ਚੰਡੀਗੜ੍ਹ- ਪਿਛਲੇ ਕੁਝ ਦਿਨਾਂ ਤੋਂ ਪੰਜਾਬ 'ਚ ਮਾਨਸੂਨ ਸਰਗਰਮ ਹੈ, ਜਿਸ ਕਾਰਨ ਕਈ ਥਾਵਾਂ 'ਤੇ ਮੀਂਹ ਪੈ ਰਿਹਾ ਹੈ। ਇਸ ਵਿਚਾਲੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਨਵੀਂ ਭਵਿੱਖਬਾਣੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਯਾਨੀ 31 ਤੇ 1 ਲਈ ਪੰਜਾਬ-ਚੰਡੀਗੜ੍ਹ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਉਂਦੇ ਹੋਏ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
ਮੌਸਮ ਵਿਭਾਗ ਨੇ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜਿਸ 'ਚ ਫਾਜ਼ਿਲਕਾ, ਮੁਕਤਸਰ ਸਾਹਿਬ, ਤਰਨਤਾਰਨ, ਫਰੀਦਕੋਟ, ਫਿਰੋਜ਼ਪੁਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ 'ਚ ਅਗਲੇ ਕੁਝ ਘੰਟਿਆਂ ਦੌਰਾਨ ਭਾਰੀ ਮੀਂਹ ਦੇ ਨਾਲ-ਨਾਲ ਅਸਮਾਨੀ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਨ੍ਹਾਂ ਹਵਾਵਾਂ ਦੀ ਰਫਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ।
ਇਹ ਵੀ ਪੜ੍ਹੋ- ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ ਮੰਜ਼ਿਲ ਤੋਂ ਹੇਠਾਂ ਸੁੱਟਿਆ
ਇਸ ਤੋਂ ਇਲਾਵਾ, 1 ਅਗਸਤ ਤੋਂ 4 ਅਗਸਤ ਤੱਕ ਵੀ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਦਾ ਇਹ ਦੌਰ ਲਗਾਤਾਰ ਜਾਰੀ ਰਹਿਣ ਦੇ ਆਸਾਰ ਹਨ। ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਹਾਲਾਂਕਿ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਹੋਣ ਵਾਲੀ ਬਾਰਸ਼ ਕਾਰਨ ਤਾਪਮਾਨ ਵਿੱਚ ਮੁੜ ਗਿਰਾਵਟ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ ਖਾਸ ਖ਼ਬਰ, SGPC ਨੇ ਮੰਗੇ ਪਾਸਪੋਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
NEXT STORY