ਚੰਡੀਗੜ੍ਹ : ਪੰਜਾਬ 'ਚ ਅੱਜ ਮਤਲਬ ਕਿ ਐਤਵਾਰ ਵਾਲੇ ਦਿਨ ਭਾਰੀ ਤੋਂ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਲਈ ਜੇਕਰ ਅੱਜ ਛੁੱਟੀ ਵਾਲੇ ਦਿਨ ਤੁਹਾਡਾ ਕਿਤੇ ਘੁੰਮਣ ਦਾ ਪ੍ਰੋਗਰਾਮ ਹੈ ਤਾਂ ਪਹਿਲਾਂ ਮੌਸਮ ਵਿਭਾਗ ਵਲੋਂ ਦਿੱਤੀ ਗਈ ਜਾਣਕਾਰੀ ਜ਼ਰੂਰ ਪੜ੍ਹ ਲਓ ਤਾਂ ਜੋ ਤੁਹਾਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੌਸਮ ਵਿਭਾਗ ਵਲੋਂ ਅੱਜ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਬਿਜਲੀ ਚਮਕਣ ਅਤੇ ਗਰਜ ਦੇ ਨਾਲ ਭਾਰੀ ਮੀਂਹ ਪੈਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪਾਸਪੋਰਟ ਬਣਵਾਉਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, 7 ਜੁਲਾਈ ਤੋਂ ਬਾਅਦ...
ਵਿਭਾਗ ਵਲੋਂ ਅੱਜ ਲਈ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ 7 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਐੱਸ. ਏ. ਐੱਸ. ਨਗਰ 'ਚ ਭਾਰੀ ਮੀਂਹ ਦਾ ਅਲਰਟ ਹੈ।
ਇਹ ਵੀ ਪੜ੍ਹੋ : ਪਾਵਰਕਾਮ ਦਾ ਬਿਜਲੀ ਖ਼ਪਤਕਾਰ ਨੂੰ ਤਗੜਾ ਝਟਕਾ, ਪੈਰਾਂ ਹੇਠੋਂ ਖ਼ਿਸਕਾ ਛੱਡੀ ਜ਼ਮੀਨ
ਇਸ ਤੋਂ ਇਲਾਵਾ 8, 9 ਅਤੇ 10 ਜੁਲਾਈ ਨੂੰ ਵੀ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਮੌਸਮ ਵਿਭਾਗ ਵਲੋਂ ਪ੍ਰਗਟਾਈ ਗਈ ਹੈ, ਜਦੋਂ ਕਿ 11 ਜੁਲਾਈ ਲਈ ਮੌਸਮ ਵਿਭਾਗ ਵਲੋਂ ਅਜੇ ਕਿਸੇ ਤਰ੍ਹਾਂ ਦੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੌਸਮ ਵਿਭਾਗ ਵਲੋਂ ਭਾਰੀ ਮੀਂਹ ਦੌਰਾਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਾਸਪੋਰਟ ਬਣਵਾਉਣ ਵਾਲਿਆਂ ਲਈ ਬੇਹੱਦ ਜ਼ਰੂਰੀ ਖ਼ਬਰ, 7 ਜੁਲਾਈ ਤੋਂ ਬਾਅਦ...
NEXT STORY