ਜਲੰਧਰ/ਅੰਮ੍ਰਿਤਸਰ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਭਾਰੀ ਪੁਲਸ ਤਾਇਨਾਤ ਕਰ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜੰਡਿਆਲਾ ਗੁਰੂ ਦੇ ਟੋਲ ਪਲਾਜ਼ਾ ਨੇੜੇ ਪੁਲਸ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਲੋਕਾਂ ਦਾ ਇਕੱਠੇ ਨਾ ਹੋ ਸਕੇ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਖ਼ਰਾਬ ਨਾ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਜਲੰਧਰ ਦੇ ਨਕੋਦਰ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਅੱਜ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੁਲਸ ਨੇ ਹਿਰਾਸਤ ਵਿਚ ਲਿਆ ਸੀ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਨੇੜੇ ਪੁਲਸ ਨੇ ਕੀਤਾ ਗ੍ਰਿਫ਼ਤਾਰ
ਇਸ ਦੌਰਾਨ ਪਹਿਲਾਂ ਤੋਂ ਪੂਰੀ ਤਿਆਰੀ ਵਿਚ ਖੜ੍ਹੀ ਪੰਜਾਬ ਪੁਲਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰਾ ਪਾ ਲਿਆ ਅਤੇ ਕੁੱਝ ਗੱਡੀਆਂ ਨੂੰ ਰੁਕਵਾ ਲਿਆ। ਇਸ ਦੌਰਾਨ ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਛੇ ਸਾਥੀਆਂ ਨੂੰ ਹਿਰਾਸਤ ਵਿਚ ਲੈ ਲਿਆ। ਜਦਕਿ ਅੰਮ੍ਰਿਤਪਾਲ ਸਿੰਘ ਦੀ ਗੱਡੀ ਅੱਗੇ ਨਿਕਲ ਗਈ, ਜਿਸ ਦਾ ਪੁਲਸ ਵਲੋਂ ਪਿੱਛਾ ਕੀਤਾ ਗਿਆ ਅਤੇ ਲੰਮੀ ਮੁਸ਼ੱਕਤ ਤੋਂ ਬਾਅਦ ਨਕੋਦਰ ਨੇੜੇ ਪੁਲਸ ਨੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਕਈ ਸੂਬਿਆਂ 'ਚ ਮੋਬਾਇਲ ਇੰਟਰਨੈੱਟ ਸੇਵਾਵਾਂ ਵੀ ਕੱਲ੍ਹ 12 ਵਜੇ ਤੱਕ ਮੁਕੰਮਲ ਤੌਰ 'ਤੇ ਬੰਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ : ਅੰਮ੍ਰਿਤਪਾਲ ਸਿੰਘ ’ਤੇ ਕਾਰਵਾਈ ਤੋਂ ਬਾਅਦ ਪੰਜਾਬ ’ਚ ਇੰਨੇ ਸਮੇਂ ਲਈ ਬੰਦ ਹੋਇਆ ਇੰਟਰਨੈੱਟ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
'ਅੰਮ੍ਰਿਤਪਾਲ' ਦੀ ਗ੍ਰਿਫ਼ਤਾਰੀ 'ਤੇ ਭਖਿਆ ਪੰਜਾਬ ਦਾ ਮਾਹੌਲ, ਹੁਣ ਰਾਜਾ ਵੜਿੰਗ ਬੋਲੇ-ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ'
NEXT STORY