ਮੋਗਾ (ਆਜ਼ਾਦ) : ਬੇਸਹਾਰਾ ਪਸ਼ੂਆਂ ਦੀ ਲਪੇਟ ਵਿਚ ਆਉਣ ਕਾਰਨ ਮੋਗਾ-ਅੰਮ੍ਰਿਤਸਰ ਰੋਡ ’ਤੇ ਵਾਪਰੇ ਇਕ ਭਿਆਨਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਗੁਰਪ੍ਰੀਤ ਸਿੰਘ (26) ਨਿਵਾਸੀ ਪਿੰਡ ਦਾਤੇਵਾਲਾ ਦੀ ਮੌਤ ਹੋ ਗਈ, ਜਦਕਿ ਉਸਦਾ ਪਿਤਾ ਨਾਹਰ ਸਿੰਘ ਜ਼ਖਮੀ ਹੋ ਗਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਕੋਟ ਈਸੇ ਖਾਂ ਦੇ ਮੁੱਖ ਅਫਸਰ ਜਨਕ ਰਾਜ ਨੇ ਦੱਸਿਆ ਕਿ ਨਾਹਰ ਸਿੰਘ ਨੇ ਕਿਹਾ ਕਿ ਉਹ ਅਤੇ ਉਸਦਾ ਬੇਟਾ ਗੁਰਪ੍ਰੀਤ ਸਿੰਘ ਆਪਣੇ ਮੋਟਰਸਾਈਕਲ ’ਤੇ ਪਿੰਡ ਦੋਲੇਵਾਲਾ ਤੋਂ ਕੋਟ ਈਸੇ ਖਾਂ ਕਿਸੇ ਜ਼ਰੂਰੀ ਕੰਮ ਲਈ ਜਾ ਰਹੇ ਸੀ ਤਾਂ ਰਸਤੇ ਵਿਚ ਬੇਸਹਾਰਾ ਪਸ਼ੂ ਸੜਕ ’ਤੇ ਆ ਗਏ, ਜਿਸ ਕਾਰਨ ਉਸਦਾ ਬੇਟਾ ਮੋਟਰ ਸਾਈਕਲ ਦਾ ਸੰਤੁਲਨ ਖੋਹ ਬੈਠਾ ਅਤੇ ਅਸੀਂ ਦੋਨੋਂ ਸੜਕ ’ਤੇ ਡਿੱਗ ਪਏ।
ਮੇਰੇ ਬੇਟੇ ਦੇ ਸਿਰ ਵਿਚ ਸੱਟ ਵੱਜੀ, ਜਿਸ ਨੂੰ ਅਸੀਂ ਇਕ ਪ੍ਰਾਈਵੇਟ ਹਸਪਤਾਲ ਵਿਚ ਪਹੁੰਚਾਇਆ, ਜਿੱਥੇ ਉਸਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਸਬੰਧ ਵਿਚ ਮ੍ਰਿਤਕ ਦੇ ਪਿਤਾ ਨਾਹਰ ਸਿੰਘ ਦੇ ਬਿਆਨਾਂ ’ਤੇ ਅ/ਧ 194 ਤਹਿਤ ਕਾਰਵਾਈ ਦੇ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕੀਤਾ ਗਿਆ।
ਹੋਲੀ ਵਾਲੇ ਦਿਨ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਚੰਡੀਗੜ੍ਹ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
NEXT STORY