ਚੰਡੀਗੜ੍ਹ : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬੇ 'ਚ 13 ਅਕਤੂਬਰ ਤੋਂ ਇਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋਣ ਜਾ ਰਿਹਾ ਹੈ। ਇਸ ਦੇ ਪ੍ਰਭਾਵ ਕਾਰਨ ਮੌਸਮ ਵਿਭਾਗ ਵੱਲੋਂ 14 ਅਤੇ 15 ਅਕਤੂਬਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ। ਅਜਿਹੇ 'ਚ ਜੇਕਰ ਤੁਸੀਂ ਇਨ੍ਹਾਂ ਤਾਰੀਖਾਂ ਨੂੰ ਕਿਤੇ ਬਾਹਰ ਜਾਣ ਦਾ ਪ੍ਰੋਗਰਾਮ ਬਣਾ ਰਹੇ ਹੋ ਤਾਂ ਇਸ ਗੱਲ ਦਾ ਧਿਆਨ ਜ਼ਰੂਰ ਰੱਖੋ।
ਇਹ ਵੀ ਪੜ੍ਹੋ : ਪੰਜਾਬੀਓ ਕੱਢ ਲਓ ਕੰਬਲ-ਰਜਾਈਆਂ, ਵਿਭਾਗ ਨੇ ਮੌਸਮ ਨੂੰ ਲੈ ਕੇ ਜਾਰੀ ਕੀਤੀ ਨਵੀਂ ਅਪਡੇਟ
ਦੱਸਣਯੋਗ ਹੈ ਕਿ ਪੰਜਾਬ 'ਚ ਸੋਮਵਾਰ ਦੀ ਰਾਤ ਭਾਰੀ ਮੀਂਹ ਪਿਆ, ਜਿਸ ਕਾਰਨ ਮੌਸਮ ਦਾ ਮਿਜਾਜ਼ ਅਚਾਨਕ ਬਦਲ ਗਿਆ। ਇਸ ਨੇ ਠੰਡ ਦਾ ਅਹਿਸਾਸ ਕਰਵਾ ਦਿੱਤਾ। ਬੀਤੀ ਦੇਰ ਰਾਤ ਪਏ ਮੀਂਹ ਕਾਰਨ ਤਾਪਮਾਨ 'ਚ 4 ਡਿਗਰੀ ਤੱਕ ਦੀ ਗਿਰਾਵਟ ਆ ਗਈ। ਇਸ ਦੌਰਾਨ 25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਕਾਰਨ ਕਈ ਇਲਾਕਿਆਂ 'ਚ ਦਰਖ਼ੱਤ ਆਦਿ ਵੀ ਡਿੱਗ ਗਏ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਲੈ ਕੇ ਅਹਿਮ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਸੱਦਿਆ ਗਿਆ
ਸੋਮਵਾਰ ਨੂੰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ 'ਚ 0.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਦੇ ਨੇੜੇ ਰਹਿੰਦਾ ਹੈ। ਬਠਿੰਡਾ 'ਚ ਸਭ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਲੈ ਕੇ ਅਹਿਮ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਸੱਦਿਆ ਗਿਆ
NEXT STORY