ਚੰਡੀਗੜ੍ਹ (ਵੈੱਬ ਡੈਸਕ, ਅੰਕੁਰ ਤਾਂਗੜੀ) : ਪੰਜਾਬ ਵਿਧਾਨ ਸਭਾ ਦੇ ਬਾਹਰ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ 'ਆਪ' ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨਾਲ ਤਿੱਖੀ ਬਹਿਸ ਹੋ ਗਈ। ਜਾਣਕਾਰੀ ਅਨੁਸਾਰ ਬਹਿਸ ਦੀ ਸ਼ੁਰੂਆਤ ਉਸ ਵੇਲੇ ਹੋਈ, ਜਦੋਂ ਕਾਂਗਰਸ ਵਿਧਾਇਕ ਲਾਡੀ ਸ਼ੇਰੋਵਾਲੀਆ ਨੇ ਸਰਪੰਚ ਦੇ ਕਤਲ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ।
ਇਹ ਵੀ ਪੜ੍ਹੋ : ਬਿਜਲੀ ਬਿੱਲ ਭਰਨ ਨੂੰ ਲੈ ਕੇ ਪਿਆ ਨਵਾਂ ਪੰਗਾ, CPDL ਦੇ ਫ਼ੈਸਲੇ ਨੇ ਖ਼ਪਤਕਾਰਾਂ ਨੂੰ ਪਾਇਆ...
ਜਲੰਧਰ ਵਿੱਚ ਹੋਏ ਇਸ ਕਤਲ ਮਾਮਲੇ ‘ਚ ਸਰਪੰਚ ਨੂੰ ਗੋਲੀਆਂ ਮਾਰ ਕੇ ਹੱਤਿਆ ਕਰਨ ਦੀ ਘਟਨਾ ‘ਤੇ ਕਾਂਗਰਸ ਪੱਖੋਂ ਤਿੱਖੇ ਸਵਾਲ ਚੁੱਖੇ ਗਏ। ਲਾਡੀ ਸ਼ੇਰੋਵਾਲੀਆ ਨੇ ਧਾਲੀਵਾਲ ਨੂੰ ਘੇਰਦੇ ਹੋਏ ਕਿਹਾ ਕਿ ਇਸ ਮਾਮਲੇ ‘ਤੇ ਸਰਕਾਰ ਅਤੇ ਸਬੰਧਿਤ ਲੋਕਾਂ ਨੂੰ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਹੋਰ ਵਿਧਾਇਕ ਵੀ ਮੌਕੇ ‘ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਕਾਂਗਰਸ ਵਿਧਾਇਕਾਂ ਨੂੰ ਕਿਹਾ ਕਿ ਬਾਹਰ ਹੰਗਾਮਾ ਕਰਨ ਦੀ ਥਾਂ ਵਿਧਾਨ ਸਭਾ ਦੇ ਅੰਦਰ ਆਪਣੀ ਗੱਲ ਰੱਖਣ।
ਇਹ ਵੀ ਪੜ੍ਹੋ : ਛੱਤਬੀੜ ਚਿੜੀਆਘਰ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼...
ਮੀਡੀਆ ਸਾਹਮਣੇ ਹੋਈ ਇਸ ਬਹਿਸ ਦੌਰਾਨ ਦੋਵੇਂ ਪੱਖਾਂ ਵਿਚਾਲੇ ਤਿੱਖੇ ਸ਼ਬਦ ਵੀ ਵਰਤੇ ਗਏ ਅਤੇ ਕੁੱਝ ਸਮੇਂ ਲਈ ਮਾਹੌਲ ਕਾਫ਼ੀ ਗਰਮ ਹੋ ਗਿਆ। ਹਾਲਾਂਕਿ ਬਾਅਦ ਵਿੱਚ ਮੌਕੇ ‘ਤੇ ਮੌਜੂਦ ਹੋਰ ਵਿਧਾਇਕਾਂ ਨੇ ਦਖ਼ਲ ਦੇ ਕੇ ਦੋਵਾਂ ਪੱਖਾਂ ਨੂੰ ਸ਼ਾਂਤ ਕਰਵਾਇਆ ਗਿਆ। ਇਸ ਘਟਨਾ ਤੋਂ ਬਾਅਦ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮ ਹੋ ਗਈ ਹੈ ਅਤੇ ਸਰਪੰਚ ਕਤਲ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਸਰਕਾਰ ‘ਤੇ ਲਗਾਤਾਰ ਨਿਸ਼ਾਨਾ ਸਾਧ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਹਿਰ ਓ ਰੱਬਾ! ਵਿਦੇਸ਼ੋਂ ਪਰਤੇ ਪੁੱਤ ਨੂੰ ਮਿਲਣ ਤੋਂ ਪਹਿਲਾਂ ਹੀ ਮਾਂ ਨਾਲ ਵਾਪਰ ਗਈ ਅਣਹੋਣੀ, ਪਰਿਵਾਰ ਵੱਲੋਂ ਚੱਕਾ ਜਾਮ
NEXT STORY