ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਪੰਜਾਬ ਵਿਚ ਅੱਜ ਸ਼ਾਮ ਤੋਂ ਮੌਸਮ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ ਅਤੇ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਇਸ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਇਸ ਦਾ ਵੱਡਾ ਪ੍ਰਭਾਵ ਸਿਰਫ਼ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹੀ ਵੇਖਿਆ ਜਾਵੇਗਾ। ਇਥੇ ਦੱਸ ਦੇਈਏ ਕਿ ਬੀਤੇ ਦਿਨ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ ਸੀ। ਇਸ ਤੋਂ ਬਾਅਦ ਸੂਬੇ ਦੇ ਔਸਤ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਈ ਹੈ। ਅੱਜ ਤੋਂ 14 ਅਗਸਤ ਤੱਕ ਮੀਂਹ ਦਾ ਅਗਲਾ ਦੌਰ ਸ਼ੁਰੂ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਮਸ਼ਹੂਰ ਪੰਜਾਬੀ Youtuber ਦੇ ਘਰ 'ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ

ਸ਼ਨੀਵਾਰ ਨੂੰ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮਾਨਸੂਨ ਦੀ ਬਾਰਿਸ਼ ਹੋਈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ ਇੱਥੇ 86.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ, ਜਦੋਂ ਕਿ ਲੁਧਿਆਣਾ ਵਿੱਚ 35.0 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੌਸਮ ਵਿਭਾਗ ਵੱਲੋਂ ਦਿੱਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ 10, 11,13 ਅਤੇ 14 ਤਾਰੀਖ਼ ਨੂੰ ਪੰਜਾਬ ਵਿਚ ਭਾਰੀ ਮੀਂਹ ਪਵੇਗਾ।

ਇਹ ਵੀ ਪੜ੍ਹੋ: ਸ਼ਹੀਦ ਹਰਮਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ, ਸਿਰ 'ਤੇ ਸਿਹਰਾ ਬੰਨ੍ਹ ਦਿੱਤੀ ਗਈ ਅੰਤਿਮ ਵਿਦਾਈ
ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਤਰਨਤਾਰਨ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ, ਮੋਗਾ, ਮਾਨਸਾ, ਨਵਾਂਸ਼ਹਿਰ ਵਿਚ ਵੀ ਬਾਰਿਸ਼ ਪਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਪੰਜਾਬ ਅਤੇ ਹਿਮਾਚਲ 'ਚ ਹੋ ਰਹੀ ਭਾਰੀ ਬਾਰਿਸ਼ ਤੋਂ ਬਾਅਦ ਦਰਿਆਵਾਂ ਦਾ ਪਾਣੀ ਊਫ਼ਾਨ 'ਤੇ ਹੈ। ਇਸ ਦੇ ਮੱਦੇਨਜ਼ਰ ਬਿਆਸ ਦਰਿਆ ਅਤੇ ਪੌਂਗ ਡੈਮ ਦੇ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ, ਜਿਸ ਕਾਰਨ ਪੰਜਾਬੀਆਂ ਲਈ ਖ਼ਤਰੇ ਦੀ ਘੰਟੀ ਵੱਜ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ ! 11 ਤੋਂ 13 ਅਗਸਤ ਤੱਕ ਹੋਵੇਗਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਰਕਾਰੀ ਵਕੀਲ ਦੇ ਪਤੀ ’ਤੇ ਕਲੀਨਿਕ ’ਤੇ ਆਏ ਗਾਹਕ ਨੇ ਸਾਥੀਆਂ ਸਣੇ ਕੀਤਾ ਹਮਲਾ, 4 ਗ੍ਰਿਫ਼ਤਾਰ
NEXT STORY