ਨੰਗਲ (ਗੁਰਭਾਗ)— ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਜਿੱਥੇ ਜੂਨ ਮਹੀਨੇ ਦੀ ਅੱਤ ਦੀ ਗਰਮੀ ਤੋਂ ਭਾਰੀ ਰਾਹਤ ਦਿਵਾਈ ਹੈ, ਉਥੇ ਹੀ ਬਾਰਿਸ਼ ਨੇ ਪ੍ਰਸ਼ਾਸਨ ਦੀ ਵੀ ਪੋਲ ਖੋਲ ਦਿੱਤੀ ਹੈ। ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਕਈ ਥਾਵਾਂ 'ਤੇ ਤਿੰਨ ਤੋਂ ਚਾਰ ਫੁੱਟ ਤੱਕ ਪਾਣੀ ਖੜ੍ਹ ਗਿਆ, ਜਿਸ ਨਾਲ ਲੋਕਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਾਰਿਸ਼ ਦਾ ਪਾਣੀ ਵੀ ਲੋਕਾਂ ਦੇ ਘਰਾਂ 'ਚ ਵੜ ਗਿਆ ਹੈ, ਜਿਸ ਕਰਕੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਬਾਰਿਸ਼ ਹੋਣ ਨਾਲ ਤਾਪਮਾਨ 'ਚ ਭਾਰੀ ਗਿਰਾਵਟ ਆਈ ਹੈ, ਜਿਸ ਨਾਲ ਮੌਸਮ ਕਾਫੀ ਸੁਹਾਵਣਾ ਹੋ ਗਿਆ ਹੈ। ਇਸ ਤੋਂ ਇਲਾਵਾ ਝੋਨੇ ਦੀ ਫਸਲ ਦੇ ਸੀਜ਼ਨ 'ਚ ਕਿਸਾਨਾਂ ਨੂੰ ਪਾਣੀ ਦੀ ਕਾਫੀ ਸਮੱਸਿਆ ਆ ਰਹੀ ਸੀ। ਰਾਤ ਤੋਂ ਪਈ ਬਾਰਿਸ਼ ਕਾਰਨ ਝੋਨੇ ਦੀ ਲੁਆਈ 'ਚ ਵੀ ਇਕਦਮ ਤੇਜ਼ੀ ਆ ਗਈ ਹੈ।
ਮੌਸਮ ਵਿਭਾਗ ਵੱਲੋਂ ਵੀ ਅਗਲੇ ਦੋ ਤੋਂ ਤਿੰਨ ਦਿਨਾਂ 'ਚ ਲਗਾਤਾਰ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਨਾਲ ਝੋਨੇ ਦੀ ਲੁਆਈ ਦਾ ਕੰਮ ਸੌਖਾ ਨੇਪਰੇ ਚੜ ਜਾਵੇਗਾ। ਇਸ ਬਾਰਿਸ਼ ਨੇ ਬਿਜਲੀ ਵਿਭਾਗ ਨੂੰ ਵੀ ਕਾਫੀ ਠੰਡ ਪਹੁੰਚਾਈ, ਕਿਉਂਕਿ ਇਸ ਨਾਲ ਬਿਜਲੀ ਦੀ ਖਪਤ ਕਾਫੀ ਘੱਟ ਹੋ ਗਈ।
ਭੋਗਪੁਰ: ਰੰਜਿਸ਼ ਤਹਿਤ ਦੋ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਕ ਦੀ ਮੌਤ (ਵੀਡੀਓ)
NEXT STORY