ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਸ਼ੁਰੂ ਹੋ ਗਈ ਹੈ। ਉਥੇ ਹੀ ਆਉਣ ਵਾਲੇ ਦਿਨਾਂ ਨੂੰ ਲੈ ਕੇ ਮੌਸਮ ਸਬੰਧੀ ਵੱਡੀ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ 4 ਦਿਨਾਂ ਲਈ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ 11 ਜ਼ਿਲ੍ਹੇ ਲੁਧਿਆਣਾ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਵਿਚ ਭਾਰੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ। ਇਥੇ ਦੱਸ ਦੇਈਏ ਕਿ ਕਈ ਜ਼ਿਲ੍ਹਿਆਂ ਵਿਚ ਮੌਸਮ ਵਿਚ ਤਬਦੀਲੀ ਵੀ ਵੇਖੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਬਾਰੇ ਵੱਡੀ ਭਵਿੱਖਬਾਣੀ, 5 ਦਿਨ ਪਵੇਗਾ ਭਾਰੀ ਮੀਂਹ! ਇਹ ਜ਼ਿਲ੍ਹੇ ਹੋਣਗੇ ਸਭ ਤੋਂ ਵੱਧ ਪ੍ਰਭਾਵਿਤ
24 ਅਗਸਤ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਅੰਮ੍ਰਿਤਸਰ, ਕਪੂਰਥਲਾ, ਜਲੰਧਰ ਵਿਚ ਭਾਰੀ ਮੀਂਹ ਪਵੇਗਾ। ਇਨ੍ਹਾਂ ਜ਼ਿਲ੍ਹਿਆਂ ਵਿਚ ਯੈਲੋ ਅਤੇ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਸਭ ਤੋਂ ਪ੍ਰਭਾਵ ਵੇਖਣ ਨੂੰ ਮਿਲ ਸਕਦਾ ਹੈ। 25 ਅਗਸਤ ਸੋਮਵਾਰ ਨੂੰ ਸੂਬੇ ਦੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਰਹੇਗਾ। ਜਦਕਿ 26 ਅਗਸਤ ਮੰਗਲਵਾਰ ਨੂੰ ਵੀ ਇਸੇ ਤਰ੍ਹਾਂ ਦੇ ਹਾਲਾਤ ਰਹਿਣਗੇ। 27 ਅਗਸਤ ਨੂੰ ਵੀ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।

ਇਥੇ ਇਹ ਵੀ ਦੱਸ ਦੇਈਏ ਕਿ ਡੈਮਾਂ ਦੇ ਪਾਣੀ ਦੇ ਪੱਧਰ ਵਿੱਚ ਬਹੁਤਾ ਬਦਲਾਅ ਨਹੀਂ ਆਇਆ ਹੈ ਪਰ ਤਰਨਤਾਰਨ ਅਤੇ ਆਸ ਪਾਸ ਦੇ ਜ਼ਿਲ੍ਹਿਆਂ ਵਿੱਚ ਪਾਣੀ ਭਰਨ ਕਾਰਨ ਸਥਿਤੀ ਅਜੇ ਵੀ ਮਾੜੀ ਹੈ। ਸ਼ਨੀਵਾਰ ਦੇ ਅੰਕੜਿਆਂ ਮੁਤਾਬਕ ਪੌਂਗ ਡੈਮ ਦਾ ਪਾਣੀ ਦਾ ਪੱਧਰ 1382.75 ਫੁੱਟ ਦਰਜ ਕੀਤਾ ਗਿਆ। ਇਥੇ ਪਾਣੀ ਦੀ ਆਮਦ 38,395 ਕਿਊਸਿਕ ਸੀ, ਜਦਕਿ ਬਾਹਰੀ ਵਹਾਅ 74,427 ਕਿਊਸਿਕ 'ਤੇ ਬਹੁਤ ਜ਼ਿਆਦਾ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਡਿਫ਼ਾਲਟਰਾਂ ਖ਼ਿਲਾਫ਼ ਵੱਡੀ ਕਾਰਵਾਈ ਦੀ ਤਿਆਰੀ! 31 ਅਗਸਤ ਤੱਕ ਕਰ ਲਵੋ ਇਹ ਕੰਮ ਨਹੀਂ ਤਾਂ...
ਉਥੇ ਹੀ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1666.96 ਫੁੱਟ ਮਾਪਿਆ ਗਿਆ। ਇਸ ਵਿੱਚ ਪਾਣੀ ਦੀ ਆਮਦ 54,870 ਕਿਊਸਿਕ ਸੀ, ਜਦਕਿ ਬਾਹਰੀ ਵਹਾਅ 43,342 ਕਿਊਸਿਕ ਸੀ। ਹਰੀਕੇ ਹੈੱਡਵਰਕਸ ਵਿਖੇ ਤਲਾਅ ਦਾ ਪਾਣੀ ਦਾ ਪੱਧਰ 688 ਫੁੱਟ ਦਰਜ ਕੀਤਾ ਗਿਆ। ਉੱਪਰੋਂ ਇਥੇ 1,46,120 ਕਿਊਸਿਕ ਪਾਣੀ ਪਹੁੰਚਿਆ। ਇਸ ਵਿੱਚੋਂ ਫਿਰੋਜ਼ਪੁਰ ਫੀਡਰ ਨੂੰ 8,037 ਕਿਊਸਿਕ, ਰਾਜਸਥਾਨ ਫੀਡਰ ਨੂੰ 13,795 ਕਿਊਸਿਕ ਅਤੇ ਮੱਖੂ ਨਹਿਰ ਨੂੰ 187 ਕਿਊਸਿਕ ਪਾਣੀ ਦਿੱਤਾ ਗਿਆ। 1,24,101 ਕਿਊਸਿਕ ਪਾਣੀ ਹੇਠਾਂ ਵੱਲ ਛੱਡਿਆ ਗਿਆ, ਜਿਸ ਕਾਰਨ ਤਰਨਤਾਰਨ ਤੋਂ ਫਾਜ਼ਿਲਕਾ ਤੱਕ ਸਥਿਤੀ ਹੋਰ ਵੀ ਵਿਗੜ ਗਈ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਮੋਗਾ ਖੇਤਰਾਂ ਵਿੱਚ ਹੜ੍ਹਾਂ ਕਾਰਨ ਸਥਿਤੀ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਢਾਬਾ ਮਾਲਕਾਂ ਲਈ ਜਾਰੀ ਹੋਏ ਨਵੇਂ ਹੁਕਮ, ਜੇਕਰ ਹਾਈਵੇਅ 'ਤੇ ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ 5 ਮਸ਼ਹੂਰ ਬਾਰਾਂ ’ਤੇ ਆਬਕਾਰੀ ਵਿਭਾਗ ਦੀ ਰੇਡ, ਦਿੱਤੀ ਵੱਡੀ ਚਿਤਾਵਨੀ
NEXT STORY