ਅੰਮ੍ਰਿਤਸਰ (ਸੁਮਿਤ)— ਅੱਜ ਥੋੜ੍ਹੇ ਸਮੇਂ ਲਈ ਹੋਈ ਬਾਰਿਸ਼ ਦੇ ਨਾਲ ਅੰਮ੍ਰਿਤਸਰ ਜ਼ਿਲ੍ਹੇ 'ਚ ਪੂਰੀ ਤਰ੍ਹਾਂ ਪਾਣੀ ਭਰ ਗਿਆ। ਤੇਜ਼ ਬਾਰਿਸ਼ ਕਾਰਨ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ਪੂਰੀ ਤਰ੍ਹਾਂ ਬਾਰਿਸ਼ ਦੇ ਪਾਣੀ 'ਚ ਡੁੱਬੀ ਨਜ਼ਰ ਆਈ।
ਕਰੋੜਾਂ ਦੀ ਲਾਗਤ ਨਾਲ ਬਣੀ ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ 'ਚ ਪਾਣੀ ਦੀ ਨਿਕਾਸੀ ਦਾ ਮਾੜਾ ਹਾਲ ਅੰਮ੍ਰਿਤਸਰ ਪ੍ਰਸ਼ਾਸਨ ਦੇ ਮਾੜੇ ਇੰਤਜ਼ਾਮਾ ਦੀ ਪੋਲ ਖੋਲ੍ਹਦਾ ਨਜ਼ਰ ਆਇਆ। ਕੋਤਵਾਲੀ ਤੋਂ ਲੈ ਕੇ ਸ੍ਰੀ ਹਰਿਮੰਦਰ ਸਾਹਿਬ ਤੱਕ ਜਾਣ ਵਾਲਾ ਸਾਰਾ ਰਸਤਾ ਪਾਣੀ 'ਚ ਡੁੱਬ ਗਿਆ। ਇਸ ਦੌਰਾਨ ਆਉਣ ਜਾਣ ਵਾਲੇ ਲੋਕਾਂ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਦਿਖੇ। ਇਕ ਘੰਟੇ ਦੀ ਪਈ ਬਾਰਿਸ਼ ਨਾਲ ਹਾਲਾਤ ਬੇਹੱਦ ਮਾੜੇ ਬਣ ਗਏ।
ਇਸ ਮੌਕੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਬਰਸਾਤ ਨੇ ਇੰਨਾ ਕਹਿਰ ਮਚਾ ਦਿੱਤਾ ਹੈ ਕਿ ਕੋਤਵਾਲੀ ਤੋਂ ਲੈ ਕੇ ਹੈਰੀਟੇਜ ਸਟਰੀਟ ਪੂਰਾ ਪਾਣੀ ਭਰ ਚੁੱਕਾ ਹੈ। ਲੋਕਾਂ ਦਾ ਕਹਿਣ ਹੈ ਕਿ ਪ੍ਰਸ਼ਾਸਨ ਨੂੰ ਪਾਣੀ ਦੀ ਨਿਕਾਸੀ ਨੂੰ ਲੈ ਕੇ ਪੁਖਤਾ ਪ੍ਰਬੰਧ ਕਰਨੇ ਚਾਹੀਦੇ ਹਨ ਤਾਂਕਿ ਅਜਿਹੇ 'ਚ ਆਉਣ ਜਾਣ ਵਾਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ।
ਜ਼ਿਕਰਯੋਗ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਮੀਂਹ ਨੂੰ ਲੈ ਕੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਹਰਾਂ ਅਨੁਸਾਰ 19 ਤੋਂ 21 ਜੁਲਾਈ ਤੱਕ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਸੰਬੰਧੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਵਿਭਾਗ ਮੁਤਾਬਕ ਲੁਧਿਆਣਾ, ਤਰਨਤਾਰਨ, ਪਠਾਨਕੋਟ, ਗੁਰਦਾਸਪੁਰ, ਜਲੰਧਰ, ਅੰਮ੍ਰਿਤਸਰ, ਨਵਾਂ ਸ਼ਹਿਰ, ਹੁਸ਼ਿਆਰਪੁਰ, ਮੁਹਾਲੀ ਅਤੇ ਕਪੂਰਥਲਾ ਦੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਭਾਰੀ ਬਰਸਾਤ ਦੀ ਚਿਤਾਵਨੀ ਦੇ ਚੱਲਦਿਆਂ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਵੀ ਫਸਲਾਂ ਦਾ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।
ਗੁਰਾਇਆ ਨੂੰ ਜਲਦ ਮਿਲੇਗਾ 4 ਐਮ.ਐਲ.ਡੀ.ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ
NEXT STORY