ਖੁੱਲੀਆਂ ਰੱਖੋ।
- ਅਲਕੋਹਲ, ਚਾਹ, ਕੌਫੀ, ਅਤੇ ਕਾਰਬੋਨੇਟਿਡ ਅਤੇ ਵਾਧੂ ਮਿੱਠੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ ਕਿਉਂਕਿ ਇਹ ਅਸਲ ਵਿਚ ਬਾਡੀ ਫਲੂਡਜ਼ ਨੂੰ ਖਤਮ ਕਰਦੇ ਹਨ।
- ਤਲੇ ਹੋਏ ਭੋਜਨ ਤੋਂ ਪਰਹੇਜ਼ ਕਰੋ, ਬਾਸੀ ਭੋਜਨ ਨਾ ਖਾਓ।
- ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਤਾਲਾਬੰਦ ਵਾਹਨ ਵਿਚ ਨਾ ਛੱਡੋ।

ਲੱਛਣ ਜਿਨ੍ਹਾਂ ਲਈ ਤੁਰੰਤ ਡਾਕਟਰੀ ਧਿਆਨ ਦੀ ਲੋੜ ਹੁੰਦੀ ਹੈ:

- ਆਰਾਮ ਨਾ ਕਰਨ ਨਾਲ ਮਾਨਸਿਕ ਸੰਤੁਲਨ ਵਿਚ ਬਦਲਾਅ, ਬੇਚੈਨੀ, ਬੋਲਣ ਵਿਚ ਦਿੱਕਤ, ਚਿੜਚਿੜਾਪਨ, ਅਟੈਕਸੀਆ (ਬੋਲਣ ਵਿਚ ਦਿੱਕਤ), ਹਕਲਾ ਕੇ ਬੋਲਣਾ, ਦੌਰੇ ਆਦਿ।
- ਗਰਮ, ਲਾਲ ਅਤੇ ਖੁਸ਼ਕ ਚਮੜੀ
- ਜਦੋਂ ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ ਵੱਧ ਜਾਂਦਾ ਹੈ
- ਗੰਭੀਰ ਸਿਰ ਦਰਦ ਚਿੰਤਾ, ਚੱਕਰ ਆਉਣੇ, ਬੇਹੋਸ਼ੀ ਅਤੇ ਹਲਕਾ ਸਿਰ ਦਰਦ
- ਮਾਸਪੇਸ਼ੀਆਂ ਦੀ ਕਮਜ਼ੋਰੀ ਜਾਂ ਖਿਚਾਵ ਇਕ ਘੰਟੇ ਤੋਂ ਵੱਧ ਸਮੇਂ ਤੱਕ ਰਹਿੰਦੀ ਹੈ
- ਉਲਟੀਆਂ (ਜੀਅ ਮਚਲਾਣਾ)
- ਦਿਲ ਦੀ ਧੜਕਣ ਤੇਜ਼ ਹੋਣਾ
- ਸਾਹ ਲੈਣ ਵਿਚ ਤਕਲੀਫ਼ ਹੋਣਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Heat Wave
  • Punjab
  • Weather
  • Health Tips
  • Advisory
  • ਗਰਮੀ
  • ਪੰਜਾਬ
  • ਐਡਵਾਈਜ਼ਰੀ
  • ਸਿਹਤ

ਜਲੰਧਰ ਜ਼ਿਮਨੀ ਚੋਣ: ਚੋਣ ਪ੍ਰਚਾਰ ਬੰਦ, ਹੁਣ ਵੋਟਰਾਂ ਦੀ ਵਾਰੀ; ਅਖ਼ੀਰਲੇ ਦਿਨ ਸਾਰੀਆਂ ਪਾਰਟੀਆਂ ਨੇ ਝੋਕੀ ਤਾਕਤ

NEXT STORY

Stories You May Like

  • the health department has collected samples of paneer and khoya
    ਸਿਹਤ ਵਿਭਾਗ ਨੇ ਪਨੀਰ ਤੇ ਖੋਏ ਦੇ ਭਰੇ ਸੈਂਪਲ
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • health department raids milk dairies
    ਦੁੱਧ ਡੇਅਰੀਆਂ ’ਤੇ ਸਿਹਤ ਵਿਭਾਗ ਦੀ ਛਾਪੇਮਾਰੀ, ਪਨੀਰ-ਖੋਏ ਦੇ 20 ਸੈਂਪਲ ਭਰੇ
  • dengue  larvae found in thousands of homes
    ਡੇਂਗੂ ਦਾ ਮੰਡਰਾ ਰਿਹੈ ਖ਼ਤਰਾ : ਸਿਹਤ ਵਿਭਾਗ ਨੇ ਛੇੜੀ ’ਹੱਲਾ ਬੋਲ’ ਮੁਹਿੰਮ, ਹਜ਼ਾਰਾਂ ਘਰਾਂ ’ਚੋਂ ਮਿਲਿਆ ਲਾਰਵਾ
  • health department cracks down on milk and milk products
    ਸਿਹਤ ਵਿਭਾਗ ਨੇ ਦੁੱਧ ਤੇ ਦੁੱਧ ਤੋਂ ਬਣੀਆਂ ਵਸਤਾਂ ’ਤੇ ਕੱਸਿਆ ਸ਼ਿਕੰਜਾ, 10 ਸੈਂਪਲ ਸੀਲ
  • health department s  halla bol  campaign to eliminate mosquitoes
    ਮੱਛਰਾਂ ਦੇ ਖਾਤਮੇ ਲਈ ਸਿਹਤ ਵਿਭਾਗ ਦਾ ‘ਹੱਲਾ ਬੋਲ’ ਮੁਹਿੰਮ, 3,700 ਤੋਂ ਵੱਧ ਘਰਾਂ 'ਚ ਮਿਲਿਆ ਲਾਰਵਾ
  • travel advisory
    ਸਾਊਦੀ ਅਰਬ 'ਤੇ ਹਮਲੇ ਦਾ ਖ਼ਤਰਾ, ਅਮਰੀਕਾ ਨੇ ਨਾਗਰਿਕਾਂ ਲਈ ਜਾਰੀ ਕੀਤੀ 'ਟ੍ਰੈਵਲ ਐਡਵਾਈਜ਼ਰੀ'
  • prices of medical equipment to be reviewed  health minister seeks report
    ਮੈਡੀਕਲ ਉਪਕਰਣਾਂ ਦੀਆਂ ਕੀਮਤਾਂ ਦੀ ਕੀਤੀ ਜਾਵੇਗੀ ਸਮੀਖਿਆ, ਸਿਹਤ ਮੰਤਰੀ ਨੇ ਮੰਗੀ ਰਿਪੋਰਟ
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
  • special train will run between jalandhar city barhni jalandhar city
    ਜਲੰਧਰ ਸਿਟੀ-ਬੜ੍ਹਨੀ-ਜਲੰਧਰ ਸਿਟੀ ਵਿਚਕਾਰ ਚੱਲੇਗੀ ਸਪੈਸ਼ਲ ਟਰੇਨ
  • lottery shop owner jackpot wins a prize of one lakh rupees in jalandhar
    ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
  • collision between car and bike  2 accused arrested
    ਕਾਰ ਤੇ ਬਾਈਕ ਦੀ ਟੱਕਰ ਮਗਰੋਂ ਨੌਜਵਾਨ 'ਤੇ ਹਥਿਆਰ ਨਾਲ ਹਮਲਾ, 2 ਮੁਲਜ਼ਮ...
  • government holiday in punjab on monday too
    ਪੰਜਾਬ 'ਚ ਸੋਮਵਾਰ ਨੂੰ ਵੀ ਸਰਕਾਰੀ ਛੁੱਟੀ !
  • video of youth doing drugs at dussehra ground in jalandhar goes viral
    ਜਲੰਧਰ ਵਿਖੇ ਦੁਸਹਿਰਾ ਗਰਾਊਂਡ 'ਚ ਨਸ਼ਾ ਕਰਦੇ ਨੌਜਵਾਨਾਂ ਦੀ ਵੀਡੀਓ ਵਾਇਰਲ
  • activa stolen in broad daylight during the sodal mela
    ਲੁਟੇਰਿਆਂ ਦੇ ਬੁਲੰਦ ਹੌਂਸਲੇ! ਸੋਢਲ ਮੇਲੇ ਦੌਰਾਨ ਸ਼ਰੇਆਮ ਐਕਟਿਵਾ ਕੀਤੀ ਚੋਰੀ
Trending
Ek Nazar
major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

make in india 12 years narendra modi investment

'ਮੇਕ ਇਨ ਇੰਡੀਆ' ਦੇ 12 ਸਾਲ : PM ਮੋਦੀ ਨੇ ਉਤਪਾਦਨ ਤੇ ਨਿਵੇਸ਼ ਵਧਾਉਣ 'ਤੇ ਦਿੱਤਾ...

indian scientists

ਅਮਰੀਕੀ ਜੀਓਫਿਜ਼ੀਕਲ ਯੂਨੀਅਨ ਪੁਰਸਕਾਰ ਜੇਤੂਆਂ 'ਚ ਭਾਰਤੀ ਵਿਗਿਆਨੀ ਸ਼ਾਮਲ

midterm election message

ਟਰੰਪ ਦੇ ਮੱਧਕਾਲੀ ਚੋਣ ਸੰਦੇਸ਼ ਦਾ ਖਰਚ ਜਾਣ ਹੋ ਜਾਓਗੇ ਹੈਰਾਨ

pakistani prime minister statement

ਬੰਗਲਾਦੇਸ਼ ਅਤੇ ਈਰਾਨ ਨਾਲ ਸਬੰਧ ਕਰਾਂਗੇ ਮਜ਼ਬੂਤ , ਪਾਕਿਸਤਾਨੀ ਪ੍ਰਧਾਨ ਮੰਤਰੀ ਦਾ...

floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana childs missing
      ਲੁਧਿਆਣਾ 'ਚ ਤਿੰਨ ਨਾਬਾਲਗ ਬੱਚੇ ਸ਼ੱਕੀ ਹਾਲਾਤ ’ਚ ਲਾਪਤਾ
    • baba farid purb
      ਬਾਬਾ ਫ਼ਰੀਦ ਆਗਮਨ ਪੁਰਬ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਚ ਸੰਚਾਲਕ ਜਸਬੀਰ ਸਿੰਘ...
    • incumbent sarpanch husband akali leader
      ਮੌਜੂਦਾ ਸਰਪੰਚ ਦੇ ਪਤੀ ਤੇ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
    • asi jaswant singh accused police
      ਵੱਡੀ ਖ਼ਬਰ : ASI ਜਸਵੰਤ ਸਿੰਘ ਨੂੰ ਗੋਲੀ ਮਾਰਨ ਵਾਲਾ ਬਦਮਾਸ਼ ਪੁਲਸ ਐਨਕਾਊਂਟਰ 'ਚ...
    • lottery shop owner jackpot wins a prize of one lakh rupees in jalandhar
      ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...
    • gulab sidhu case father of moosewala s former manager shaganpreet arrested
      ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ ਮੂਸੇਵਾਲਾ ਦੇ ਸਾਬਕਾ ਮੈਨੇਜਰ...
    • haryana cm nayab saini s statement regarding bjp s alliance in punjab
      ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
    • police  attack  anil sarin
      ਪੁਲਸ ਉੱਤੇ ਹਮਲੇ, ਅਮਨ-ਕਾਨੂੰਨ ਦੀ ਹਾਲਤ ਸਰਕਾਰ ਦੇ ਕੰਟਰੋਲ ਤੋਂ ਬਾਹਰ ਹੋਣ ਦਾ...
    • adulterated paneer  milk  factory seal
      ਮਿਲਾਵਟੀ ਪਨੀਰ ਤੇ ਦੁੱਧ ਤਿਆਰ ਕਰਨ ਵਾਲੀ ਫੈਕਟਰੀ ਸੀਲ, 1200 ਕਿਲੋ ਪਨੀਰ ਤੇ 1800...
    • fazilka drone recovered
      ਫਾਜ਼ਿਲਕਾ 'ਚ ਪਾਕਿਸਤਾਨ ਤੋਂ ਆਏ ਦੋ ਡਰੋਨ ਅਤੇ ਹੈਰੋਇਨ ਬਰਾਮਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +