ਜਲੰਧਰ- ਪੰਜਾਬ ਦੇ ਉੱਤਰੀ ਜ਼ਿਲ੍ਹਿਆਂ 'ਚ ਮੌਸਮ ਫਿਰ ਬਦਲਣ ਵਾਲਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਰਾਤ ਨੂੰ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ 'ਚ ਦਰਮਿਆਨਾ ਮੀਂਹ ਨਾਲ ਅਸਮਾਨੀ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਭੂਆ ਨੂੰ ਸਹੁਰੇ ਪਿੰਡ ਛੱਡਣ ਆਏ ਭਤੀਜੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਮੌਸਮ ਵਿਭਾਗ ਨੇ 19 ਅਗਸਤ ਨੂੰ ਗੁਰਦਾਸਪੁਰ ਤੇ ਹੁਸ਼ਿਆਰਪੁਰ ਜ਼ਿਲ੍ਹੇ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ, ਜਦਕਿ ਅੰਮ੍ਰਿਤਸਰ, ਕਪੂਰਥਲਾ ਅਤੇ ਪਠਾਨਕੋਟ 'ਚ ਵੀ ਮੀਂਹ ਪੈ ਸਕਦਾ ਹੈ। ਉੱਥੇ ਹੀ 20,21 ਅਗਸਤ ਨੂੰ ਪਠਾਨਕੋਟ ਅਤੇ ਹੁਸ਼ਿਆਰਪੁਰ 'ਚ ਮੀਂਹ ਜਾਰੀ ਰਹੇਗਾ, ਜਦਕਿ ਕੁਝ ਹੋਰ ਜ਼ਿਲ੍ਹਿਆਂ ਵਿੱਚ ਬੁੰਦਾਂਬਾਂਦੀ ਦੇ ਆਸਾਰ ਹਨ। ਇਸ ਦੇ ਨਾਲ ਹੀ ਵਿਭਾਗ ਨੇ 22 ਅਗਸਤ ਨੂੰ ਪਠਾਨਕੋਟ ਤੇ ਹੁਸ਼ਿਆਰਪੁਰ 'ਚ ਮੁੜ ਵੱਧ ਮੀਂਹ ਦੀ ਸੰਭਾਵਨਾ ਜਤਾਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, ਗੰਦਾ ਪਾਣੀ ਪੀਣ ਨਾਲ ਤਿੰਨ ਲੋਕਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਨਾਨਾ-ਨਾਨੀ ਵੱਲੋਂ ਦੋਹਤੀ ਦਾ ਕਤਲ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਮਾਂ ਬਾਰੇ ਵੀ ਖੁੱਲ੍ਹਿਆ ਭੇਤ
NEXT STORY