ਜਲੰਧਰ—ਉੱਤਰੀ ਭਾਰਤ 'ਚ ਮਾਨਸੂਨ ਮੁੜ ਤੋਂ ਸਰਗਰਮ ਹੋ ਗਿਆ ਹੈ। ਇਸ ਕਾਰਨ ਪੰਜਾਬ ਦੇ ਵਧੇਰੇ ਹਿੱਸਿਆਂ 'ਚ 30 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਮਾਲਵਾ ਦੇ ਕੁਝ ਹਿੱਸਿਆਂ ਨੂੰ ਛੱਡ ਕੇ ਇਸ ਮਹੀਨੇ ਦੇ ਅੰਤ ਤੱਕ ਪੰਜਾਬ ਦੇ ਵਧੇਰੇ ਹਿੱਸਿਆਂ ਵਿਚ ਭਾਰੀ ਮੀਂਹ ਪਏਗਾ।
ਓਧਰ ਉੱਤਰ ਪ੍ਰਦੇਸ਼ ਮੌਸਮ ਵਿਭਾਗ ਦੇ ਨਿਰਦੇਸ਼ਕ ਜੇ. ਪੀ. ਗੁਪਤਾ ਮੁਤਾਬਕ ਆਉਂਦੇ 2-3 ਦਿਨਾਂ ਦੌਰਾਨ 20 ਤੋਂ 25 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਹਵਾਵਾਂ ਚਲਣਗੀਆਂ। (ਸਕਾਈਮੇਟ ਨੇ ਵੀ ਸੰਭਾਵਨਾ ਪ੍ਰਗਟਾਈ ਹੈ ਕਿ ਵੀਰਵਾਰ ਸ਼ਾਮ ਤੱਕ ਮੱਧ ਪ੍ਰਦੇਸ਼ ਵਿਚ ਦਰਮਿਆਨੀ ਤੋਂ ਭਾਰੀ ਵਰਖਾ ਹੋਵੇਗੀ। ਪੂਰਬੀ ਰਾਜਸਥਾਨ, ਗੁਜਰਾਤ ਦੇ ਕੁਝ ਹਿੱਸਿਆਂ, ਸਿਕਮ, ਆਸਾਮ, ਮੇਘਾਲਿਆ, ਨਾਗਾਲੈਂਡ, ਜੰਮੂ-ਕਸ਼ਮੀਰ ਤੇ ਹਿਮਾਚਲ ਵਿਚ ਦਰਮਿਆਨੀ ਤੋਂ ਭਾਰੀ ਵਰਖਾ ਹੋ ਸਕਦੀ ਹੈ।
ਬਰਖਾਸਤ ਹੌਲਦਾਰ ਖਿਲਾਫ ਮਾਮਲਾ ਦਰਜ
NEXT STORY