ਜਲੰਧਰ (ਪੁਨੀਤ)– ਪੰਜਾਬ ਤੇ ਹਰਿਆਣਾ ਵਿਚ ਬਾਰਿਸ਼ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਥੇ ਹੀ ਪਹਾੜੀ ਸੂਬਿਆਂ ਵਿਚ ਨਦੀਆਂ ਚੜ੍ਹ ਗਈਆਂ ਹਨ, ਜੋ ਕਿ ਖ਼ਤਰੇ ਦੀ ਘੰਟੀ ਤੋਂ ਘੱਟ ਨਹੀਂ ਹੈ। ਉੱਤਰਾਖੰਡ ਵਿਚ ਹਾਲਾਤ ਸਭ ਤੋਂ ਜ਼ਿਆਦਾ ਖ਼ਰਾਬ ਬਣੇ ਹੋਏ ਹਨ ਅਤੇ ਉੱਤਰਕਾਸ਼ੀ, ਟੀਹਰੀ ਸਮੇਤ ਹਿਮਾਚਲ ਦੀਆਂ ਕਈ ਥਾਵਾਂ ’ਤੇ ਨਦੀਆਂ-ਨਾਲੇ ਖਤਰੇ ਦੇ ਨਿਸ਼ਾਨ ਤੋਂ ਉੱਪਰ ਚੱਲ ਰਹੇ ਹਨ।
ਇਹ ਵੀ ਪੜ੍ਹੋ- ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ 35 ਸਾਲ ਪਾਰਟੀ ਦਾ ਸਾਥ ਦੇਣ ਤੋਂ ਬਾਅਦ ਫੜਿਆ 'ਆਪ' ਦਾ ਪੱਲਾ
ਪੰਜਾਬ ਤੇ ਹਰਿਆਣਾ ਸਮੇਤ ਉੱਤਰ ਭਾਰਤ ਦੇ ਕਈ ਸੂਬਿਆਂ ਵਿਚ ਬਾਰਿਸ਼ ਹੋਣ ਨਾਲ ਤਾਪਮਾਨ ਵਿਚ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਇਸੇ ਸਿਲਸਿਲੇ ਵਿਚ ਐਤਵਾਰ ਨੂੰ ਕਈ ਸੂਬਿਆਂ ਵਿਚ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ, ਸਫ਼ਰ ’ਤੇ ਜਾਣ ਵਾਲਿਆਂ ਲਈ ਸਾਵਧਾਨੀ ਅਪਣਾਉਣ ਦੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਅਬੋਹਰ ਵਿਚ ਵੱਧ ਤੋਂ ਵੱਧ ਤਾਪਮਾਨ 37.7 ਅਤੇ ਘੱਟ ਤੋਂ ਘੱਟ 21 ਡਿਗਰੀ ਸੈਲਸੀਅਸ ਰਿਕਾਰਡ ਹੋਇਆ, ਜੋ ਕਿ ਪਿਛਲੇ ਦਿਨ ਦੇ ਮੁਕਾਬਲੇ 6 ਡਿਗਰੀ ਘੱਟ ਹੈ।
ਇਹ ਵੀ ਪੜ੍ਹੋ- ਨਿੱਤ ਦੇ ਕਲੇਸ਼ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖ਼ੌਫ਼ਨਾਕ ਕਦਮ, ਨਹਿਰ 'ਚ ਮਾਰ'ਤੀ ਛਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰਿਸ਼ਤੇ ਹੋਇਆ ਤਾਰ-ਤਾਰ, ਨੌਜਵਾਨ ਨੇ ਪਹਿਲੀ ਕਲਾਸ 'ਚ ਪੜ੍ਹਦੀ ਚਾਚੇ ਦੀ ਕੁੜੀ ਨੂੰ ਬਣਾਇਆ ਹਵਸ ਦਾ ਸ਼ਿਕਾਰ
NEXT STORY