ਚੰਡੀਗੜ੍ਹ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵਲੋਂ 5, 6 ਅਤੇ 7 ਤਾਰੀਖ਼ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਵਿਭਾਗ ਨੇ ਮੌਸਮ ਸਬੰਧੀ ਬੁਲੇਟਿਨ ਜਾਰੀ ਕਰਦਿਆਂ ਦੱਸਿਆ ਹੈ ਕਿ ਸੂਬੇ 'ਚ ਭਾਰੀ ਬਾਰਸ਼ ਦੇ ਨਾਲ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ ਅਤੇ ਤੂਫ਼ਾਨ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ : CM ਮਾਨ ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫ਼ਾ! ਲੋਕਾਂ ਨੂੰ ਮਿਲੇਗੀ ਰਾਹਤ (ਵੀਡੀਓ)
ਇਸ ਦੌਰਾਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਕਪੂਰਥਲਾ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦੀਵਾਲੀ 'ਤੇ Train ਰਾਹੀਂ ਘਰ ਜਾਣ ਵਾਲਿਆਂ ਲਈ ਖ਼ੁਸ਼ਖ਼ਬਰੀ, ਰੇਲਵੇ ਨੇ ਲਿਆ ਵੱਡਾ ਫ਼ੈਸਲਾ
ਮੌਸਮ ਵਿਭਾਗ ਨੇ ਸਲਾਹ ਦਿੱਤੀ ਹੈ ਕਿ ਗਰਜ, ਤੇਜ਼ ਹਵਾਵਾਂ ਜਾਂ ਗੜ੍ਹੇਮਾਰੀ ਦੀ ਹਾਲਤ 'ਚ ਬਾਹਰ ਨਾ ਜਾਓ ਅਤੇ ਦਰੱਖਤ ਹੇਠ ਸ਼ਰਨ ਨਾ ਲਓ। ਜੇਕਰ ਹੋ ਸਕੇ ਤਾਂ ਘਰ ਦੇ ਅੰਦਰ ਹੀ ਰਹੋ। ਕਿਸਾਨਾਂ ਨੂੰ ਸਲਾਹ ਦਿੰਦਿਆਂ ਮੌਸਮ ਵਿਭਾਗ ਨੇ ਕਿਹਾ ਹੈ ਕਿ ਜੇਕਰ ਮੀਂਹ ਜਾਂ ਗਰਜ ਦੀ ਉਮੀਦ ਹੈ ਤਾਂ ਖਾਦਾਂ ਅਤੇ ਕੀਟਨਾਸ਼ਕਾਂ ਦਾ ਛਿੜਕਾਅ ਨਾ ਕਰੋ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਦੀਵਾਲੀ ਤੋਂ ਪਹਿਲਾਂ ਪੰਜਾਬੀਆਂ ਨੂੰ ਦੇਣਗੇ ਵੱਡਾ ਤੋਹਫ਼ਾ! ਲੋਕਾਂ ਨੂੰ ਮਿਲੇਗੀ ਰਾਹਤ (ਵੀਡੀਓ)
NEXT STORY