ਚੰਡੀਗੜ੍ਹ: ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ 5 ਦਿਨਾਂ ਦੀ ਮੀਂਹ ਦੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਅੱਜ ਪੰਜਾਬ ਦੇ ਕਈ ਹਿੱਸਿਆਂ, ਖਾਸ ਕਰਕੇ ਅੰਮ੍ਰਿਤਸਰ, ਜਲੰਧਰ ਅਤੇ ਪਠਾਨਕੋਟ 'ਚ ਭਾਰੀ ਮੀਂਹ ਪਿਆ, ਜਿਸ ਕਾਰਨ ਮੌਸਮ ਸੁਹਾਵਨਾ ਹੋ ਗਿਆ। ਮੌਸਮ ਵਿਭਾਗ ਦੀ ਤਾਜ਼ੀ ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ 12 ਤੋਂ 15 ਅਗਸਤ ਤੱਕ ਪੰਜਾਬ ਭਰ 'ਚ ਮੀਂਹ ਦੀ ਗਤੀਵਿਧੀ ਜਾਰੀ ਰਹੇਗੀ।
ਇਹ ਵੀ ਪੜ੍ਹੋ- ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
ਇਸ ਦੌਰਾਨ ਮੌਸਮ ਵਿਭਾਗ ਨੇ 12 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਜਿੱਥੇ ਕਈ ਥਾਵਾਂ 'ਤੇ 50 ਤੋਂ 75 ਫੀਸਦੀ ਮੀਂਹ ਪੈਣ ਦੀ ਉਮੀਦ ਹੈ। ਦੂਜੇ ਪਾਸੇ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। 13 ਅਗਸਤ ਨੂੰ ਮੀਂਹ ਦੀ ਰਫ਼ਤਾਰ ਕਾਫ਼ੀ ਮੱਠੀ ਪੈਣ ਦੀ ਸੰਭਾਵਨਾ ਹੈ। ਜ਼ਿਆਦਾਤਰ ਜ਼ਿਲ੍ਹਿਆਂ ਜਿਵੇਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਵਿੱਚ ਕੁਝ ਥਾਵਾਂ 'ਤੇ ਹੀ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ- ਪੰਜਾਬ ਕਾਂਗਰਸ 'ਚ ਨਵੀਂ ਹਲਚਲ, ਬਾਜਵਾ ਸਣੇ ਸਾਰੇ ਵਿਧਾਇਕਾਂ ਨੇ ਹਾਈ ਹਾਈਕਮਾਂਡ ਨੂੰ ਲਿੱਖੀ ਚਿੱਠੀ
ਉੱਥੇ ਹੀ 14 ਅਗਸਤ ਨੂੰ ਭਾਰੀ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ, ਇਸ ਦਿਨ ਪੰਜਾਬ ਵਿੱਚ ਮਾਨਸੂਨ ਫਿਰ ਤੋਂ ਪੂਰੀ ਤਰ੍ਹਾਂ ਸਰਗਰਮ ਹੋਵੇਗਾ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) 'ਚ ਬਹੁਤੇ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ । ਇਸ ਦੇ ਨਾਲ ਹੀ ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ, ਲੁਧਿਆਣਾ, ਸੰਗਰੂਰ ਅਤੇ ਪਟਿਆਲਾ 'ਚ ਵੀ ਕਈ ਥਾਵਾਂ 'ਤੇ 50 ਫੀਸਦੀ ਮੀਂਹ ਪੈਣ ਦੇ ਆਸਾਰ ਹਨ।
ਇਹ ਵੀ ਪੜ੍ਹੋ- ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15 ਅਗਸਤ ਤੋਂ ਪਹਿਲਾਂ ਕੁਝ ਵੱਡਾਂ ਕਰਾਂਗੇ
ਮੌਸਮ ਵਿਭਾਗ ਅਨੁਸਾਰ 15 ਅਗਸਤ ਨੂੰ ਸੁਤੰਤਰਤਾ ਦਿਵਸ ਵਾਲੇ ਦਿਨ ਵੀ ਕਈ ਹਿੱਸਿਆਂ ਵਿੱਚ ਮੌਸਮ ਸੁਹਾਵਣਾ ਰਹੇਗਾ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸ.ਏ.ਐਸ. ਨਗਰ ਵਿੱਚ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਬਣੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ ਟਲ਼ੀ! ਵਿਦੇਸ਼ੀ ਗੈਂਗਸਟਰ ਦਾ ਗੁਰਗਾ ਹਥਿਆਰ ਸਣੇ ਗ੍ਰਿਫ਼ਤਾਰ
NEXT STORY