ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਦੇ ਹੋਰਨਾਂ ਹਿੱਸਿਆਂ ਵਾਗ ਟਾਂਡਾ ਇਲਾਕੇ ਵਿੱਚ ਹੋ ਰਹੀ ਬੇਮੌਸਮੀ ਭਾਰੀ ਬਾਰਿਸ਼ ਕਾਰਨ ਜਿੱਥੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਹਾੜੀ ਦੀ ਪ੍ਰਮੁੱਖ ਫ਼ਸਲ ਕਣਕ ਦਾ ਵੱਡੀ ਪੱਧਰ 'ਤੇ ਨੁਕਸਾਨ ਹੋਇਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਬੀਤੀ ਸ਼ਾਮ ਤੋਂ ਹਨੇਰੀ ਤੂਫਾਨ ਨਾਲ ਸ਼ੁਰੂ ਹੋਈ ਬਾਰਿਸ਼ ਪੂਰੀ ਰਾਤ ਲਗਾਤਾਰ ਜਾਰੀ ਰਹੀ, ਜਿਸ ਕਾਰਨ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ ਅਤੇ ਕਣਕ ਦੀ ਫ਼ਸਲ 'ਤੇ ਭਾਰੀ ਬਾਰਿਸ਼ ਅਤੇ ਹਨੇਰੀ ਦਾ ਬਹੁਤ ਬੁਰਾ ਅਸਰ ਪਿਆ।
ਖੇਤਾਂ ਵਿੱਚ ਤਿਆਰ ਹੋ ਰਹੀ ਕਣਕ ਦੀ ਫ਼ਸਲ ਖੇਤਾਂ ਵਿਚ ਪੂਰੀ ਤਰ੍ਹਾਂ ਵਿਛ ਗਈ, ਜਿਸ ਕਾਰਨ ਕਿਸਾਨਾਂ ਦਾ ਵੱਡੀ ਪੱਧਰ 'ਤੇ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਇਸ ਸਬੰਧੀ ਖੇਤੀਬਾੜੀ ਮਾਹਿਰ ਸੇਵਾ ਮੁਕਤ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਮਿਆਣੀ ਨੇ ਦੱਸਿਆ ਕਿ ਇਸ ਬਾਰਿਸ਼ ਨਾਲ ਕਣਕ ਦੇ ਝਾੜ 'ਤੇ ਬੁਰਾ ਅਸਰ ਪਵੇਗਾ ਕਿਉਂਕਿ ਪਹਿਲਾਂ ਤੋਂ ਹੀ ਕਿਸਾਨ ਆਪਣੀਆਂ ਫ਼ਸਲਾਂ ਨੂੰ ਕਣਕ ਦੀ ਫ਼ਸਲ ਨੂੰ ਪਾਣੀ ਲਗਾ ਚੁੱਕੇ ਸਨ, ਉਦੋਂ ਤੋਂ ਹੀ ਹੋ ਰਹੀ ਇਸ ਬਰਸਾਤ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਪੱਕ ਰਹੀ ਫ਼ਸਲ 'ਤੇ ਕਹਿਰ ਬਣ ਕੇ ਵਰ੍ਹਿਆ ਮਾਰਚ, ਖੇਤਾਂ 'ਚ ਵਿਛੀ ਸੋਨੇ ਰੰਗੀ ਕਣਕ
ਇਸ ਸਬੰਧੀ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੀ ਐਲਾਨ ਕਰ ਚੁੱਕੇ ਹਨ, ਜਿੱਥੇ-ਜਿੱਥੇ ਵੀ ਬਰਸਾਤ ਕਾਰਨ ਫ਼ਸਲ ਦਾ ਨੁਕਸਾਨ ਹੋਵੇਗਾ, ਉਸ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਜੇਕਰ ਟਾਂਡਾ ਇਲਾਕੇ ਵਿੱਚ ਵੀ ਨੁਕਸਾਨ ਬਾਰੇ ਪਤਾ ਲੱਗਦਾ ਹੈ ਤਾਂ ਇਸ ਦੀ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਫ਼ਸਲਾਂ ਦੇ ਹੋਏ ਨੁਕਸਾਨ ਦਾ ਵਾਜਬ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਨੂੰ ਪਾਕਿ ਲਿਜਾਣ ਦੀ ਕੋਸ਼ਿਸ਼ 'ਚ ISI, ਰਿੰਦਾ, ਖੰਡਾ ਅਤੇ ਪੰਮਾ ਹੋਏ ਐਕਟਿਵ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਸੜਕ ਹਾਦਸੇ 'ਚ 4 ਅਧਿਆਪਕਾਂ ਦੀ ਮੌਤ ਦਾ ਮਾਮਲਾ: ਮ੍ਰਿਤਕਾਂ ਦੇ ਵਾਰਸਾਂ ਨੂੰ ਇਕ ਕਰੋੜ ਰੁਪਏ ਤੇ ਨੌਕਰੀ ਦੇਣ ਦੀ ਮੰਗ
NEXT STORY