ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੀ ਹੈ। ਪੰਜਾਬ ਅਤੇ ਚੰਡੀਗੜ੍ਹ ਦੇ ਕਈ ਹਿੱਸਿਆਂ 'ਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਕੁਝ ਰਾਹਤ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 8 ਸਤੰਬਰ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। 4 ਤੋਂ 6 ਸਤੰਬਰ ਤੱਕ ਕਈ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਉਂਦੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਹਲਕੇ ਤੋਂ ਦਰਮਿਆਨਾ ਅਤੇ ਕੁਝ ਥਾਵਾਂ 'ਤੇ ਭਾਰੀ ਮੀਂਹ ਵੀ ਪੈ ਸਕਦਾ ਹੈ।
ਚੰਡੀਗੜ੍ਹ ’ਚ ਅਸਮਾਨ ਅੰਸ਼ਕ ਤੌਰ ’ਤੇ ਬੱਦਲਵਾਈ ਵਾਲਾ ਰਹਿਣ ਦੀ ਸੰਭਾਵਨਾ ਹੈ। ਸ਼ਹਿਰ 'ਚ ਇਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਬਾਰਿਸ਼ ਹੋ ਸਕਦੀ ਹੈ। ਮੀਂਹ ਕਾਰਨ ਤਾਪਮਾਨ ’ਚ ਵੀ ਕੁਝ ਬਦਲਾਅ ਵੇਖਣ ਨੂੰ ਮਿਲਿਆ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ’ਚ 0.1 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ ਪਰ ਇਹ ਹੁਣ ਆਮ ਤਾਪਮਾਨ ਦੇ ਨੇੜੇ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ ਦਾ ਘੁਟਾਲਾ
7 ਤਾਰੀਖ਼ ਤੋਂ ਮੌਸਮ 'ਚ ਫਿਰ ਬਦਲਾਅ ਵੇਖਣ ਨੂੰ ਮਿਲੇਗਾ ਅਤੇ ਪੱਛਮੀ ਪੰਜਾਬ ਦੇ ਬਹੁਤੇ ਹਿੱਸੇ ਪੂਰੀ ਤਰ੍ਹਾਂ ਖ਼ੁਸਕ ਹੋ ਜਾਣਗੇ। ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮੋਗਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਇਕੱਲੀਆਂ-ਦੁਕੱਲੀਆਂ ਥਾਵਾਂ 'ਤੇ ਹਲਕੀ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ 8 ਸਤੰਬਰ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਮੌਸਮ ਸਾਫ਼ ਅਤੇ ਖ਼ੁਸ਼ਕ ਰਹੇਗਾ। ਉੱਤਰੀ ਅਤੇ ਪੂਰਬੀ ਪੱਟੀ ਦੇ ਜ਼ਿਲ੍ਹੇ ਜਿਵੇਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਕੁਝ ਥਾਵਾਂ 'ਤੇ ਮੀਂਹ ਦੀ ਸੰਭਾਵਨਾ ਬਣੀ ਰਹੇਗੀ, ਜਦਕਿ ਬਾਕੀ ਸੂਬੇ ਦੇ ਬਹੁਤੇ ਹਿੱਸੇ ਪੂਰੀ ਤਰ੍ਹਾਂ ਖ਼ੁਸ਼ਕ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ ਦਰਦਨਾਕ ਮੌਤ

ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਤੇ ਪਟਿਆਲਾ, ਰੂਪਨਗਰ ’ਚ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਬਰਨਾਲਾ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਤਰਨਤਾਰਨ 'ਚ ਵੀ ਕਈ ਥਾਵਾਂ ’ਤੇ ਮੀਂਹ ਦੀ ਸੰਭਾਵਨਾ ਹੈ। ਦੂਜੇ ਪਾਸੇ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ’ਚ ਵੀ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਦੇ ਮੱਦੇਨਜ਼ਰ ਲੋਕਾਂ ਨੂੰ ਮੌਸਮ ਦੇ ਬਦਲਦੇ ਰੁਝਾਨ ’ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਬਠਿੰਡਾ 'ਚ ਰਿਹਾ ਸਭ ਤੋਂ ਵੱਧ ਤਾਪਮਾਨ
ਪੰਜਾਬ 'ਚ ਸਭ ਤੋਂ ਵੱਧ ਤਾਪਮਾਨ 36.4 ਡਿਗਰੀ ਸੈਲਸੀਅਸ ਬਠਿੰਡਾ 'ਚ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮਾਨਸੂਨ ਸੀਜ਼ਨ ਦੌਰਾਨ ਪੰਜਾਬ 'ਚ ਹੁਣ ਤੱਕ ਆਮ ਨਾਲੋਂ 37 ਫ਼ੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਘੱਟ ਮੀਂਹ ਕਾਰਨ ਸੂਬੇ ’ਚ ਮਾਨਸੂਨ ਦੀ ਸਥਿਤੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ। ਆਉਣ ਵਾਲੇ ਦਿਨਾਂ ’ਚ ਪੈਣ ਵਾਲੇ ਮੀਂਹ ਨਾਲ ਇਸ ਘਾਟ ’ਚ ਕੁਝ ਕਮੀ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ, ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ ਬਰਾਮਦ
NEXT STORY