ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਵਿਚ ਵੱਡੀ ਤਬਦੀਲੀ ਵੇਖਣ ਨੂੰ ਮਿਲੇਗੀ। ਮੌਸਮ ਵਿਭਾਗ ਨੇ ਚਾਰ ਦਿਨਾਂ ਲਈ ਪੰਜਾਬ ਦੇ ਕਈ ਹਿੱਸਿਆਂ ਵਿਚ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਅਪਡੇਟ 'ਚ 10 ਜੁਲਾਈ ਤੋਂ 13 ਜੁਲਾਈ ਤੱਕ ਪੰਜਾਬ ਦੇ ਕੁਝ ਖ਼ਾਸ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ

ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਮੋਹਾਲੀ ਲਈ ਵਿਸ਼ੇਸ਼ ਤੌਰ 'ਤੇ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦੇ ਨਾਲ-ਨਾਲ ਹਨ੍ਹੇਰੀ-ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ, ਬਠਿੰਡਾ ਅਤੇ ਫਿਰੋਜ਼ਪੁਰ ਸਮੇਤ ਸੂਬੇ ਦੇ ਬਾਕੀ ਜ਼ਿਲ੍ਹਿਆਂ 'ਚ ਫਿਲਹਾਲ ਕੋਈ ਖ਼ਾਸ ਚਿਤਾਵਨੀ ਨਹੀਂ ਹੈ ਅਤੇ ਉੱਥੇ ਸਥਿਤੀ ਆਮ ਰਹਿਣ ਦੀ ਉਮੀਦ ਹੈ। 14 ਜੁਲਾਈ ਨੂੰ ਪੂਰੇ ਪੰਜਾਬ 'ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਕਿਸੇ ਵੀ ਜ਼ਿਲ੍ਹੇ ਲਈ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਮੌਸਮ ਵਿਭਾਗ ਨੇ ਖ਼ਰਾਬ ਮੌਸਮ ਦੌਰਾਨ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਬੋਲੇ ਰਾਜਾ ਵੜਿੰਗ, ਅਗਲੇ ਦੋ ਦਿਨਾਂ 'ਚ ਸਾਰੇ ਇਕੋ ਮੰਚ 'ਤੇ ਹੋ ਸਕਦੇ ਨੇ ਇਕੱਠੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਿੱਬਾ ਇਲਾਕੇ ਵਿਚ ਗੁੰਡਾਗਰਦੀ : ਨੌਜਵਾਨ ’ਤੇ ਚਲਾਈਆਂ ਸਿੱਧੀਆਂ ਗੋਲ਼ੀਆਂ
NEXT STORY