ਫਗਵਾੜਾ/ਜਲੰਧਰ (ਸੋਨੂੰ) : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਭਾਰੀ ਹੰਗਾਮੇ ਅਤੇ ਭੰਨਤੋੜ ਦੀਆਂ ਘਟਨਾਵਾਂ ਤੋਂ ਬਾਅਦ ਪੁਲਸ ਨੇ ਕੈਂਪਸ ਵਿੱਚ ਆਪਣੀ ਮੌਜੂਦਗੀ ਵਧਾ ਦਿੱਤੀ ਹੈ। ਪੁਲਸ ਦਾ ਇੱਕ ਵੱਡਾ ਦਸਤਾ ਯੂਨੀਵਰਸਿਟੀ ਦੇ ਅਹਾਤੇ ਵਿੱਚ ਦਾਖਲ ਹੋਇਆ ਹੈ ਅਤੇ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਜਾਣਕਾਰੀ ਮੁਤਾਬਕ, ਪੁਲਸ ਵੱਲੋਂ 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁਲਸ ਸਟੇਸ਼ਨ ਲਿਜਾਇਆ ਗਿਆ ਹੈ।


ਪੁਲਸ ਟੀਮ ਦੀ ਅਗਵਾਈ ADGP ਐੱਮ. ਐੱਫ. ਫਾਰੂਖੀ ਕਰ ਰਹੇ ਸਨ, ਜਦਕਿ CP ਸਤਿੰਦਰ ਸਿੰਘ ਵੀ LPU ਕੈਂਪਸ ਵਿੱਚ ਮੌਜੂਦ ਸਨ। ਇਸ ਦੌਰਾਨ ਪੁਲਸ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਹੋਸਟਲਾਂ ਦੀ ਜਾਂਚ ਕੀਤੀ ਜਾਵੇਗੀ। ਪੁਲਸ ਅਧਿਕਾਰੀ ਕੈਂਪਸ ਵਿੱਚ ਹੋਈ ਭੰਨਤੋੜ ਅਤੇ ਹੰਗਾਮੇ ਦੀ ਜਾਂਚ ਕਰਨਗੇ। ਇਸ ਦੌਰਾਨ ਕੁਝ ਵਿਦਿਆਰਥੀ ਪੁਲਸ ਟੀਮ ਦੇ ਨਾਲ ਹਨ ਅਤੇ ਹੰਗਾਮੇ ਵਿੱਚ ਕਥਿਤ ਤੌਰ 'ਤੇ ਸ਼ਾਮਲ ਲੋਕਾਂ ਦੀ ਪਛਾਣ ਕਰਨ ਵਿੱਚ ਮਦਦ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ LPU ਵਿੱਚ ਵਿਦਿਆਰਥੀਆਂ ਵੱਲੋਂ ਕੀਤੀ ਗਈ ਹਿੰਸਾ ਅਤੇ ਭੰਨਤੋੜ ਦੌਰਾਨ ਕੈਂਪਸ ਵਿੱਚ ਕਾਫ਼ੀ ਨੁਕਸਾਨ ਹੋਇਆ ਹੈ। ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪੁਲਸ ਬਲ ਤਾਇਨਾਤ ਕੀਤੇ ਗਏ ਹਨ ਅਤੇ ਯੂਨੀਵਰਸਿਟੀ ਦੇ ਅਹਾਤੇ ਅੰਦਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ ਹੋਏ ਦਾਖ਼ਲ
NEXT STORY