ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਟਾਂਡਾ ਇਲਾਕੇ ਵਿੱਚ ਬੀਤੀ ਰਾਤ ਤੋਂ ਹੀ ਹੋ ਰਹੀ ਭਾਰੀ ਬਰਸਾਤ ਕਾਰਨ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ। ਅੱਜ ਸਵੇਰ ਸਾਰ ਹੀ 'ਜਗ ਬਾਣੀ' ਦੀ ਟੀਮ ਵੱਲੋਂ ਇਲਾਕੇ ਦਾ ਦੌਰਾ ਕਰਨ 'ਤੇ ਵੇਖਿਆ ਗਿਆ ਕਿ ਵੱਖ-ਵੱਖ ਸਕੂਲਾ ਅਤੇ ਦੀਵੇ ਸਥਾਨ ਪਾਣੀ ਨਾਲ ਭਰ ਗਏ ਸਵੇਰ ਸਾਰ ਹੀ ਸਕੂਲ ਜਾਣ ਵਾਲੇ ਬੱਚਿਆਂ ਨੂੰ ਵੀ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਇਹ ਵੀ ਪੜ੍ਹੋ: ਪੰਜਾਬ ਦੀ ਸਿੱਖ ਸਿਆਸਤ ’ਚ ਵੱਡੀ ਹਲਚਲ, ਬਾਦਲਾਂ ਦੇ ਵਿਰੋਧੀ ਕਾਲਕਾ ਦੇ ਪ੍ਰੋਗਰਾਮ ’ਚ ਪਹੁੰਚੇ ਸੰਤ ਹਰਨਾਮ ਸਿੰਘ ਧੁੰਮਾ

ਸਕੂਲਾਂ ਵਿੱਚ ਦੌਰਾ ਕਰਨ 'ਤੇ ਅਧਿਆਪਕਾਂ ਨੇ ਸਰਕਾਰ ਤੋਂ ਇਹ ਮੰਗ ਕੀਤੀ ਕਿ ਜੇਕਰ ਸਰਕਾਰ ਸਕੂਲਾਂ ਵਿੱਚ ਵਾਟਰ ਰੇਨ ਹਾਰਵੈਸਟਿੰਗ ਦਾ ਇੰਤਜ਼ਾਮ ਕਰੇ ਤਾਂ ਬਰਸਾਤ ਦਾ ਪਾਣੀ ਅਜਾਈਂ ਨਹੀਂ ਜਾਵੇਗਾ।

ਲਗਾਤਾਰ ਬਾਰਿਸ਼ ਹੋ ਰਹੀ ਬਾਰਿਸ਼ ਕਾਰਨ ਜਿੱਥੇ ਪਿਛਲੇ ਕਈ ਦਿਨਾਂ ਤੋਂ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਸਾਉਣ ਮਹੀਨੇ ਦੀ ਹੋ ਰਹੀ ਪਹਿਲੀ ਬਾਰਿਸ਼ ਕਾਰਨ ਕਿਸਾਨਾਂ ਦੇ ਚਿਹਰੇ ਵੀ ਖਿੜੇ ਹੋਏ ਹਨ ਕਿਉਂਕਿ ਸਾਉਣੀ ਦੀ ਪ੍ਰਮੁੱਖ ਫ਼ਸਲ ਝੋਨੇ ਦੀ ਫ਼ਸਲ ਨੂੰ ਪਾਲਣ ਵਾਸਤੇ ਇਸ ਤੋਂ ਪਹਿਲਾਂ ਕਿਸਾਨਾਂ ਨੂੰ ਭਾਰੀ ਕੀਮਤ ਦੇ ਤੇਲ ਫੂਕ ਕੇ ਆਪਣੀਆਂ ਫ਼ਸਲਾਂ ਨੂੰ ਪਾਣੀ ਲਗਾਇਆ ਜਾ ਰਿਹਾ ਸੀ। ਇਸ ਸਬੰਧੀ ਜਦੋਂ ਮੁੱਖ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਮਿਆਣੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਹੋ ਰਹੀ ਏ ਬਰਸਾਤ ਸਾਉਣੀ ਦੀਆਂ ਫ਼ਸਲਾਂ ਲਈ ਬਹੁਤ ਹੀ ਲਾਹੇਵੰਦ ਹੈ।
ਇਹ ਵੀ ਪੜ੍ਹੋ: 26,000 ਨਵੀਆਂ ਭਰਤੀਆਂ ਕਰਨਾ ਤੇ 36,000 ਮੁਲਾਜ਼ਮਾਂ ਨੂੰ ਪੱਕਾ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਵਿਜੇ ਜੰਜੂਆ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
Orange Alert : ਪੰਜਾਬ 'ਚ ਲਗਾਤਾਰ ਪੈ ਰਿਹਾ ਭਾਰੀ ਮੀਂਹ, ਤਸਵੀਰਾਂ 'ਚ ਦੇਖੋ ਵੱਖ-ਵੱਖ ਜ਼ਿਲ੍ਹਿਆਂ ਦੇ ਤਾਜ਼ਾ ਹਾਲਾਤ
NEXT STORY