ਚੰਡੀਗੜ੍ਹ : ਪੰਜਾਬ 'ਚ ਇਸ ਸਮੇਂ ਮੌਸਮ ਠੰਡਾ ਬਣਿਆ ਹੋਇਆ ਹੈ। ਸਾਉਣ ਦੀ ਝੜੀ ਲੱਗਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅਗਲੇ ਦਿਨਾਂ ਲਈ ਵੀ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ 22, 23 ਅਤੇ 24 ਤਾਰੀਖ਼ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। 22 ਤਾਰੀਖ਼ ਮਤਲਬ ਕਿ ਅੱਜ ਪਠਾਨਕੋਟ, ਹੁਸ਼ਿਆਰਪੁਰ, ਫਤਿਹਗੜ੍ਹ ਸਾਹਿਬ, ਰੂਪਨਗਰ, ਐੱਸ. ਏ. ਐੱਸ. ਨਗਰ, ਕਪੂਰਥਲਾ, ਜਲੰਧਰ, ਲੁਧਿਆਣਾ, ਪਟਿਆਲਾ, ਨਵਾਂਸ਼ਹਿਰ ਅਤੇ ਤਰਨਤਾਰਨ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ 9500 ਪਰਿਵਾਰਾਂ ਲਈ ਖ਼ਤਰੇ ਦੀ ਘੰਟੀ! ਰਾਸ਼ਨ ਡਿਪੂਆਂ ਨੂੰ ਲੈ ਕੇ...
ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਭਾਰੀ ਮੀਂਹ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਅਤੇ ਇੱਥੇ ਹਾਲਾਤ ਖ਼ਰਾਬ ਹੋ ਸਕਦੇ ਹਨ। ਇਸ ਦੇ ਨਾਲ ਹੀ 23 ਤਾਰੀਖ਼ ਨੂੰ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਲਈ ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਉਕਤ ਤਾਰੀਖ਼ਾਂ ਲਈ ਸਾਵਧਾਨੀ ਵਰਤਣ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : ਸੂਬੇ ਦੇ ਸਕੂਲਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, NOTIFICATION ਕੀਤੀ ਜਾਰੀ (ਵੀਡੀਓ)
ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਔਸਤ ਤੌਰ 'ਤੇ ਵੱਧ ਤੋਂ ਵੱਧ ਤਾਪਮਾਨ 'ਚ 0.6 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਪੰਜਾਬ 'ਚ ਸਭ ਤੋਂ ਵੱਧ ਤਾਪਮਾਨ 35.4 ਡਿਗਰੀ ਸੈਲਸੀਅਸ ਪਟਿਆਲਾ 'ਚ ਦਰਜ ਕੀਤਾ ਗਿਆ ਹੈ। ਲੁਧਿਆਣਾ ਵਿੱਚ 35, ਬਠਿੰਡਾ ਵਿੱਚ 35.4, ਅੰਮ੍ਰਿਤਸਰ ਵਿੱਚ 34.2, ਪਠਾਨਕੋਟ ਵਿੱਚ 32.7 ਅਤੇ ਫਿਰੋਜ਼ਪੁਰ ਵਿੱਚ 33 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਹੋਇਆ। ਇਸ ਤੋਂ ਇਲਾਵਾ ਫਿਰੋਜ਼ਪੁਰ ਵਿੱਚ 2.5 ਮਿ.ਮੀ. ਅਤੇ ਪਠਾਨਕੋਟ ਵਿੱਚ ਹਲਕੀ ਮੀਂਹ ਦਰਜ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੋਣ ਜਾ ਰਿਹੈ ਵੱਡਾ ਐਲਾਨ! CM ਮਾਨ ਨੇ ਚੰਡੀਗੜ੍ਹ ਸੱਦ ਲਏ ਸਾਰੇ ਮੰਤਰੀ
NEXT STORY