ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ਦੇ ਮੌਸਮ ਵਿਚ ਫਿਰ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ ਅਤੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਵੱਲੋਂ 16, 17, 18 ਅਤੇ 19 ਤਾਰੀਖ਼ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: 'ਆਪ' ਵੱਲੋਂ ਪੰਜਾਬ 'ਚ ਐੱਸ. ਸੀ. ਵਿੰਗ ਦੇ ਅਹੁਦੇਦਾਰਾਂ ਦਾ ਐਲਾਨ, ਵੇਖੋ List

ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਮਾਨਸਾ, ਸੰਗਰੂਰ, ਪਟਿਆਲਾ ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਲੁਧਿਆਣਾ, ਫਤਿਗੜ੍ਹ ਸਾਹਿਬ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ ਵਿੱਚ ਹਲਕਾ ਮੀਂਹ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਕਾਂਗਰਸ ਹਾਈਕਮਾਂਡ ਨੇ 29 ਆਬਜ਼ਰਵਰ ਕੀਤੇ ਨਿਯੁਕਤ, ਲਿਸਟ 'ਚ ਵੇਖੋ ਪੂਰੇ ਨਾਂ
ਇਥੇ ਦੱਸ ਦੇਈਏ ਕਿ ਬੀਤੇ ਦਿਨ ਕੁਝ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋਈ ਸੀ। ਇਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਈ ਹੈ। ਉੱਥੇ ਹੀ ਮੀਂਹ ਪੈਣ ਕਾਰਨ ਪਹਿਲਾਂ ਹੀ ਦਰਿਆਵਾਂ ਦੇ ਪਾਣੀ ਦਾ ਪੱਧਰ ਵਧਿਆ ਹੋਇਆ ਹੈ ਅਤੇ ਕਿਸਾਨਾਂ ਦੀਆਂ ਫ਼ਸਲਾਂ ਡੁੱਬੀਆਂ ਹੋਈਆਂ ਹਨ। ਲੋਕਾਂ ਨੂੰ ਪਹਿਲਾਂ ਹੀ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਜੇਕਰ ਅਗਲੇ ਦਿਨਾਂ 'ਚ ਵੀ ਸੂਬੇ ਅੰਦਰ ਭਾਰੀ ਮੀਂਹ ਪਿਆ ਤਾਂ ਹਾਲਾਤ ਹੋਰ ਵੀ ਜ਼ਿਆਦਾ ਵਿਗੜ ਸਕਦੇ ਹਨ। ਫਿਲਹਾਲ ਮੌਸਮ ਵਿਭਾਗ ਵੱਲੋਂ ਇਨ੍ਹਾਂ ਤਾਰੀਖ਼ਾਂ ਨੂੰ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਚਾਇਤ ਦੇ ਸਖ਼ਤ ਫ਼ੈਸਲੇ! ਐਨਰਜੀ ਡਰਿੰਕਸ 'ਤੇ ਬੈਨ, ਪਿੰਡ ਦੇ ਮੁੰਡਾ-ਕੁੜੀ ਨਹੀਂ ਕਰਵਾ ਸਕਣਗੇ ਵਿਆਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਕਿਸਾਨ ਦਾ ਨਵਾਂ ਟਰੈਕਟਰ ਕੀਤਾ ਚੋਰੀ
NEXT STORY