ਚੰਡੀਗੜ੍ਹ: ਭਾਰਤ ਮੌਸਮ ਵਿਭਾਗ ਨੇ 27 ਜੁਲਾਈ ਤੋਂ 31 ਜੁਲਾਈ ਤੱਕ ਪੰਜਾਬ ਲਈ ਜ਼ਿਲ੍ਹਾਵਾਰ ਮੌਸਮ ਚੇਤਾਵਨੀ ਜਾਰੀ ਕੀਤੀ ਹੈ। ਅੱਜ ਪੰਜਾਬ ਦੇ ਅੱਧਾ ਦਰਜਨ ਤੋਂ ਵੱਧ ਸ਼ਹਿਰਾਂ ਵਿੱਚ ਮੀਂਹ ਪਿਆ। ਮੀਂਹ ਨੇ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਮੀਂਹ ਕਰਕੇ ਸੂਬੇ ਦੇ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
ਮੌਸਮ ਵਿਭਾਗ ਮੁਤਾਬਕ ਪਹਾੜਾਂ 'ਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ 27 ਜੁਲਾਈ ਤੋਂ ਮੌਸਮ ਦਾ ਮਿਜਾਜ਼ ਬਦਲਣ ਦੇ ਸੰਕੇਤ ਦਿੱਤੇ ਹਨ। ਇਸ ਦੌਰਾਨਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸ.ਏ.ਐਸ ਨਗਰ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸਭ ਤੋਂ ਜ਼ਿਆਦਾ ਬਾਰਿਸ਼ 28 ਅਤੇ 29 ਜੁਲਾਈ ਨੂੰ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ, ਬਣਿਆ ਡਰ ਦਾ ਮਾਹੌਲ
ਇਨ੍ਹਾਂ ਦੋ ਦਿਨਾਂ ਲਈ ਮੌਸਮ ਵਿਭਾਗ ਨੇ ਪਠਾਨਕੋਟ ਅਤੇ ਗੁਰਦਾਸਪੁਰ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਦਾ ਓਰੇਂਜ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਤਿਆਰ ਰਹਿਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ 28 ਜੁਲਾਈ ਨੂੰ ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਹੈ। 29 ਜੁਲਾਈ ਨੂੰ ਅੰਮ੍ਰਿਤਸਰ 'ਚ ਵੀ ਓਰੇਂਜ ਅਲਰਟ ਹੋਵੇਗਾ ਜਦਕਿ ਬਾਕੀ ਉਪਰੋਕਤ ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ ਰਹੇਗਾ। 30 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ 'ਚ ਫਿਰ ਭਾਰੀ ਮੀਂਹ ਦਾ ਅਲਰਟ ਹੈ।ਪ੍ਰਸ਼ਾਸਨ ਨੇ ਕਿਹਾ ਹੈ ਕਿ ਨੀਵੇਂ ਇਲਾਕਿਆਂ 'ਚ ਪਾਣੀ ਭਰਨ ਅਤੇ ਦਰਿਆਵਾਂ ਦੇ ਪੱਧਰ ਵਧਣ ਦਾ ਖ਼ਤਰਾ ਹੈ। ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬੇਲੋੜਾ ਘਰੋਂ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ
NEXT STORY