ਜਲੰਧਰ (ਵੈੱਬ ਡੈਸਕ)- ਪੰਜਾਬ 'ਚ ਪੈ ਰਹੀ ਗਰਮੀ ਤੋਂ ਪੰਜਾਬ ਵਾਸੀਆਂ ਨੂੰ ਜਲਦੀ ਹੀ ਥੋੜ੍ਹੀ ਰਾਹਤ ਮਿਲਣ ਵਾਲੀ ਹੈ। ਪੰਜਾਬ ਦੇ ਮੌਸਮ ਵਿਚ ਫਿਰ ਤਬਦੀਲੀ ਆਵੇਗੀ ਅਤੇ ਬਾਰਿਸ਼ ਦੇ ਨਾਲ-ਨਾਲ ਹਨ੍ਹੇਰੀ-ਤੂਫ਼ਾਨ ਦੀ ਸੰਭਾਵਨਾ ਪ੍ਰਗਟਾਈ ਗਈ ਹੈ। 4 ਦਿਨ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਹੋਵੇਗੀ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 1 ਜੁਲਾਈ ਤੱਕ ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ 26 ਅਤੇ 27 ਜੂਨ ਨੂੰ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜਦੇ ਸਨ ਪਾਕਿ

ਇਸ ਦੇ ਬਾਅਦ ਪੰਜਾਬ ਵਿਚ ਫਿਰ ਗਰਮੀ ਵੇਖਣ ਨੂੰ ਮਿਲੇਗੀ, ਜਿਸ ਕਾਰਨ ਤਾਪਮਾਨ ਵਿਚ ਵਾਧਾ ਹੋਣ ਦੀ ਸੰਭਾਵਨਾ ਹੈ। 28 ਤਾਰੀਖ਼ ਨੂੰ ਮੌਸਮ ਖ਼ੁਸ਼ਕ ਰਹੇਗਾ। ਇਸ ਦੇ ਬਾਅਦ ਫਿਰ 29 ਤੋਂ ਲੈ ਕੇ 1 ਜੁਲਾਈ ਤੱਕ ਬਾਰਿਸ਼ ਦੇ ਸੰਕੇਤ ਦਿੱਤੇ ਗਏ ਹਨ। ਇਨ੍ਹਾਂ ਤਾਰੀਖ਼ਾਂ ਦੌਰਾਨ ਵੀ ਹਨ੍ਹੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਰਹੇਗਾ।
ਇਹ ਵੀ ਪੜ੍ਹੋ: ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ ਚਮੌਲੀ ਤੋਂ ਗ੍ਰਿਫ਼ਤਾਰ
ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ, ਫਾਜ਼ਿਲਕਾ ਅਤੇ ਮੁਕਤਸਰ ਵਿਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ 40-50 ਕਿਲੋਮੀਟਰ ਦੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਹਨ੍ਹੇਰੀ-ਤੂਫ਼ਾਨ ਆਵੇਗਾ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10 ਅਧਿਕਾਰੀਆਂ ਦੇ ਤਬਾਦਲੇ
NEXT STORY