ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮਾਨਸੂਨ ਸਰਗਰਮ ਹੋ ਚੁੱਕਾ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਵੱਡੀ ਭਵਿੱਖਬਾਣੀ ਕਰਦੇ ਹੋਏ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ ਅੱਜ ਤੋਂ ਲੈ ਕੇ 2 ਅਗਸਤ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਪੰਜਾਬ ਵਿਚ ਲਗਾਤਾਰ ਚਾਰ ਦਿਨ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਮੌਸਮ ਵਿਭਾਗ ਨੇ ਅੱਜ ਲਈ ਲਈ ਵੀ ਕਈ ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਗੁਰਦਾਸਪੁਰ, ਅੰਮ੍ਰਿਤਸਰ, ਪਠਾਨਕੋਟ, ਨਵਾਂਸ਼ਹਿਰ ਵਿਚ ਭਾਰੀ ਬਾਰਿਸ਼ ਦੇ ਨਾਲ ਬੱਦਲ ਗਰਜਣ ਅਤੇ ਬਿਜਲੀ ਚਮਕਣ ਦੇ ਨਾਲ-ਨਾਲ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਹੈ।
30 ਅਤੇ 31 ਜੁਲਾਈ ਨੂੰ ਸੂਬੇ ਵਿਚ ਭਾਰੀ ਬਾਰਿਸ਼ ਦਾ ਅਲਰਟ ਰਹੇਗਾ। ਇਨ੍ਹਾਂ ਦੋ ਦਿਨਾਂ ਦੌਰਾਨ 12 ਜ਼ਿਲ੍ਹਿਆਂ ਵਿਚ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਦੇ ਦੂਰ-ਦਰਾਡੇ ਇਲਾਕਿਆਂ 'ਚ ਭਾਰੀ ਬਾਰਿਸ਼ ਦੇ ਨਾਲ ਬੱਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ, 12 ਜ਼ਿਲ੍ਹਿਆਂ 'ਚ Alert ਜਾਰੀ

1 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਗੁਰਦਾਸਪੁਰ ਦੇ ਦੂਰ-ਦੁਰਾਡੇ ਇਲਾਕਿਆਂ 'ਚ ਭਾਰੀ ਬਾਰਿਸ਼ ਦੇ ਨਾਲ ਬਦਲ ਗਰਜਣ ਤੇ ਬਿਜਲੀ ਚਮਕਣ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਿਸੇ ਜ਼ਿਲ੍ਹੇ 'ਚ ਅਲਰਟ ਨਹੀਂ ਹੈ। ਉਥੇ ਹੀ 2 ਅਗਸਤ ਨੂੰ ਫਿਰ ਮੌਸਮ ਵਿਚ ਤਬਦੀਲੀ ਆਵੇਗੀ ਅਤੇ ਤਾਪਮਾਨ ਵਿਚ ਵਾਧਾ ਹੋ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਸਾਵਧਾਨ ਰਹਿਣ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਵਿਚ ਮੌਸਮ ਵਿਭਾਗ ਨੇ ਓਰੇਂਜ ਅਲਰਟ ਅਤੇ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਇਹ ਵੀ ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ 'ਚ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਹ ਆਮ ਨਾਲੋਂ 3.1 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਬਠਿੰਡਾ (ਏਅਰਪੋਰਟ) ਦਾ ਦਰਜ ਕੀਤਾ ਗਿਆ, ਜੋਕਿ 37 ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ: ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਰਤੀ ਪ੍ਰੀਖਿਆ ਵਿਵਾਦ ਨੂੰ ਲੈ ਕੇ ਫਰੀਦਕੋਟ 'ਚ ਕਾਂਗਰਸ ਦਾ ਵੱਡਾ ਧਰਨਾ, ਚੰਨੀ ਨੇ ਲਾਏ ਵੱਡੇ ਦੋਸ਼
NEXT STORY