ਬਠਿੰਡਾ (ਵਰਮਾ) : ਜ਼ਿਲ੍ਹਾ ਮੈਜਿਸਟ੍ਰੇਟ ਨੇ ਬਠਿੰਡਾ ਸ਼ਹਿਰ ਅੰਦਰ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹੈਵੀ ਕਮਰਸ਼ੀਅਲ ਵਾਹਨ (ਟਰੱਕ, ਟਰਾਲੇ, ਤੇਲ ਵਾਲੀਆਂ ਗੱਡੀਆਂ ਆਦਿ) ਦੀ ਸਵੇਰੇ 7 ਤੋਂ ਰਾਤ 8 ਵਜੇ ਤੱਕ ਸ਼ਹਿਰ ਅੰਦਰ ਦਾਖ਼ਲ ਹੋਣ ’ਤੇ ਪਾਬੰਦੀ ਲਗਾਈ ਗਈ ਹੈ। ਹੁਕਮਾਂ ਅਨੁਸਾਰ ਬਠਿੰਡਾ ਸ਼ਹਿਰ ਦੀ ਆਬਾਦੀ ਕਾਫੀ ਵੱਧ ਗਈ ਹੈ ਅਤੇ ਆਬਾਦੀ ਵੱਧਣ ਕਾਰਨ ਸ਼ਹਿਰ ਅੰਦਰ ਗੱਡੀਆਂ ਦੀ ਗਿਣਤੀ ’ਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ਅੰਦਰ ਕਾਫੀ ਗਿਣਤੀ ’ਚ ਭਾਰੀ ਕਮਰਸ਼ੀਅਲ ਵਾਹਨ ਵੀ ਦਾਖ਼ਲ ਹੁੰਦੇ ਹਨ, ਜਿਨ੍ਹਾਂ ਦੀ ਡਾਇਵਰਸ਼ਨ ਪਲਾਨ ਤਿਆਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਨਿਗਮ ਚੋਣਾਂ ਲੜਨ ਦੇ ਇੱਛੁਕ ਕਾਂਗਰਸੀ ਉਮੀਦਵਾਰਾਂ ਲਈ ਜ਼ਰੂਰੀ ਖ਼ਬਰ
ਡਾਇਵਰਟ ਕੀਤਾ ਗਿਆ ਟ੍ਰੈਫਿਕ
ਹੁਕਮਾਂ ਅਨੁਸਾਰ ਮਾਨਸਾ ਸਾਈਡ ਤੋਂ ਆਉਣ ਵਾਲਾ ਟ੍ਰੈਫਿਕ ਆਈ. ਟੀ. ਆਈ. ਚੌਂਕ ਰਾਹੀਂ ਹੁੰਦਾ ਹੋਇਆ ਟੀ-ਪੁਆਇੰਟ ਬਾਦਲ ਰੋਡ ਤੋਂ ਰਿੰਗ ਰੋਡ ਰਾਹੀਂ ਜਾਵੇਗਾ। ਇਸੇ ਤਰ੍ਹਾਂ ਡੱਬਵਾਲੀ ਸਾਈਡ ਤੋਂ ਆਉਣ ਵਾਲਾ ਟ੍ਰੈਫਿਕ ਟੀ-ਪੁਆਇੰਟ ਬਾਦਲ ਰੋਡ ਤੋਂ ਰਿੰਗ ਰੋਡ ਰਾਹੀਂ ਜਾਵੇਗਾ। ਇਸੇ ਤਰ੍ਹਾਂ ਮਲੋਟ/ ਮੁਕਤਸਰ ਸਾਈਡ ਤੋਂ ਆਉਣ ਵਾਲਾ ਟ੍ਰੈਫਿਕ ਟੀ-ਪੁਆਇੰਟ ਰਿੰਗ ਰੋਡ ਤੋਂ ਆਈ. ਟੀ. ਆਈ. ਚੌਂਕ, ਘਨੱਈਆ ਚੌਂਕ ਤੇ ਬਰਨਾਲਾ ਬਾਈਪਾਸ ਰਾਹੀਂ ਜਾਵੇਗਾ। ਇਸੇ ਤਰ੍ਹਾ ਗੋਨਿਆਣਾ ਸਾਈਡ ਤੋਂ ਆਉਣ ਵਾਲਾ ਟ੍ਰੈਫਿਕ ਘਨੱਈਆ ਚੌਂਕ ਬਠਿੰਡਾ, ਟੀ-ਪੁਆਇੰਟ ਰਿੰਗ ਰੋਡ ਮਲੋਟ ਰੋਡ ਤੋਂ ਰਿੰਗ ਰੋਡ, ਘਨੱਈਆ ਚੌਂਕ ਤੋਂ ਬਰਨਾਲਾ ਬਾਈਪਾਸ ਰਾਹੀਂ ਜਾਵੇਗਾ।
ਇਹ ਵੀ ਪੜ੍ਹੋ : ਅੱਜ ਇਨ੍ਹਾਂ ਰੂਟਾਂ 'ਤੇ ਐਂਟਰੀ Ban, ਘਰੋਂ ਨਿਕਲ ਰਹੇ ਹੋ ਤਾਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਇਸੇ ਤਰ੍ਹਾਂ ਚੰਡੀਗੜ੍ਹ ਸਾਈਡ ਤੋਂ ਆਉਣ ਵਾਲਾ ਟ੍ਰੈਫਿਕ ਬੀਬੀਵਾਲਾ ਚੌਂਕ ਬਠਿੰਡਾ ਤੋਂ ਘਨੱਈਆ ਚੌਂਕ ਤੋਂ ਅੱਗੇ ਜਾਵੇਗਾ। ਹੁਕਮ ਅਨੁਸਾਰ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲੇ ਵੱਲੋਂ ਪੱਤਰ ਰਾਹੀਂ ਫੂਡ ਗਰੇਨ ਦੇ ਟਰੱਕਾਂ ਨੂੰ ਸ਼ਹਿਰ ਅੰਦਰ ਦਾਖ਼ਲ ਹੋਣ ਲਈ ਛੋਟ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਫੂਡ ਗਰੇਨ ਟਰੱਕਾਂ ਨੂੰ ਸ਼ਹਿਰ ਅੰਦਰ ਦਾਖ਼ਲ ਹੋਣ ਤੋਂ ਪਹਿਲਾ, ਟਰੱਕ ਮਾਲਕਾਂ ਵੱਲੋਂ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਬਠਿੰਡਾ ਤੋਂ ਸਪੈਸ਼ਲ ਪਾਸ ਜਾਰੀ ਕਰਵਾਏ ਜਾਣਗੇ। ਹੁਕਮ ਅਨੁਸਾਰ ਜ਼ਿਲ੍ਹਾ ਕੰਟਰੋਲਰ ਖ਼ੁਰਾਕ ਸਿਵਲ ਸਪਲਾਈਜ਼ ਤੇ ਖ਼ਪਤਕਾਰ ਬਠਿੰਡਾ ਵੱਲੋਂ ਇਹ ਪਾਸ ਸੀਨੀਅਰ ਕਪਤਾਨ ਪੁਲਸ ਬਠਿੰਡਾ ਨਾਲ ਤਾਲਮੇਲ ਕਰ ਕੇ ਜਾਰੀ ਕੀਤੇ ਜਾਣਗੇ। ਇਹ ਹੁਕਮ 8 ਦਸੰਬਰ 2024 ਤੋਂ 7 ਫਰਵਰੀ 2025 ਤੱਕ ਲਾਗੂ ਰਹੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ 7 ਜ਼ਿਲ੍ਹਿਆਂ ਲਈ Alert! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
NEXT STORY