ਤਰਨਤਾਰਨ(ਰਮਨ)- ਪੁਲਸ ਨਾਕਾ ਤੋੜ ਕੇ ਭੱਜਣ ਵਾਲੇ ਹਥਿਆਰਬੰਦ ਬਦਮਾਸ਼ ਤੇ ਪੁਲਸ ਵਿਚਕਾਰ ਮੁਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਦੀ ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ, ਜਦਕਿ ਉਸ ਪਾਸੋਂ ਇੱਕ ਬਿਨਾਂ ਨੰਬਰੀ ਐਕਸ.ਯੂ.ਵੀ ਗੱਡੀ, 30 ਬੋਰ ਦਾ ਪਿਸਤੌਲ, ਦੋ ਜਿੰਦਾ ਰੌਂਦ ਅਤੇ ਦੋ ਖੋਲ ਬਰਾਮਦ ਕੀਤੇ ਗਏ ਹਨ। ਇਸ ਘਟਨਾ ਸਬੰਧੀ ਥਾਣਾ ਵੈਰੋਵਾਲ ਵਿੱਚ ਪਰਚਾ ਦਰਜ ਕਰਦੇ ਹੋਏ ਪੁਲਸ ਨੇ ਮੁਲਜ਼ਮ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 2, 3, 4 ਤੇ 5 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ALERT ਜਾਰੀ
ਮਿਲੀ ਜਾਣਕਾਰੀ ਮੁਤਾਬਕ ਐੱਸਐੱਸਪੀ ਸੁਰਿੰਦਰ ਲਾਂਬਾ ਦੇ ਹੁਕਮਾਂ ਤਹਿਤ ਜ਼ਿਲ੍ਹਾ ਪੰਚਾਇਤ/ਪਰਿਸ਼ਦ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਭਰ ਵਿੱਚ ਰੈਡ ਅਲਰਟ ਜਾਰੀ ਕਰਕੇ ਨਾਕਾਬੰਦੀ ਕੀਤੀ ਗਈ ਸੀ। ਥਾਣਾ ਵੈਰੋਵਾਲ ਤੋਂ ਨਾਗੋਕੇ ਰਾਹੀਂ ਲਗਾਏ ਨਾਕੇ ਦੌਰਾਨ ਜਦੋਂ ਪੁਲਸ ਨੇ ਇੱਕ ਬਿਨਾਂ ਨੰਬਰੀ ਐਕਸ.ਯੂ.ਵੀ ਨੂੰ ਰੁਕਣ ਲਈ ਇਸ਼ਾਰਾ ਕੀਤਾ, ਤਾਂ ਕਾਰ ਚਾਲਕ ਵੱਲੋਂ ਨਾਕਾ ਤੋੜਕੇ ਗੱਡੀ ਭਜਾ ਲਈ ਗਈ। ਪੁਲਸ ਪਾਰਟੀ ਨੇ ਜਦੋਂ ਇਸ ਦਾ ਪਿੱਛਾ ਕੀਤਾ ਤਾਂ ਮੁਲਜ਼ਮ ਨੇ ਪੁਲਸ ਵਾਹਨ ਵੱਲ ਦੋ ਰਾਊਂਡ ਫਾਇਰ ਕਰ ਦਿੱਤੇ।ਪੁਲਸ ਪਾਰਟੀ ਨੇ ਮੁਸਤੈਦੀ ਨਾਲ ਪਿੱਛਾ ਜਾਰੀ ਰੱਖਦਿਆਂ ਮੁਲਜ਼ਮ ਨੂੰ ਘੇਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੁਲਜ਼ਮ ਦੀ ਗੱਡੀ ਖੇਤਾਂ ਵਿੱਚ ਉਤਰ ਗਈ ਅਤੇ ਪੁਲਸ ਦੀ ਜਵਾਬੀ ਕਾਰਵਾਈ ਦੌਰਾਨ ਉਸ ਦੀ ਲੱਤ ਵਿੱਚ ਗੋਲੀ ਲੱਗ ਗਈ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ ਦਾ ਇਹ ਵੱਡਾ ਜ਼ਿਲ੍ਹਾ ਖ਼ਤਰੇ ਦੇ ਸਾਏ ਹੇਠ, 12 ਤੋਂ ਵੱਧ ਪਿੰਡ 'ਚ ਲਗਾਤਾਰ ਚੱਲ ਰਹੀ...
ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਡੀਐੱਸਪੀ ਸਿਟੀ ਸੁਖਬੀਰ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਇਸ ਕਾਰਵਾਈ ਦੌਰਾਨ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਰਾਕੇਸ਼ ਭਾਰਤੀ ਨਿਵਾਸੀ ਬਿਆਸ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਪੁਲਸ ਨੇ ਉਸ ਪਾਸੋਂ 30 ਬੋਰ ਦੇ ਦੋ ਪਿਸਤੌਲ, ਦੋ ਜਿੰਦਾ ਰੌਂਦ, ਦੋ ਖੋਲ ਅਤੇ ਮੋਬਾਇਲ ਫੋਨ ਬਰਾਮਦ ਕੀਤੇ ਹਨ। ਐੱਸਐੱਸਪੀ ਲਾਂਬਾ ਮੁਤਾਬਕ ਇਹ ਜਾਂਚ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਦੇ ਖ਼ਿਲਾਫ ਪਹਿਲਾਂ ਕਿਹੜੀਆਂ ਵਾਰਦਾਤਾਂ ਦੇ ਮਾਮਲੇ ਦਰਜ ਹਨ ਅਤੇ ਉਹ ਕਿਸ ਮਕਸਦ ਨਾਲ ਇਲਾਕੇ ਵਿੱਚ ਘੁੰਮ ਰਿਹਾ ਸੀ। ਹਾਲਾਂਕਿ ਜ਼ਖ਼ਮੀ ਹਾਲਤ ਵਿੱਚ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਲੁਟੇਰਿਆਂ ਦੇ ਹੌਂਸਲੇ ਇੰਨੇ ਬੁਲੰਦ! ਹਵਾਈ ਫਾਇਰ ਕਰ ਕੇ ਖੋਹੀ ਕਾਰ, ਫਿਰ ਘਟਨਾ ਸਥਾਨ 'ਤੇ...
ਨਸ਼ੇ ਵਾਲੇ ਪਦਾਰਥਾਂ ਸਣੇ 8 ਵਿਅਕਤੀ ਕਾਬੂ
NEXT STORY