ਅਬੋਹਰ (ਸੁਨੀਲ ਨਾਗਪਾਲ): ਪੰਜਾਬ ਵਿਚ ਗਰਮੀ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਬੀਤੇ ਦਿਨੀਂ ਬਠਿੰਡਾ ਵਿਚ ਅੱਤ ਦੀ ਗਰਮੀ ਕਾਰਨ ਇਕ ਬੇਘਰੇ ਵਿਅਕਤੀ ਦੀ ਮੌਤ ਹੋ ਗਈ ਸੀ। ਅੱਜ ਅਬੋਹਰ ਵਿਚ ਵੀ ਇਕ ਵਿਅਕਤੀ ਨੇ ਗਰਮੀ ਕਾਰਨ ਦਮ ਤੋੜ ਦਿੱਤਾ।
ਇਹ ਖ਼ਬਰ ਵੀ ਪੜ੍ਹੋ - Breaking News: ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਨੇ ਫੜਿਆ ਭਾਜਪਾ ਦਾ ਪੱਲਾ
ਜਾਣਕਾਰੀ ਮੁਤਾਬਕ ਅਬੋਹਰ ਦੇ ਪੰਜਪੀਰ ਦੇ ਰਹਿਣ ਵਾਲੇ ਇਕ 72 ਸਾਲਾ ਬਜ਼ੁਰਗ ਵਿਅਕਤੀ ਦੀ ਗਰਮੀ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਕਿ ਕੱਲ੍ਹ ਸ਼ਾਮ ਨੂੰ ਪੰਜ ਪੀਰ ਇਲਾਕੇ ਦੇ ਰਹਿਣ ਵਾਲੇ ਸੂਬਾ ਸਿੰਘ ਨੂੰ ਦਸਤ ਲੱਗਣ ਕਾਰਨ ਅਬੋਹਰ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਸੀ l ਜਿੱਥੇ ਅੱਜ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਨੂੰ ਲੈ ਕੇ ਨਵੇਂ ਹੁਕਮ ਹੋਏ ਜਾਰੀ
ਡਾਕਟਰਾਂ ਨੇ ਲੋਕਾਂ ਨੂੰ ਗਰਮੀ ਤੋਂ ਬਚਾਅ ਕਰਨ ਦੀ ਅਪੀਲ ਕੀਤੀ ਹੈ। ਉੱਥੇ ਹੀ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਕੁਝ ਦਿਨਾਂ ’ਚ ਗਰਮੀ ਦਾ ਕਹਿਰ ਜਾਰੀ ਰਹੇਗਾ। ਵਿਭਾਗ ਨੇ ਗਰਮੀ ਦੀ ਚਿਤਾਵਨੀ ਵੀ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਮਗਰੋਂ ਹੁਣ ਚੰਡੀਗੜ੍ਹ ਦੇ ਸਕੂਲਾਂ 'ਚ ਵੀ ਛੁੱਟੀਆਂ ਦਾ ਐਲਾਨ, ਰਿਕਾਰਡ ਤੋੜ ਗਰਮੀ ਕਾਰਨ ਲਿਆ ਫ਼ੈਸਲਾ
NEXT STORY