ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਵਿਚ ਬਦਲਾਅ ਵੇਖਣ ਨੂੰ ਮਿਲਿਆ ਹੈ। ਮੀਂਹ ਤੋਂ ਥੋੜ੍ਹੀ ਰਾਹਤ ਮਿਲਣ ਮਗਰੋਂ ਅੱਜ ਫਿਰ ਪੰਜਾਬ ਵਿਚ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਹੋਈ। ਆਉਣ ਵਾਲੇ ਦਿਨਾਂ ਨੂੰ ਲੈ ਕੇ ਪੰਜਾਬ ਦੇ ਮੌਸਮ ਸਬੰਧੀ ਵਿਭਾਗ ਨੇ ਵੱਡੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਾਸੀਆਂ ਨੂੰ ਅਜੇ ਸਾਵਧਾਨ ਰਹਿਣ ਦੀ ਲੋੜ ਹੈ।

ਵਿਭਾਗ ਵੱਲੋਂ ਅੱਜ ਤੋਂ ਲੈ ਕੇ 11 ਤਾਰੀਖ਼ ਤੱਕ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਵੱਲੋਂ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਰਸਰ, ਕਪੂਰਥਲਾ, ਜਲੰਧਰ ਵਿਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ, ਇਨ੍ਹਾਂ 6 ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ 'ਚ 30 ਸਕੂਲ ਅਗਲੇ ਹੁਕਮਾਂ ਤੱਕ ਰਹਿਣਗੇ ਬੰਦ, DC ਵੱਲੋਂ ਹਦਾਇਤਾਂ ਜਾਰੀ

ਇਸ ਦੇ ਇਲਾਵਾ ਵਿਭਾਗ ਨੇ ਮਾਨਸਾ, ਸੰਗਰੂਰ , ਬਰਨਾਲਾ, ਪਟਿਆਲਾ, ਫਤਿਗੜ੍ਹ ਸਾਹਿਬ, ਬਠਿੰਡਾ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਤਰਨਤਾਰਨ, ਲੁਧਿਆਣਾ, ਮੋਗਾ, ਫਿਰੋਜ਼ਪੁਰ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਜਤਾਈ ਗਈ ਹੈ। 8 ਸਤੰਬਰ ਦੀ ਕੀਤੀ ਗਈ ਭਵਿੱਖਬਾਣੀ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ, ਜਲੰਧਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਫਿਰੋਜ਼ਪੁਰ, ਬਠਿੰਡਾ, ਮੁਕਤਸਰ ਸਾਹਿਬ, ਫਾਜ਼ਿਲਕਾ, ਪਟਿਆਲਾ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਤਰ੍ਹਾਂ 9, 10 ਅਤੇ 11 ਸਤੰਬਰ ਨੂੰ ਵੀ ਸੂਬੇ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਮਗਰੋਂ ਸਿੱਖਿਆ ਬੋਰਡ ਵੱਡਾ ਫ਼ੈਸਲਾ, ਵਿਦਿਆਰਥੀਆਂ ਲਈ ਨਵੇਂ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚਾਂਦਪੁਰਾ ਬੰਨ੍ਹ ਦਾ ਹਰਿਆਣਾ ਦੇ ਮੁੱਖ ਮੰਤਰੀ ਨੇ ਲਿਆ ਜਾਇਜ਼ਾ
NEXT STORY