ਜਲੰਧਰ (ਵੈੱਬ ਡੈਸਕ)- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਮੌਸਮ ਵਿਭਾਗ ਵੱਲੋਂ 9 ਜੁਲਾਈ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਤੋਂ ਲੈ ਕੇ 9 ਜੁਲਾਈ ਤੱਕ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ 5 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਵਿਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ ਤੇਜ਼ ਤੂਫ਼ਾਨ ਅਤੇ ਹਨ੍ਹੇਰੀ ਝੱਖੜ ਵੀ ਆਵੇਗਾ।

ਇਹ ਵੀ ਪੜ੍ਹੋ: ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ
ਉਥੇ ਹੀ 6 ਅਤੇ 7 ਜੁਲਾਈ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਕਈ ਥਾਵਾਂ ‘ਤੇ ਭਾਰੀ ਮੀਂਹ ਪਵੇਗਾ। ਪੰਜਾਬ ਦੇ 14 ਜ਼ਿਲ੍ਹਿਆਂ ਲਈ ਯੈਲੋ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਮੋਹਾਲੀ, ਸੰਗਰੂਰ ਅਤੇ ਪਟਿਆਲਾ ਵਿੱਚ ਭਾਰੀ ਮੀਂਹ ਪਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਕਾਂਗਰਸ ਦੀ ਸਿਆਸਤ ’ਚ ਵੱਡੀ ਹਲਚਲ, ਬਦਲਣਗੇ ਸਮੀਕਰਨ
ਅਗਲੇ 6 ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਉਥੇ ਹੀ 8 ਅਤੇ 9 ਜੁਲਾਈ ਨੂੰ ਵੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਖ਼ਾਸ ਤੌਰ ’ਤੇ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਪਠਾਨਕੋਟ, ਗੁਰਦਾਸਪੁਰ ਅਤੇ ਆਲੇ-ਦੁਆਲੇ ਦੀ ਬੈਲਟ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਇਲਾਕਿਆਂ 'ਚ ਮੀਂਹ ਕਾਰਨ ਪਾਣੀ ਭਰਨ ਜਾਂ ਸਲਾਈਡਿੰਗ ਵਾਂਗ ਘਟਨਾਵਾਂ ਵੀ ਵਾਪਰ ਸਕਦੀਆਂ ਹਨ।
ਇਹ ਵੀ ਪੜ੍ਹੋ: ਜਲੰਧਰ ਦਾ ਸ਼ਾਹਕੋਟ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਕੇਂਦਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਪੁਲਸ ਮੁਲਾਜ਼ਮ 'ਤੇ ਬੇਸਬਾਲ ਨਾਲ ਜਾਨਲੇਵਾ ਹਮਲਾ, ਮਾਮੂਲੀ ਗੱਲ ਨੂੰ ਲੈ ਕੇ ਵਧਿਆ ਵਿਵਾਦ
NEXT STORY