ਚੰਡੀਗੜ੍ਹ- ਪੰਜਾਬ 'ਚ ਮੌਨਸੂਨ ਨੇ ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਚੰਗੀ ਸ਼ੁਰੂਆਤ ਕੀਤੀ ਹੈ। 1 ਜੂਨ ਤੋਂ 4 ਜੁਲਾਈ ਤੱਕ ਸੂਬੇ ਵਿੱਚ ਔਸਤੋਂ 20 ਫੀਸਦੀ ਜ਼ਿਆਦਾ ਮੀਂਹ ਪਿਆ ਹੈ। ਹਾਲਾਂਕਿ, ਇਹ ਮੀਂਹ ਮੁੱਖ ਤੌਰ 'ਤੇ 13 ਜ਼ਿਲ੍ਹਿਆਂ 'ਚ ਪਿਆ ਹੈ। ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਜੁਲਾਈ ਮਹੀਨੇ ਦੌਰਾਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਭਰਪੂਰ ਮੀਂਹ ਹੋਵੇਗਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਤਰਨਤਾਰਨ ਇਸ ਸੀਜ਼ਨ ਵਿੱਚ ਸਭ ਤੋਂ ਅੱਗੇ ਰਿਹਾ ਹੈ, ਜਿੱਥੇ ਹੁਣ ਤੱਕ 185% ਵਾਧੇ ਦੇ ਨਾਲ 96.7 ਮਿਲੀਮੀਟਰ ਮੀਂਹ ਪਿਆ ਹੈ। ਪਿਛਲੇ 24 ਘੰਟਿਆਂ ਵਿੱਚ ਇੱਥੇ 10.8 ਮਿਲੀਮੀਟਰ ਮੀਂਹ ਦਰਜ ਹੋਇਆ। ਦੂਜੇ ਨੰਬਰ 'ਤੇ ਲੁਧਿਆਣਾ ਰਿਹਾ, ਜਿੱਥੇ 97% ਵਾਧੇ ਦੇ ਨਾਲ 152.1 ਮਿਲੀਮੀਟਰ ਮੀਂਹ ਹੋਇਆ।
ਇਹ ਵੀ ਪੜ੍ਹੋ- ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ
ਜਿਨ੍ਹਾਂ ਜ਼ਿਲ੍ਹਿਆਂ ਵਿੱਚ ਵੱਧ ਮੀਂਹ ਦਰਜ ਕੀਤਾ ਗਿਆ, ਉਨ੍ਹਾਂ ਵਿੱਚ ਰੋਪੜ, ਫਰੀਦਕੋਟ, ਫਿਰੋਜ਼ਪੁਰ, ਅੰਮ੍ਰਿਤਸਰ, ਪਟਿਆਲਾ, ਪਠਾਨਕੋਟ, ਫਤਿਹਗੜ੍ਹ ਸਾਹਿਬ, ਬਰਨਾਲਾ ਆਦਿ ਸ਼ਾਮਲ ਹਨ। ਮੌਸਮ ਵਿਭਾਗ ਮੁਤਾਬਕ ਸੂਬੇ ਵਿੱਚ ਹੁਣ ਤੱਕ ਔਸਤ 84.6 ਮਿਲੀਮੀਟਰ ਮੀਂਹ ਹੋ ਚੁੱਕਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ ਮਾਰ 'ਤੀਆਂ ਗੋਲੀਆਂ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੌਂਗ ਡੈਮ 'ਚ ਪਾਣੀ ਦੀ ਪੱਧਰ ਵਧਣ ਨਾਲ ਹੜ੍ਹ ਦਾ ਖ਼ਤਰਾ, ਬਿਆਸ ਦਰਿਆ 'ਚ ਕਿਸੇ ਵੀ ਵੇਲੇ ਛੱਡਿਆ ਜਾ ਸਕਦਾ ਪਾਣੀ
NEXT STORY