ਟਾਂਡਾ ਉੜਮੁੜ (ਪਰਮਜੀਤ ਮੋਮੀ)- ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਖ਼ਾਸ ਕਰਕੇ ਕਣਕ ਦੀ ਤਿਆਰ ਖੜ੍ਹੀ ਫ਼ਸਲ ’ਤੇ ਇਸ ਮੀਂਹ ਦਾ ਨਕਾਰਾਤਮਕ ਅਸਰ ਪਿਆ ਹੈ, ਜਿਸ ਕਾਰਨ ਕਿਸਾਨ ਕਾਫ਼ੀ ਚਿੰਤਾ 'ਚ ਨਜ਼ਰ ਆ ਰਹੇ ਹਨ। ਖੇਤਾਂ ’ਚ ਖੜ੍ਹੀ ਕਣਕ ਦੀ ਫ਼ਸਲ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਝੁੱਕ ਗਈ ਹੈ, ਜਿਸ ਨਾਲ ਦਾਣੇ ਦੀ ਗੁਣਵੱਤਾ ’ਤੇ ਅਸਰ ਪੈਣ ਦਾ ਡਰ ਹੈ। ਜਿੱਥੇ ਕਣਕ ਦੀ ਕਟਾਈ ਦੇ ਦਿਨ ਨੇੜੇ ਸਨ, ਉੱਥੇ ਹੀ ਹੁਣ ਲਗਾਤਾਰ ਨਮੀ ਕਾਰਨ ਫ਼ਸਲ ਦੇ ਸੁੱਕਣ ’ਚ ਵੀ ਦੇਰੀ ਹੋ ਰਹੀ ਹੈ। ਇਸ ਨਾਲ ਨਾ ਸਿਰਫ਼ ਪੈਦਾਵਾਰ ਘਟਣ ਦੀ ਸੰਭਾਵਨਾ ਹੈ, ਸਗੋਂ ਕਿਸਾਨਾਂ ਨੂੰ ਆਰਥਿਕ ਨੁਕਸਾਨ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ। ਕਈ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਅਗਲੇ ਕੁਝ ਦਿਨਾਂ ’ਚ ਮੌਸਮ ਸਾਫ਼ ਨਾ ਹੋਇਆ ਤਾਂ ਨੁਕਸਾਨ ਹੋਰ ਵੱਧ ਸਕਦਾ ਹੈ। ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਹੀ ਪੰਜਾਬ ’ਚ ਬਾਰਿਸ਼ ਦਾ ਅਲਰਟ ਜਾਤੀ ਜਾਰੀ ਕੀਤਾ ਗਿਆ ਸੀ ਅਤੇ ਬੀਤੀ ਰਾਤ ਤੋਂ ਟਾਂਡਾ ਇਲਾਕੇ ’ਚ ਹੋ ਰਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹਾੜੀ ਦੀ ਪ੍ਰਮੁੱਖ ਕਣਕ ਦੀ ਫ਼ਸਲ ਲਈ ਨੁਕਸਾਨ ਦੇ ਸਾਬਤ ਹੋਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਦਹਿਲਿਆ ਇਹ ਇਲਾਕਾ
ਕੀ ਕਹਿਣਾ ਹੈ ਖੇਤੀਬਾੜੀ ਮਾਹਿਰਾਂ ਦਾ
ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੇ ਅਨੁਸਾਰ ਇਸ ਸਮੇਂ ਮੀਂਹ ਕਣਕ ਲਈ ਹਾਨੀਕਾਰਕ ਸਾਬਤ ਹੁੰਦਾ ਹੈ, ਕਿਉਂਕਿ ਫ਼ਸਲ ਪੱਕਣ ਦੇ ਅੰਤਿਮ ਪੜਾਅ ’ਚ ਹੈ। ਇਸ ਦੌਰਾਨ ਨਮੀ ਵੱਧਣ ਨਾਲ ਦਾਣੇ ਕਾਲੇ ਪੈਣ ਜਾਂ ਅੰਕੁਰਿਤ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਤੋਂ ਇਲਾਵਾ ਸਰਦੀ ਦੇ ਮੌਸਮ ’ਚ ਬਾਰਿਸ਼ ਨਾ ਹੋਣ ਕਾਰਨ ਕਿਸਾਨਾਂ ਨੇ ਆਪਣੀ ਕਣਕ ਨੂੰ ਪਹਿਲਾਂ ਤੋਂ ਹੀ ਪਾਣੀ ਲਾਇਆ ਸੀ ਅਤੇ ਹੁਣ ਹੋਰ ਜ਼ਿਆਦਾ ਬਾਰਿਸ਼ ਹੋਣ ਕਾਰਨ ਕਣਕ ਦੀ ਫ਼ਸਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ ਅਤੇ ਕਣਕ ਦੇ ਝਾੜ ਤੇ ਵੀ ਇਸ ਦਾ ਅਸਰ ਪਵੇਗਾ। ਵਿਗੜਦੇ ਮੌਸਮ ਨੂੰ ਵੇਖਦੇ ਹੋਏ ਮਾਹਿਰਾਂ ਵੱਲੋਂ ਅਗਲੇ ਦਿਨਾਂ ਲਈ ਵੀ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰ ਤੋਂ ਫਿਰ ਦਿਸਿਆ ਹਿਮਾਚਲ ਪ੍ਰਦੇਸ਼ ਦੇ ਪਹਾੜਾਂ ਦਾ ਖ਼ੂਬਸੂਰਤ ਨਜ਼ਾਰਾ
ਕੀ ਕਹਿਣਾ ਹੈ ਸਿਹਤ ਵਿਭਾਗ ਦੇ ਅਧਿਕਾਰੀਆਂ ਦਾ
ਦੂਜੇ ਪਾਸੇ ਇਸ ਦੇ ਸਬੰਧ ’ਚ ਜਦੋਂ ਸਿਵਲ ਸਰਜਨ ਹੁਸ਼ਿਆਰਪੁਰ ਡਾ. ਦੀਪ ਕਮਲ, ਸੇਵਾ ਮੁਕਤ ਡਿਪਟੀ ਡਾਇਰੈਕਟਰ ਡਾ. ਕੇਵਲ ਸਿੰਘ ਕਾਜਲ, ਸੇਵਾ ਮੁਕਤ ਸਿਵਿਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਬੇਸ਼ੱਕ ਬੇ-ਮੌਸਮੀ ਬਰਸਾਤ ਦੇ ਨਾਲ ਪ੍ਰਦੂਸ਼ਿਤ ਹੋਇਆ ਵਾਤਾਵਰਨ ਸੁਹਾਵਣਾ ਹੋਇਆ ਹੈ ਪਰ ਫਿਰ ਵੀ ਸਾਨੂੰ ਪਲ ਪਲ ਬਦਲ ਰਹੇ ਮੌਸਮ ਦੇ ’ਚ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣਾ ਹੋਵੇਗਾ ਇਸ ਤੋਂ ਇਲਾਵਾ ਸਾਨੂੰ ਆਪਣੀਆਂ ਖਾਣ ਪੀਣ ਦੀਆਂ ਚੀਜ਼ਾਂ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਪਵੇਗਾ।
ਕੀ ਹੈ ਕਿਸਾਨ ਜਥੇਬੰਦੀਆਂ ਦੀ ਮੰਗ
ਉਧਰ ਦੂਜੇ ਪਾਸੇ ਜਦੋਂ ਇਸ ਸਬੰਧ ’ਚ ਇਲਾਕੇ ਦੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕੀਤੀ ਤਾਂ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਮਬੀਰ ਸਿੰਘ ਭੁੱਲਾ ਪਾਠ, ਕਿਸਾਨ ਸੰਘਰਸ਼ ਕਮੇਟੀ ਆਜ਼ਾਦ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਰਾੜਾ ਨੇ ਕਿਹਾ ਕਿ ਸਰਕਾਰਾਂ ਦੀ ਬੇਰੁਖੀ ਅਤੇ ਗਲਤ ਨੀਤੀਆਂ ਦੇ ਕਾਰਨ ਪੰਜਾਬ ਦਾ ਕਿਸਾਨ ਪਹਿਲਾਂ ਤੋਂ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਕੇ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੈ, ਇਸ ਲਈ ਸਰਕਾਰ ਨੂੰ ਕਿਸਾਨਾਂ ਵਾਸਤੇ ਵਿਸ਼ੇਸ਼ ਯੋਜਨਾਵਾਂ ਅਤੇ ਮੁਆਵਜ਼ੇ ਦੀ ਤਜਵੀਜ ਵੀ ਰੱਖਣੀ ਚਾਹੀਦੀ ਹੈ ਅਤੇ ਪ੍ਰਭਾਵਿਤ ਹੋ ਰਹੀ ਫ਼ਸਲ ਦੇ ਨੁਕਸਾਨ ਦਾ ਜਲਦੀ ਸਰਵੇ ਕਰਵਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ Good News ! ਰਵਨੀਤ ਬਿੱਟੂ ਨੇ ਹਲਵਾਰਾ ਏਅਰਪੋਰਟ ਬਾਰੇ ਕਰ 'ਤਾ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜਲੰਧਰ ਦੇ ਇਸ ਸਪਾ ਸੈਂਟਰ 'ਚ ਪੁਲਸ ਦਾ ਛਾਪਾ, ਇੰਝ ਚੱਲਦਾ ਸੀ ਦੇਹ ਵਪਾਰ ਦਾ ਧੰਦਾ
NEXT STORY