ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਹਿੱਤ ਅਤੇ ਸੜਕੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਕੇ ਬੰਗਾ-ਮੁਕੰਦਪੁਰ ਸੜਕ 'ਤੇ ਭਾਰੀ ਵਾਹਨਾਂ ਦੇ ਲੰਘਣ ਅਤੇ ਦਾਖ਼ਲ ਹੋਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
ਇਹ ਹੁਕਮ 26 ਜੂਨ ਤੋਂ 25 ਅਗਸਤ ਤੱਕ ਸਖ਼ਤੀ ਨਾਲ ਲਾਗੂ ਰਹਿਣਗੇ। ਪ੍ਰਸ਼ਾਸਨ ਮੁਤਾਬਕ ਇਸ ਰੋਡ ’ਤੇ ਦਿਨ-ਰਾਤ ਚੱਲਣ ਵਾਲੇ ਭਾਰੀ ਵਾਹਨਾਂ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਸਨ, ਜਿਸ ਨਾਲ ਸਕੂਲੀ ਬੱਚਿਆਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੁੰਦੀ ਸੀ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਐੱਸ. ਐੱਸ. ਪੀ. ਸ਼ਹੀਦ ਭਗਤ ਸਿੰਘ ਨਗਰ ਨੂੰ ਸੌਂਪੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9 ਜ਼ਿਲ੍ਹਿਆਂ 'ਚ ਜਾਰੀ ਹੋਇਆ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਕਾਰੀ ਸਕੂਲਾਂ ’ਚ 11ਵੀਂ ਜਮਾਤ ਦਾਖ਼ਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਮਿਤੀ ਵਧੀ
NEXT STORY