ਜਲੰਧਰ- ਪੰਜਾਬ ਦੇ ਮੌਸਮ ਨੂੰ ਲੈ ਕੇ ਇਕ ਵਾਰ ਫਿਰ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਮੌਸਮ ਵਿਭਾਗ ਪੰਜਾਬ 'ਚ 3 ਤੋਂ 7 ਮਈ ਯਾਨੀ 5 ਦਿਨਾਂ ਲਈ ਮੀਂਹ, ਤੂਫਾਨ ਅਤੇ ਬਿਜਲੀ ਗਰਜਣ ਦਾ ਅਲਰਟ ਜਾਰੀ ਕੀਤਾ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਹਿਸੂਸ ਹੋਵੇਗੀ। ਤੇਜ਼ ਹਵਾਵਾਂ ਨਾਲ ਧੂੜ ਉੱਡਣ ਨਾਲ ਵਿਜ਼ੀਬਿਲਿਟੀ ਘੱਟ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ 'ਚ 13 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਬਠਿੰਡਾ, ਮੁਕਤਸਰ, ਮਾਨਸਾ, ਰੂਪਨਗਰ, ਨਵਾਂ ਸ਼ਹਿਰ ਅਤੇ ਹੁਸ਼ਿਆਰਪੁਰ 'ਚ ਮੀਂਹ ਤੇ ਹਨੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕ ਘਰ ਨੂੰ ਲੱਗੀ ਭਿਆਨਕ ਅੱਗ, ਅੰਦਰ ਸੁੱਤਾ ਪਿਆ ਬਜ਼ੁਰਗ ਬੁਰੀ ਤਰ੍ਹਾਂ ਝੁਲਸਿਆ
ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਨੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੰਭੀਰ ਮੌਸਮ ਦੀ ਸਥਿਤੀ ਬਾਰੇ 7 ਤਾਰੀਖ਼ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਅਗਲੇ ਦਿਨਾਂ ਵਿਚ ਸੂਬੇ ਵਿਚ ਤੇਜ਼ ਹਵਾਵਾਂ ਜੋਕਿ 40-60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ। ਇਸ ਦੇ ਨਾਲ ਹੀ ਬਿਜਲੀ ਚਮਕਣ ਅਤੇ ਤੂਫ਼ਾਨ ਦੀ ਸੰਭਾਵਨਾ ਜਤਾਈ ਗਈ।
ਇਹ ਵੀ ਪੜ੍ਹੋ- ਤੜਕਸਾਰ ਸਾਬਕਾ ਫੌਜੀ ਦਾ ਗੋਲ਼ੀਆਂ ਮਾਰ ਕੇ ਕਤਲ, cctv ਤਸਵੀਰਾਂ ਆਈਆਂ ਸਾਹਮਣੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਪਾ-ਜਿਉਂਦ ਮਾਈਨਰ 'ਚ ਪਿਆ 20-25 ਫੁੱਟ ਚੌੜਾ ਪਾੜ, ਖੇਤ ਪਾਣੀ ਨਾਲ ਭਰੇ
NEXT STORY