ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਅੱਜ ਵੀ ਜਲੰਧਰ ਸਮੇਤ ਕਈ ਇਲਾਕਿਆਂ ਵਿਚ ਬਾਰਿਸ਼ ਹੋਣ ਕਾਰਨ ਮੌਸਮ ਸੁਹਾਵਨਾ ਹੋ ਗਿਆ। ਇਸ ਦੇ ਨਾਲ ਹੀ ਤਾਮਪਾਨ ਵਿਚ ਵੀ ਥੋੜ੍ਹੀ ਗਿਰਾਵਟ ਦਰਜ ਕੀਤੀ ਗਈ ਹੈ। ਉਥੇ ਹੀ ਪੰਜਾਬ ਵਿਚ ਅਗਲੇ ਦਿਨਾਂ ਨੂੰ ਲੈ ਕੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਭਾਰਤੀ ਮੌਸਮ ਵਿਭਾਗ ਨੇ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਅਗਲੇ ਕੁਝ ਦਿਨਾਂ 'ਚ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਅਪਟੇ ਵਿਚ 5 ਅਗਸਤ ਤੋਂ 6 ਅਗਸਤ ਤੱਕ ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 7 ਤੋਂ 9 ਅਗਸਤ ਤੱਕ ਮੀਂਹ ਦੀ ਗਤੀਵਿਧੀ ਥੋੜ੍ਹੀ ਘੱਟ ਹੋ ਸਕਦੀ ਹੈ ਪਰ ਕੁਝ ਖੇਤਰਾਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਰੀ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ
ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ , ਮੋਹਾਲੀ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਚ ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ ਹੈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਆਈ ਹੈ। ਪੰਜਾਬ ਵਿਚ ਦਿਨ ਅਤੇ ਰਾਤ ਦਾ ਤਾਪਮਾਨ ਆਮ ਵਾਂਗ ਰਿਹਾ। ਸੂਬੇ 'ਚ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 39.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਘੱਟੋ-ਘੱਟ ਤਾਪਮਾਨ ਪਟਿਆਲਾ 'ਚ 23.8 ਡਿਗਰੀ ਸੈਲਸੀਅਸ ਰਿਹਾ। ਆਉਣ ਵਾਲੇ ਦਿਨਾਂ 'ਚ ਮੀਂਹ ਕਾਰਨ ਹੋਰ ਵੀ ਗਿਰਾਵਟ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੋ ਜਾਣੀ ਸੀ ਟਾਰਗੇਟ ਕਿਲਿੰਗ! ਵੱਡੇ ਹਥਿਆਰਾਂ ਦੀ ਖੇਪ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
ਮੌਸਮ ਵਿਭਾਗ ਮੁਤਾਬਕ ਮੱਧ ਅਤੇ ਉੱਪਰਲੇ ਵਾਯੂਮੰਡਲ 'ਚ ਇਕ ਪੱਛਮੀ ਗੜਬੜੀ ਉੱਤਰ-ਪੱਛਮੀ ਪਾਕਿਸਤਾਨ ਅਤੇ ਨਾਲ ਲੱਗਦੇ ਅਫ਼ਗਾਨਿਸਤਾਨ ਉੱਤੇ ਬਣੀ ਹੋਈ ਹੈ। ਉੱਤਰੀ ਹਰਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਉੱਪਰਲੇ ਹਵਾ ਦਾ ਚੱਕਰਵਾਤੀ ਚੱਕਰ ਮੌਜੂਦ ਹੈ ਅਤੇ ਇਕ ਹੋਰ ਚੱਕਰਵਾਤੀ ਸਰਕੂਲੇਸ਼ਨ ਉੱਤਰ-ਪੂਰਬੀ ਰਾਜਸਥਾਨ ਅਤੇ ਉਸ ਦੇ ਆਸ-ਪਾਸ ਦੇ ਖੇਤਰ ਵਿੱਚ ਹੈ। ਇਸ ਕਾਰਨ 10 ਅਗਸਤ ਤੱਕ ਹਿਮਾਚਲ ਪ੍ਰਦੇਸ਼, ਹਰਿਆਣਾ, ਜੰਮੂ ਅਤੇ ਕਸ਼ਮੀਰ, ਲੱਦਾਖ ਅਤੇ ਉਤਰਾਖੰਡ ਵਿੱਚ ਤੇਜ਼ ਹਵਾਵਾਂ ਚੱਲਣਗੀਆਂ, ਬਿਜਲੀ ਚਮਕੇਗੀ ਅਤੇ ਕਾਫ਼ੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੋ ਜਾਣੀ ਸੀ ਟਾਰਗੇਟ ਕਿਲਿੰਗ! ਵੱਡੇ ਹਥਿਆਰਾਂ ਦੀ ਖੇਪ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਦੀ ਦਾਣਾ ਮੰਡੀ 'ਚ ਫ਼ਾਇਰਿੰਗ!
NEXT STORY