ਅੰਮ੍ਰਿਤਸਰ : ਅੰਮ੍ਰਿਤਸਰ ਵਿਚ ਅੱਜ ਦੁਪਹਿਰ ਵੇਲੇ ਮੌਸਮ ਨੇ ਅਚਾਨਕ ਕਰਵਟ ਬਦਲ ਲਈ, ਜਿਸ ਦੌਰਾਨ ਤੇਜ਼ ਬਰਸਾਤ ਦੇ ਨਾਲ-ਨਾਲ ਭਾਰੀ ਗੜ੍ਹੇਮਾਰੀ ਹੋਈ। ਇਸ ਕੁਦਰਤੀ ਆਫ਼ਤ ਕਾਰਨ ਇਲਾਕੇ ਦੇ ਕਿਸਾਨਾਂ ਦੀਆਂ ਫਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਕਿਸਾਨਾਂ ਵਿਚ ਚਿੰਤਾ ਦੀ ਲਹਿਰ ਪਾਈ ਜਾ ਰਹੀ ਹੈ। ਭਾਰੀ ਗੜ੍ਹੇਮਾਰੀ ਕਾਰਣ ਸੜਕਾਂ ਉਪਰ ਬਰਫ ਦੀ ਚਿੱਟੀ ਚਾਦਰ ਵਿਛ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ ਛੁੱਟੀ

ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਅਲਰਟ ਜਾਰੀ ਕੀਤਾ ਗਿਆ ਸੀ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਭਾਰੀ ਬਰਸਾਤ ਅਤੇ ਗੜ੍ਹੇਮਾਰੀ ਹੋਣ ਦੀ ਸੰਭਾਵਨਾ ਹੈ।

ਵਿਭਾਗ ਦੀ ਇਸ ਪੇਸ਼ੀਨਗੋਈ ਦੇ ਤਹਿਤ ਅੱਜ ਅੰਮ੍ਰਿਤਸਰ ਵਿਚ ਤੇਜ਼ ਮੀਂਹ ਪਿਆ ਅਤੇ ਵੱਡੇ ਆਕਾਰ ਦੇ ਗੜ੍ਹੇ ਪਏ। ਕਿਸਾਨਾਂ ਮੁਤਾਬਕ, ਇਸ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨੇ ਉਨ੍ਹਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, ਇਸ ਵੱਡੇ ਆਗੂ ਨੇ ਦਿੱਤਾ ਅਸਤੀਫਾ




'ਸਾਨੂੰ ਲਾਲਚ ਦੇ ਕੇ ਸਿੱਖੀ ਨਾਲੋਂ ਤੋੜ ਕੇ ਹੋਰ ਧਰਮਾਂ ਵੱਲ ਲਿਜਾਣ ਦੇ ਯਤਨ ਹੋ ਰਹੇ'
NEXT STORY