ਨੈਸ਼ਨਲ ਡੈਸਕ : ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਮਿਜ਼ਾਜ ਤੇਜ਼ੀ ਨਾਲ ਬਦਲ ਰਿਹਾ ਹੈ। ਉੱਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿੱਚ ਹੋ ਰਹੀ ਲਗਾਤਾਰ ਬਰਫ਼ਬਾਰੀ ਕਾਰਨ ਮੈਦਾਨੀ ਖੇਤਰਾਂ ਵਿੱਚ ਠੰਢੀਆਂ ਹਵਾਵਾਂ ਚੱਲਣ ਲੱਗ ਪਈਆਂ ਹਨ, ਜਿਸ ਨਾਲ ਗੁਲਾਬੀ ਠੰਢ ਨੇ ਦਸਤਕ ਦੇ ਦਿੱਤੀ ਹੈ। ਇਸ ਬਦਲਦੇ ਮੌਸਮ ਦੇ ਨਾਲ-ਨਾਲ ਰਾਜਧਾਨੀ ਦਿੱਲੀ ਅਤੇ ਪੂਰੇ ਐਨਸੀਆਰ ਖੇਤਰ ਵਿੱਚ ਹਵਾ ਦੀ ਰਫ਼ਤਾਰ ਧੀਮੀ ਹੋਣ ਅਤੇ ਤਾਪਮਾਨ ਡਿੱਗਣ ਕਾਰਨ ਪ੍ਰਦੂਸ਼ਣ ਦਾ ਪੱਧਰ ਖ਼ਤਰਨਾਕ ਸੀਮਾ ਤੱਕ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਪੂਰਵ-ਅਨੁਮਾਨ ਅਨੁਸਾਰ ਦਿੱਲੀ ਵਿੱਚ ਆਉਣ ਵਾਲੇ ਦਿਨਾਂ ਵਿੱਚ ਆਸਮਾਨ ਮੁੱਖ ਤੌਰ 'ਤੇ ਸਾਫ਼ ਰਹੇਗਾ, ਜਿੱਥੇ ਦਿਨ ਵੇਲੇ ਧੁੱਪ ਨਾਲ ਗਰਮੀ ਅਤੇ ਰਾਤ ਵੇਲੇ ਹਲਕੀ ਠੰਢ ਮਹਿਸੂਸ ਹੋਵੇਗੀ। ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 33 ਤੋਂ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 20 ਡਿਗਰੀ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ
ਭਲਕੇ ਪੱਛਮੀ ਅਤੇ ਪੂਰਬੀ ਮੱਧ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਪੈ ਸਕਦਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ (ਜੋ 50 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ) ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਬਿਜਲੀ ਡਿੱਗਣ ਦਾ ਖ਼ਦਸ਼ਾ ਹੈ। ਤਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿੱਚ ਭਲਕੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਤੇਜ਼ ਹਵਾਵਾਂ ਨਾਲ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤੱਟਵਰਤੀ ਆਂਧਰਾ ਪ੍ਰਦੇਸ਼, ਰਾਇਲਸੀਮਾ, ਤੇਲੰਗਾਨਾ ਅਤੇ ਦੱਖਣੀ ਆਂਤਰਿਕ ਕਰਨਾਟਕ ਵਿੱਚ ਵੀ ਭਲਕੇ ਮੀਂਹ ਪੈਣ ਦੇ ਪੂਰੇ ਆਸਾਰ ਹਨ। ਦੂਜੇ ਪਾਸੇ, ਦਿੱਲੀ ਅਤੇ ਐਨਸੀਆਰ ਖੇਤਰ ਵਿੱਚ ਭਲਕੇ ਆਸਮਾਨ ਮੁੱਖ ਤੌਰ 'ਤੇ ਸਾਫ਼ ਰਹੇਗਾ, ਜਿੱਥੇ ਦਿਨ ਵੇਲੇ ਧੁੱਪ ਨਾਲ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ ਅਤੇ ਰਾਤ ਵੇਲੇ ਹਲਕੀ ਠੰਢ ਮਹਿਸੂਸ ਹੋਵੇਗੀ।
ਪੰਜਾਬ ਤੇ ਹਰਿਆਣਾ ਸਮੇਤ ਅਗਲੇ ਕੁਝ ਮੀਂਹ ਦੀ ਸੰਭਾਵਨਾ
ਉੱਤਰ-ਪੱਛਮੀ ਭਾਰਤ ਦੇ ਖੇਤਰਾਂ ਜਿਵੇਂ ਕਿ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 23 ਤੋਂ 26 ਅਕਤੂਬਰ ਦੇ ਦਰਮਿਆਨ ਹਲਕੀ ਤੋਂ ਮੱਧਮ ਬਾਰਿਸ਼ ਦੇਖੀ ਜਾ ਸਕਦੀ ਹੈ। ਇਸ ਤੋਂ ਇਲਾਵਾ ਪੱਛਮੀ ਅਤੇ ਪੂਰਬੀ ਮੱਧ ਪ੍ਰਦੇਸ਼, ਛੱਤੀਸਗੜ੍ਹ, ਵਿਦਰਭ ਅਤੇ ਰਾਜਸਥਾਨ ਦੇ ਕੁੱਲ੍ਹ ਇਲਾਕਿਆਂ ਵਿੱਚ ਗਰਜ-ਚਮਕ ਅਤੇ 30 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਤੇਜ਼ ਹਵਾਵਾਂ ਨਾਲ ਬਾਰਿਸ਼ ਹੋਣ ਦੇ ਆਸਾਰ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਦੁਸਹਿਰਾ ਉਤਸਵ ਸਮਾਗਮ 'ਚ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
NEXT STORY